ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਲੇਬਰ- ਡੇ ਮਨਾਇਆ ਗਿਆ

ਪਠਾਨਕੋਟ 01 ਮਈ: ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਤੇ ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਸ਼੍ਰੀ ਮਹੁੰਮਦ ਗੁਲਜਾਰ ਜੀ ਦੀ ਅਗਵਾਈ ਹੇਠ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਲੇਬਰ ਵਿਭਾਗ ਨਾਲ ਤਾਲ-ਮੇਲ ਕਰਕੇ  ਲੇਬਰ -ਡੇ  ਉਤੇ ਵੈਬੀਨਾਰ ਰਾਹੀਂ ਜਾਗਰੂਤਾ ਸੈਮੀਨਾਰ ਕਰਵਾਇਆ ਗਿਆ ।

Advertisements

ਇਸ ਮੋਕੇ ਤੇ ਸ੍ਰੀ ਰੰਜੀਵ ਪਾਲ ਸਿੰਘ ਚੀਮਾ, ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋਂ ਇਸ ਵੈਬੀਨਾਰ ਵਿਚ ਸਾਮਿਲ ਹੋਏ ਮਜਦੂਰਾਂ ਅਤੇ ਫਰਮਾਂ ਦੇ ਪ੍ਰਧਾਨ ਨੂੰ ਲੇਬਰ ਡੇ ਪ੍ਰਤੀ ਜਾਗਰੂਤ ਕੀਤਾ ਅਤੇ ਨਾਲ ਹੀ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਅਤੇ ਨਾਲਸਾ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ, ਫ੍ਰੀ ਲੀਗਲ ਏਡ ਸਕੀਮ, ਪੰਜਾਬ ਵਿਕਟਮ ਮੁਆਵਜਾ ਸਕੀਮ ਅਤੇ ਲੋਕ ਅਦਾਲਤਾ ਦੇ ਬਾਰੇ ਵਿਸਥਾਰਪੁਰਵਕ ਦੱਸਿਆ ਗਿਆ । ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਹਰ ਤਰ੍ਹਾ ਦੀ ਕਾਨੂੰਨੀ ਸਲਾਹ ਤੇ ਮੁਫ਼ਤ ਕਾਨੂੰਨੀ ਸਹਾਇਤਾ ਵੀ ਪ੍ਰਦਾਨ ਕਰਦੀ ਹੈ ਅਤੇ ਕਿਸੇ ਵੀ ਤਰ੍ਹਾ  ਦੀ ਕਾਨੂੰਨੀ ਸਹਾਇਤਾ ਲੈਣ ਲਈ 1968 ਟੋਲ ਫ੍ਰੀ ਨੰਬਰ ਜਾਂ ਜਿਲ੍ਹਾ ਕਾਨੂੰਨੀ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੇ ਦਫਤਰ ਨੰ. 0186-2345370 ਡਾਇਲ ਕਰੋ ਜਾਂ ਦਫ਼ਤਰ ਦੀ ਈ-ਮੇਲ dtlsa.ptk0pulsa.gov.in ਤੇ ਸੰਪਰਕ ਕਰ ਸਕਦੇ ਹੋ ।

ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਕਰੋਨਾ ਮਹਾਂਮਾਰੀ ਤੋਂ ਬਚਾਓ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਨੂੰ ਮਾਸਕ ਲਗਾ ਕੇ ਰੱਖਣਾ ਚਾਹੀਦਾ ਹੈ, ਸਮਾਜਿੱਕ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਅਤੇ ਭੀੜ ਵਾਲੀਆਂ ਥਾਵਾਂ ਤੇ ਨਹੀਂ ਜਾਣਾ ਚਾਹੀਦਾ । ਇਸ ਮੋਕੇ ਤੇ ਲੇਬਰ ਇੰਨਫੋਰਸਮੈਂਟ ਅਫਸਰ ਸ੍ਰੀ ਮਨੋਜ ਕੁਮਾਰ  ਵੀ ਹਾਜਰ ਸਨ ।

LEAVE A REPLY

Please enter your comment!
Please enter your name here