ਜਿਲ੍ਹਾ ਪਠਾਨਕੋਟ ਵਿੱਚ ਕਣਕ ਦੀ ਆਮਦ ਨਿਰਧਾਰਤ ਟੀਚੇ ਲਾਗੇ ਪਹੁੰਚੀ -ਡਿਪਟੀ ਕਮਿਸ਼ਨਰ

ਪਠਾਨਕੋਟ 01 ਮਈ : ਜਿਲ੍ਹਾ ਪਠਾਨਕੋਟ ਵਿੱਚ ਜਿਲ੍ਹਾ ਪ੍ਰਸਾਸਨ ਵੱਲੋਂ ਸਾਲ 2021 ਲਈ ਕਣਕ ਦੀ ਆਮਦ ਦਾ ਟੀਚਾ 60792 ਮੀਟਰਿਕ ਟਨ ਨਿਰਧਾਰਤ ਕੀਤਾ ਗਿਆ ਹੈ, ਅਤੇ ਸੁਕਰਵਾਰ ਤੱਕ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਪਹੁੰਚਣ ਵਾਲੀ ਕਣਕ ਦੀ ਆਮਦ ਨਿਰਧਾਰਤ ਟੀਚੇ ਦੇ ਨਜਦੀਕ ਪਹੁੰਚ ਗਈ ਹੈ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 51450 ਮੀਟਰਿਕ ਟਨ ਕਣਕ ਪਹੁੰਚੀ  ਹੈ ਜਿਸ ਵਿੱਚੋਂ ਵੱਖ ਵੱਖ ਖਰੀਦ ਏਜੰਸੀਆ ਵੱਲੋਂ 50849 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਪਹੁੰਚਣ ਵਾਲੀ ਕਣਕ ਦੀ ਖਰੀਦ ਨਾਲ ਨਾਲ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕਣਕ ਵਿੱਚੋਂ ਪਨਗ੍ਰੇਟ ਵੱਲੋਂ 19735 ਮੀਟਰਿਕ ਟਨ, ਮਾਰਕਫੈਡ  ਵੱਲੋਂ 6091 ਮੀਟਰਿਕ ਟਨ, ਪਨਸਪ ਵੱਲੋਂ 8146 ਮੀਟਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 5674 ਮੀਟਰਿਕ ਟਨ, ਐਫ.ਸੀ.ਆਈ. ਵੱਲੋਂ 11203 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਵਿਭਾਗੀ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਕਣਕ ਦੀ ਲਿਫਟਿੰਗ ਦੇ ਕੰਮ ਨੂੰ ਹੋਰ ਤੇਜ਼ੀ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਇਸ ਸਾਲ ਪਿਛਲੇ ਸਾਲਾਂ ਦੇ ਮੁਕਾਬਲੇ ਮੰਡੀਆਂ ਵਿੱਚ ਕਣਕ ਦੀ ਆਮਦ ਨੇ ਜਿਆਦਾ ਤੇਜੀ ਲਿਆਂਦੀ ਹੈ, 10 ਅਪ੍ਰੈਲ ਤੋਂ ਕਣਕ ਦੀ ਖਰੀਦ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੀ ਗਈ ਸੀ ਅਤੇ ਜਿਲ੍ਹਾ ਪਠਾਨਕੋਟ ਵਿੱਚ ਮੋਸਮ ਦੇ ਬਦਲਣ ਨਾਲ ਕਰੀਬ 3 ਤੋਂ ਚਾਰ ਦਿਨ ਕਣਕ ਦੀ ਆਮਦ ਵਿੱਚ ਖੜੋਤ ਆਈ ਸੀ ਪਰ ਇਸ ਤੋਂ ਬਾਅਦ ਮੰਡੀਆਂ ਵਿੱਚ ਕਣਕ ਦੀ ਆਮਦ ਨੇ ਤੇਜੀ ਲਿਆਂਦੀ ਅਤੇ ਜਿੰਨ੍ਹਾ ਟੀਚਾ ਜਿਲ੍ਹੇ ਅੰਦਰ ਰੱਖਿਆ ਗਿਆ ਸੀ ਅਸੀਂ ਉਸ ਦੇ ਬਿਲਕੁਲ ਨਜਦੀਕ ਹਾ। ਉਨ੍ਹਾਂ ਕਿਸਾਨਾਂ, ਆਢਤੀਆਂ, ਮਜਦੂਰਾਂ, ਅਧਿਕਾਰੀਆਂ ਅਤੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਕਾਲ ਚਲ ਰਿਹਾ ਹੈ ਦਿੱਤੀਆਂ ਜਾ ਰਹੀਆਂ ਸਾਵਧਾਨੀਆਂ ਦਾ ਧਿਆਨ ਰੱਖੋਂ ਤਾਂ ਜੋ ਕਰੋਨਾ ਤੇ ਜਿੱਤ ਪ੍ਰਾਪਤ ਕੀਤੀ ਜਾ ਸਕੇ। 

Advertisements

LEAVE A REPLY

Please enter your comment!
Please enter your name here