ਹੁਸ਼ਿਆਰਪੁਰ ਵਿੱਚ 215 ਨਵੇ ਪਾਜੇਟਿਵ ਮਰੀਜ, 06 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3362 ਨਵੇ ਸੈਪਲ ਲੈਣ  ਨਾਲ ਅਤੇ   2743  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  215  ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 19113 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 441813 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  431867 ਸੈਪਲ  ਨੈਗਟਿਵ,  ਜਦ ਕਿ 2453  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 202` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 733  ਹੈ । ਐਕਟਿਵ ਕੇਸਾ ਦੀ ਗਿਣਤੀ  1933  ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 17973 ਹੈ । 

Advertisements

ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 215  ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ 20 ਪਾਜੇਟਿਵ ਮਰੀਜ ਹਨ, ਤੇ  ਬਾਕੀ 195 ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ। ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 06 ਮੌਤ ਹੋਈ ਹੈ (1) 45 ਸਾਲਾ ਪੁਰਸ਼ ਵਾਸੀ ਪੋਸੀ ਦੀ ਮੌਤ ਨਿਜੀ ਹਸਪਤਾਲ ਪਟਿਆਲਾ  (2) 65 ਸਾਲਾ ਔਰਤ ਵਾਸੀ ਬਾਬਕ ਦੀ ਮੌਤ ਰਵਜੋਤ ਹਸਪਤਾਲ ਹੁਸਿਆਰਪੁਰ  (3) 65 ਸਾਲਾ ਔਰਤ   ਵਾਸੀ ਗੁਰੂ ਗੋਬਿੰਦ ਸਿੰਘ ਨਗਰ ਹੁਸ਼ਿਆਰਪੁਰ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ(4) 75 ਔਰਤ  ਵਾਸੀ ਮੰਡ ਭੰਡੇਰ  ਦੀ ਮੌਤ ਸਵਲ ਹਸਪਤਾਲ ਹੁਸ਼ਿਆਰਪੁਰ  (5) 32 ਸਾਲਾ ਪੁਰਸ਼ ਵਾਸੀ ਜੇ ਸੀ ਟੀ ਕਲੋਨੀ ਚੋਹਾਲ ਦੀ ਮੌਤ ਮਾਡਰਨ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ ਹੈ   (6) 65 ਸਾਲਾ ਪੁਰਸ਼ ਵਾਸੀ ਰਣਜੀਤ ਨਗਰ ਹੁਸਿਆਰਪੁਰ ਦੀ ਮੌਤ ਨਿਜੀ ਹਸਪਤਾਲ ਹੁਸਿਆਰਪਰ ।  । 

ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here