ਕੋਵਿਡ-19 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ

ਜਲੰਧਰ 01 ਮਈ: ਸੇਵਾ ਕੇਂਦਰਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਲਈ ਆਉਣ ਵਾਲੇ ਲੋਕਾਂ ਅਤੇ ਇਥੋਂ ਦੇ ਸਟਾਫ਼ ਦੀ ਕੋਵਿਡ-19 ਤੋਂ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਕਰਦਿਆਂ ਸੇਵਾ ਕੇਂਦਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤਾ ਗਿਆ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ ਅਤੇ ਕੰਮਕਾਜ ਲਈ ਆਉਣ ਵਾਲੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਦੇ ਸੰਚਾਲਨ ਵਿੱਚ 31 ਮਈ ਤੱਕ ਕੁਝ ਤਬਦੀਲੀਆਂ ਕੀਤੀਆਂ ਗਈਆਂ ਹਨ, ਜਿਸ ਤਹਿਤ ਕੇਂਦਰਾਂ ਵਿੱਚ ਕੀਤੀ ਜਾਂਦੀ ਫੀਸ ਦੀ ਅਦਾਇਗੀ ਪੀ.ਓ.ਐਸ. ਮਸ਼ੀਨਾਂ ਅਤੇ ਹੋਰ ਡਿਜੀਟਲ ਢੰਗ ਰਾਹੀਂ ਕਰਨ ਨੂੰ ਉਤਸ਼ਾਹਿਤ ਕੀਤਾ ਜਾਵੇਗਾ।

Advertisements

ਉਨ੍ਹਾਂ ਅੱਗੇ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਮੁੱਚੇ ਸਟਾਫ ਲਈ ਟੀਕਾਕਰਨ ਸਰਟੀਫਿਕੇਟ ਲਾਜ਼ਮੀ ਕੀਤਾ ਗਿਆ ਹੈ। ਵੈਕਸੀਨੇਸ਼ਨ ਸਰਟੀਫਿਕੇਟ ਤੋਂ ਬਿਨ੍ਹਾਂ ਕਿਸੇ ਵੀ ਸਟਾਫ ਮੈਂਬਰ ਨੂੰ ਸੇਵਾ ਕੇਂਦਰਾਂ ਅੰਦਰ ਕੰਮ ਕਰਨ ਦੀ ਅਗਿਆ ਨਹੀਂ ਹੋਵੇਗੀ।     ਇਸ ਤੋਂ ਇਲਾਵਾ ਸੇਵਾ ਕੇਂਦਰਾਂ ਵਿਚੋਂ ਕੋਈ ਵੀ ਸੇਵਾ ਲੈਣ ਲਈ ਅਗਾਊਂ ਸਮਾਂ (ਅਪਾਇੰਟਮੈਂਟ) ਲੈਣਾ ਲਾਜ਼ਮੀ ਹੋਵੇਗਾ। ਇਸ ਤੋਂ ਬਿਨ੍ਹਾਂ ਕਿਸੇ ਵੀ ਬਿਨੈਕਾਰ ਨੂੰ ਸੇਵਾ ਪ੍ਰਦਾਨ ਨਹੀਂ ਕੀਤੀ ਜਾਵੇਗੀ।ਅਗਾਊਂ ਸਮਾਂ ਮੋਬਾਇਲ ਐਪ ਐਮ ਸੇਵਾ.ਕੋਵਾ, ਵੈਬਸਾਈਟ http://dgrpg.punjab.gov.in/sewa-kendras/  ਜਾਂ ਮੋਬਾਇਲ ਨੰਬਰ 8968593812, 8968593813 ‘ਤੇ ਸੰਪਰਕ ਕਰ ਕੇ ਲਿਆ ਜਾ ਸਕਦਾ ਹੈ ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੇਵਾ ਕੇਂਦਰਾਂ ਅੰਦਰ ਸਟਾਫ ਅਤੇ ਨਾਗਰਿਕਾਂ ਲਈ ਮਾਸਕ ਪਾਉਣਾ ਅਤਿ ਲਾਜ਼ਮੀ ਹੈ।ਸੇਵਾ ਕੇਂਦਰਾਂ ਦੇ ਅੰਦਰ ਸੇਵਾ ਕਾਊਂਟਰਾਂ ਦੀ ਗਿਣਤੀ ਅਨੁਸਾਰ ਹੀ ਪ੍ਰਾਰਥੀ ਜਾ ਸਕਣਗੇ। ਬਾਕੀ ਪ੍ਰਾਰਥੀਆਂ ਨੂੰ ਸੇਵਾ ਕੇਂਦਰ ਦੇ ਬਾਹਰ ਉਡੀਕ ਕਰਨੀ ਹੋਵੇਗੀ। ਦਸਤਾਵੇਜ਼ ਹਾਸਲ ਕਰਨ ਲਈ ਪ੍ਰਾਰਥੀਆਂ ਨੂੰ ਕੋਰੀਅਰ ਸਰਵਿਸ ਲੈਣ ਲਈ ਉਤਸ਼ਾਹਿਤ ਕੀਤਾ ਜਾਵੇਗਾ।

LEAVE A REPLY

Please enter your comment!
Please enter your name here