ਪਠਾਨਕੋਟ ਦੀਆਂ ਦਾਣਾ ਮੰਡੀਆਂ ਵਿੱਚ ਪਹੁੰਚੀ 57233 ਮੀਟਰਿਕ ਟਨ ਕਣਕ, ਵੱਖ ਵੱਖ ਖਰੀਦ ਏਜੰਸੀਆ ਵੱਲੋਂ 57076 ਮੀਟਰਿਕ ਟਨ ਦੀ ਖਰੀਦ

ਪਠਾਨਕੋਟ-2 ਮਈ 2021: ਜਿਲ੍ਹਾ ਪਠਾਨਕੋਟ ਦੀਆਂ ਦਾਣਾ ਮੰਡੀਆਂ ਵਿੱਚ ਸਨੀਵਾਰ ਤੱਕ 57233 ਮੀਟਰਿਕ ਟਨ ਕਣਕ ਪਹੁੰਚੀ ਹੈ ਜਿਸ ਵਿੱਚੋਂ ਵੱਖ ਵੱਖ ਖਰੀਦ ਏਜੰਸੀਆ ਵੱਲੋਂ 57076 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਅਤੇ ਇਕੱਲੇ ਸਨੀਵਾਰ ਦੇ ਦਿਨ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਇੱਕ ਦਿਨ ਦੀ ਕਣਕ ਦੀ ਆਮਦ 5783 ਮੀਟਰਿਕ ਟਨ ਹੋਈ । ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।

Advertisements

ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਪਹੁੰਚਣ ਵਾਲੀ ਕਣਕ ਦੀ ਖਰੀਦ ਨਾਲ ਨਾਲ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕਣਕ ਵਿੱਚੋਂ ਪਨਗ੍ਰੇਟ ਵੱਲੋਂ 21014 ਮੀਟਰਿਕ ਟਨ, ਮਾਰਕਫੈਡ  ਵੱਲੋਂ 7676 ਮੀਟਰਿਕ ਟਨ, ਪਨਸਪ ਵੱਲੋਂ 9182 ਮੀਟਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 7341 ਮੀਟਰਿਕ ਟਨ, ਐਫ.ਸੀ.ਆਈ. ਵੱਲੋਂ 11863 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਲਿਫਟਿੰਗ ਦੇ ਕੰਮ ਨੂੰ ਹੋਰ ਤੇਜ਼ੀ ਨਾਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਪਣਾ ਅਤੇ ਅਪਣੇ ਪਰਿਵਾਰ ਦੀ ਸੁਰੱਖਿਆ ਲਈ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੋ। ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਮਾਸਕ ਲਗਾ ਕੇ ਰੱਖੋਂ , ਸਮਾਜਿੱਕ ਦੂਰੀ ਬਣਾ ਕੇ ਰੱਖੋਂ ਅਤੇ ਬਾਰ ਬਾਰ ਸਾਬਣ ਨਾਲ ਹੱਥਾਂ ਨੂੰ ਧੋਂਦੇ ਰਹੋ, ਤਾਂ ਜੋ ਅਸੀਂ ਕਰੋਨਾ ਬੀਮਾਰੀ ਤੋਂ ਬਚਾਓ ਕਰ ਸਕੀਏ।

LEAVE A REPLY

Please enter your comment!
Please enter your name here