ਜਿਲਾ ਪ੍ਰਸਾਸਨ ਵੱਲੋਂ ਲੋਕਾਂ ਦੀ ਸੁਵਿਧਾ ਲਈ ਸਥਾਪਿਤ ਕੀਤੇ ਕੰਟਰੋਲ ਰੂਮ

ਪਠਾਨਕੋਟ , 3 ਮਈ 2021: ਜਿਵੈ ਕਿ ਜਿਲਾ ਪਠਾਨਕੋਟ ਵਿੱਚ ਕਰੋਨਾ ਕਾਲ ਦੋਰਾਨ ਪਹਿਲੀ ਲਹਿਰ ਚੋਂ ਲੋਕਾਂ ਵੱਲੋਂ ਜਿਲਾ ਪ੍ਰਸਾਸਨ ਦਾ ਪੂਰਾ ਸਹਿਯੋਗ ਕੀਤਾ ਗਿਆ ਅਤੇ ਅਸੀਂ ਉਸ ਸਮੇਂ ਦੋਰਾਨ ਕਰੋਨਾ ਨੂੰ ਕੰਟਰੋਲ ਵੀ ਕੀਤਾ, ਇਸੇ ਅਧੀਨ ਹੁਣ ਕਰੋਨਾ ਦੀ ਦੂਸਰੀ ਲਹਿਰ ਦੇ ਚਲਦਿਆਂ ਸਾਡੇ ਸਾਰੇ ਲੋਕਾਂ ਦਾ ਫਰਜ ਬਣਦਾ ਹੈ ਕਿ ਅਸੀਂ ਜਿਲਾ ਪ੍ਰਸਾਸਨ ਦਾ ਸਹਿਯੋਗ ਕਰੀਏ ਅਤੇ ਪ੍ਰਸਾਸਨ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੀਏ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਕੀਤਾ ਗਿਆ।

Advertisements

ਉਨਾਂ ਕਿਹਾ ਕਿ ਕਰੋਨਾ ਦੇ ਚਲਦਿਆਂ ਨਵੀਂਆਂ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨਾਂ ਕਿਹਾ ਕਿ ਬਹੁਤ ਸਾਰੇ ਲੋਕਾਂ ਦੀਆਂ ਮੁਸਕਿਲਾਂ ਹੱਲ ਕਰਨ ਦੇ ਲਈ ਜਿਲਾ ਪ੍ਰਸਾਸਨ ਵੱਲੋਂ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ ਅਤੇ ਟੋਲਫ੍ਰੀ ਨੰਬਰ ਵੀ ਜਾਰੀ ਕੀਤੇ ਗਏ ਹਨ। ਇਨਾਂ ਟੋਲ ਫ੍ਰੀ ਨੰਬਰਾਂ ਤੇ ਸੰਪਰਕ ਕਰਕੇ ਤੁਸੀਂ ਹਰ ਤਰਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ। ਉਨਾਂ ਦੱਸਿਆ ਕਿ ਜਿਲਾ ਪ੍ਰਸਾਸਨ ਵੱਲੋਂ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਿਵਲ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜਿਸ ਦਾ ਟੋਲਫ੍ਰੀ ਨੰਬਰ  1800-180-3361 ਹੈ ਕਿਸੇ ਤਰਾਂ ਦੀ ਕੋਈ ਸਮੱਸਿਆ ਹੈ ਤਾਂ ਇਸ ਨੰਬਰ ਤੇ ਦੱਸਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਕੰਟਰੋਲ ਦੇ ਨੰਬਰ 0186 2346642 ਅਤੇ 0186 2345542 ਤੇ ਵੀ ਕਿਸੇ ਤਰਾਂ ਦੀ ਜਾਣਕਾਰੀ ਲਈ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ  ਇਸ ਤੋਂ ਇਲਾਵਾ ਮੈਡੀਕਲ ਕੰਟਰੋਲ ਰੂਮ ਸਿਵਲ ਹਸਪਤਾਲ ਪਠਾਨਕੋਟ  ਵਿਖੇ ਸਥਾਪਤ ਕੀਤਾ ਗਿਆ ਹੈ ਜਿਸ ਦਾ ਨੰਬਰ 1800-180-3360 ਹੈ ਕਿਸੇ ਤਰਾਂ ਦੀ ਮੈਡੀਕਲ ਸੁਵਿਧਾ ਲਈ ਇਸ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ। 

ਉਨਾਂ ਕਿਹਾ ਕਿ ਲੋਕਾਂ ਨੂੰ ਅਪੀਲ ਹੈ ਕਿ ਹਦਾਇਤਾਂ ਦੀ ਪਾਲਣਾ ਕਰੋ ਤਾਂ ਜੋ ਕਰੋਨਾ ਵਾਈਰਸ ਤੋਂ ਉਹ ਅਪਣੇ ਆਪ ਨੂੰ ਅਤੇ ਅਪਣੇ ਪਰਿਵਾਰ ਨੂੰ ਸੁਰੱਖਿਅਤ ਰੱਖ ਸਕਣ। ਉਨਾਂ ਕਿਹਾ ਕਿ ਇਹ ਅਸੀਂ ਤੱਦ ਹੀ ਕਰ ਸਕਦੇ ਹਾਂ ਅਗਰ ਅਸੀਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਾਂਗੇ। ਉਨਾਂ ਕਿਹਾ ਕਿ ਮਾਸਕ ਲਗਾ ਕੇ ਰੱਖੋਂ, ਸਮਾਜਿੱਕ ਦੂਰੀ ਬਣਾ ਕੇ ਰੱਖੋਂ ਅਤੇ ਬਾਰ ਬਾਰ ਸਾਬਣ ਨਾਲ ਹੱਥਾਂ ਨੂੰ ਧੋਂਦੇ ਰਹੋ। 

LEAVE A REPLY

Please enter your comment!
Please enter your name here