ਹੁਸ਼ਿਆਰਪੁਰ ਜਿਲੇ ਵਿੱਚ 199 ਨਵੇ ਪਾਜੇਟਿਵ ਮਰੀਜ, 9 ਮੌਤਾਂ

ਹੁਸ਼ਿਆਰਪੁਰ  3 ਮਈ: ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  4147 ਨਵੇ ਸੈਪਲ ਲੈਣ  ਨਾਲ ਅਤੇ   2888  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  199 ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 19563 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 459663 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  438046 ਸੈਪਲ  ਨੈਗਟਿਵ,  ਜਦ ਕਿ 3672 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 202` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 749  ਹੈ । ਐਕਟਿਵ ਕੇਸਾ ਦੀ ਗਿਣਤੀ  1925  ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 18454 ਹੈ ।

Advertisements

ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 199 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ 19 ਪਾਜੇਟਿਵ ਮਰੀਜ ਹਨ, ਤੇ  ਬਾਕੀ 180 ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ। ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 09  ਮੌਤ ਹੋਈ ਹੈ (1) 74 ਸਾਲਾ ਪੁਰਸ਼ ਵਾਸੀ ਬੋਹਣ ਦੀ ਮੌਤ ਸਿਵਲ ਹਸਪਤਾਲ ਹੁਸ਼ਿਅਰਪੁਰ   (2) 77 ਸਾਲਾ ਪੁਰਸ਼  ਵਾਸੀ ਮੰਡ ਭੰਡੇਰ ਦੀ ਮੌਤ ਨਿਜੀ  ਹਸਪਤਾਲ ਜਲੰਧਰ  (3) 56  ਸਾਲਾ ਔਰਤ   ਵਾਸੀ ਪੋਸੀ  ਮੌਤ ਡੀ ਐਮ ਸੀ ਲੁਧਿਆਣਾ (4) 66 ਪੁਰਸ਼ ਵਾਸੀ ਧਾਲੀਵਾਲ   ਦੀ ਮੌਤ ਨਿਜੀ ਹਸਪਤਾਲ ਹੁਸ਼ਿਆਰਪੁਰ  (5) 57 ਸਾਲਾ ਔਰਤ ਵਾਸੀ ਨਿਊ ਗੋਬਿੰਦ ਨਗਰ  ਦੀ ਮੌਤ ਸਿਵਲ ਹਸਪਤਾਲ   ਹੁਸ਼ਿਆਰਪੁਰ  ਵਿਖੇ ਹੋਈ ਹੈ   (6) 40 ਸਾਲਾ ਪੁਰਸ਼ ਵਾਸੀ ਭੂਗਾ ਦੀ ਮੌਤ ਸਿਵਲ ਹਸਪਤਾਲ ਹੁਸਿਆਰਪੁਰ (7) 70 ਸਾਲਾ ਔਰਤ ਵਾਸੀ ਪ੍ਰੀਤ ਨਗਰ ਅਜੋਵਾਲ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ  ਵਿਖੇ ਹੋਈ (8)60 ਸਾਲਾ ਔਰਤ ਵਾਸੀ ਚੱਕ ਹਾਜੀਪੁਰ ਦੀ ਮੌਤ ਸਿਵਲ ਹਸਪਤਾਲ ਹੁਸਿਆਰਪੁਰ (9) 60 ਸਾਲਾ ਔਰਤ ਵਾਸੀ ਚੋਹਾਲ ਦੀ ਮੌਤ ਸਿਵਲ ਹਸਪਤਾਲ ਹੁਸਿਆਰਪੁਰ ਵਿਖੇ ਹੋਈ ਹੈ ।   

ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here