ਪਠਾਨਕੋਟ: ਮੰਡੀਆਂ ਵਿੱਚ ਪਹੁੰਚੀ 61938 ਮੀਟਰਿਕ ਟਨ ਕਣਕ, ਵੱਖ-ਵੱਖ ਖਰੀਦ ਏਜੰਸੀਆ ਵੱਲੋਂ 61881 ਮੀਟਰਿਕ ਟਨ ਕਣਕ ਦੀ ਕੀਤੀ ਖਰੀਦ

ਪਠਾਨਕੋਟ 3 ਮਈ 2021: ਜਿਲ੍ਹਾ ਪਠਾਨਕੋਟ ਵਿੱਚ ਕਿਸਾਨਾਂ ਵੱਲੋਂ ਕਣਕ ਮੰਡੀਆਂ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਉਨ੍ਹਾਂ ਵੱਲੋਂ ਲਿਆਂਦੀ ਕਣਕ ਦੀ ਖਜੀਦ ਏਜੰਸੀਆਂ ਵੱਲੋਂ ਨਾਲੋ ਨਾਲ ਖਰੀਦ ਕੀਤੀ ਜਾ ਰਹੀ ਹੈ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿੱਚ ਪ੍ਰੇਸਾਨੀ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 61938 ਮੀਟਰਿਕ ਟਨ ਕਣਕ ਪਹੁੰਚੀ  ਹੈ ਜਿਸ ਵਿੱਚੋਂ ਵੱਖ ਵੱਖ ਖਰੀਦ ਏਜੰਸੀਆ ਵੱਲੋਂ 61881 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

Advertisements

ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਪਹੁੰਚਣ ਵਾਲੀ ਕਣਕ ਦੀ ਖਰੀਦ, ਏਜੰਸੀਆਂ ਵੱਲੋਂ ਕੀਤੀ ਜਾ ਰਹੀ ਹੈ ਅਤੇ ਸਿੱਧੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕਣਕ ਵਿੱਚੋਂ ਪਨਗ੍ਰੇਟ ਵੱਲੋਂ 21703 ਮੀਟਰਿਕ ਟਨ, ਮਾਰਕਫੈਡ  ਵੱਲੋਂ 8798 ਮੀਟਰਿਕ ਟਨ, ਪਨਸਪ ਵੱਲੋਂ 11523 ਮੀਟਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 7501 ਮੀਟਰਿਕ ਟਨ, ਐਫ.ਸੀ.ਆਈ. ਵੱਲੋਂ 12356 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਇਸ ਹਫਤੇ ਦੋਰਾਨ ਲਿਫਟਿੰਗ ਨੂੰ ਹੋਰ ਤੇਜ਼ੀ ਨਾਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਜਿਵੈਂ ਕਿ ਕਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਵਿੱਚੋਂ ਅਸੀਂ ਗੁਜਰ ਰਹੇ ਹਾਂ ਅਤੇ ਸਾਡਾ ਫਰਜ ਬਣਦਾ ਹੈ ਕਿ ਅਸੀਂ ਵੀ ਕੁਦਰਤ ਦੇ ਪ੍ਰਤੀ ਜਿਮ੍ਹੇਦਾਰ ਬਣੀਏ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖੇਤਾਂ ਅੰਦਰ ਕਣਕ ਦੀ ਰਹਿੰਦ ਖੁੰਹਦ ਨੂੰ ਅੱਗ ਨਾ ਲਗਾਈ ਜਾਵੇ ਅਤੇ ਵਾਤਾਵਰਣ ਨੂੰ ਸੁੱਧ ਰੱਖਣ ਵਿੱਚ ਕਿਸਾਨ ਵੀ ਭਾਗੀਦਾਰ ਬਣਨ। ਉਨ੍ਹਾਂ ਕਿਹਾ ਕਿ ਕਰੋਨਾ ਨੂੰ ਮੁੱਖ ਰੱਖਦਿਆਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੋ। 

LEAVE A REPLY

Please enter your comment!
Please enter your name here