ਡਿਪਟੀ ਕਮਿਸ਼ਨਰ ਵੱਲੋਂ ਮਕਸੂਦਾਂ ਸਬਜ਼ੀ ਮੰਡੀ ਵਿੱਚ ਆਉਣ ਵਾਲਿਆਂ ਦੇ ਰੋਜ਼ਾਨਾ ਸੈਂਪਲ ਲੈਣ ਦੇ ਆਦੇਸ਼

ਜਲੰਧਰ, 3 ਮਈ: ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਅੱਜ ਮਕਸੂਦਾਂ ਸਬਜ਼ੀ ਮੰਡੀ ਵਿਖੇ ਆਉਣ ਵਾਲੇ ਲੋਕਾਂ ਦੇ ਰੋਜ਼ਾਨਾ ਕੋਵਿਡ ਸੈਂਪਲ ਲੈਣ ਦੇ ਆਦੇਸ਼ ਦਿੱਤੇ ਗਏ ਹਨ। ਪ੍ਰਸ਼ਾਸਨ ਵੱਲੋਂ ਮੰਡੀ ਦੇ ਪ੍ਰਵੇਸ਼ ਅਤੇ ਨਿਕਾਸ (ਬਾਹਰ ਜਾਣ ਤੇ ਅੰਦਰ ਆਉਣ ਵਾਲੇ) ਸਥਾਨਾਂ ‘ਤੇ 2 ਸੈਂਪਲਿੰਗ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜਿਥੇ ਲੋਕਾਂ ਦੀ ਸਕਰੀਨਿੰਗ ਕੀਤੀ ਜਾਵੇਗੀ।

Advertisements

ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਕਦਮ ਦਾ ਉਦੇਸ਼ ਮੰਡੀ ਵਿੱਚ ਦਾਖ਼ਲ ਹੋਣ ਵਾਲੇ ਹਰੇਕ ਵਿਅਕਤੀ ਦੀ ਜਾਂਚ ਅਤੇ ਵਾਇਰਸ ਨੂੰ ਕਾਬੂ ਹੇਠ ਰੱਖਣਾ ਯਕੀਨੀ ਬਣਾਉਣਾ ਹੈ।

ਉਨ੍ਹਾਂ ਦੱਸਿਆ ਕਿ ਮੰਡੀ ਵਿੱਚ ਵਿਕਰੇਤਾ, ਖਰੀਦਦਾਰ, ਕਮਿਸ਼ਨ ਏਜੰਟ ਅਤੇ ਪ੍ਰਚੂਨ ਵਿਕਰੇਤਾ ਸਮੇਤ ਲੋਕ ਰੋਜ਼ਾਨਾ ਇਕੱਠੇ ਹੁੰਦੇ ਹਨ ਅਤੇ ਇਹ ਫਲ ਅਤੇ ਸਬਜ਼ੀ ਵਿਕਰੇਤਾ ਵੱਖ-ਵੱਖ ਇਲਾਕਿਆਂ ਵਿੱਚ ਜਾਂਦੇ ਹਨ ਅਤੇ ਆਪਣੀਆਂ ਚੀਜ਼ਾਂ ਵੇਚਣ ਲਈ ਲੋਕਾਂ ਨਾਲ ਰਾਬਤਾ ਕਾਇਮ ਕਰਦੇ ਹਨ, ਇਸ ਲਈ ਇਨ੍ਹਾਂ ਦੀ ਟੈਸਟਿੰਗ ਬਹੁਤ ਜ਼ਰੂਰੀ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ  ਮੰਡੀ ਵਿੱਚ ਕੋਵਿਡ ਸੈਂਪਲਿੰਗ ਰੋਜ਼ਾਨਾ ਸਵੇਰੇ 5 ਵਜੇ ਤੋਂ ਸਵੇਰੇ 11 ਵਜੇ ਤੱਕ ਕੀਤੀ ਜਾਵੇਗੀ।

LEAVE A REPLY

Please enter your comment!
Please enter your name here