ਜਿਲ੍ਹਾ ਪਠਾਨਕੋਟ ਵਿੱਚ ਕਣਕ ਦੀ ਆਮਦ ਅਨੁਮਾਨਤ ਨਿਰਧਾਰਤ ਟੀਚੇ ਤੋਂ ਪਾਰ—ਡਿਪਟੀ ਕਮਿਸ਼ਨਰ

ਪਠਾਨਕੋਟ 04 ਮਈ 2021: ਜਿਲ੍ਹਾ ਪਠਾਨਕੋਟ ਵਿੱਚ ਜਿਲ੍ਹਾ ਪ੍ਰਸਾਸਨ ਵੱਲੋਂ ਸਾਲ 2021 ਲਈ ਕਣਕ ਦੀ ਆਮਦ ਦਾ  ਟੀਚਾ 60792 ਮੀਟਰਿਕ ਟਨ ਅਨੁਮਾਨਤ ਨਿਰਧਾਰਤ ਕੀਤਾ ਗਿਆ ਹੈ, ਅਤੇ ਸੋਮਵਾਰ ਤੱਕ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਪਹੁੰਚਣ ਵਾਲੀ ਕਣਕ ਦੀ ਆਮਦ ਨਿਰਧਾਰਤ ਟੀਚੇ ਤੋਂ ਪਾਰ ਕਰ ਗਈ ਹੈ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 65289 ਮੀਟਰਿਕ ਟਨ ਕਣਕ ਪਹੁੰਚੀ  ਹੈ ਜਿਸ ਵਿੱਚੋਂ ਵੱਖ ਵੱਖ ਖਰੀਦ ਏਜੰਸੀਆ ਵੱਲੋਂ 65252 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

Advertisements


ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਪਹੁੰਚਣ ਵਾਲੀ ਕਣਕ ਦੀ ਖਰੀਦ, ਏਜੰਸੀਆਂ ਵੱਲੋਂ ਕੀਤੀ ਜਾ ਰਹੀ ਹੈ ਅਤੇ ਅਦਾਇਗੀ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੋਰ ਤੇ ਪਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕਣਕ ਵਿੱਚੋਂ ਪਨਗ੍ਰੇਟ ਵੱਲੋਂ 22197 ਮੀਟਰਿਕ ਟਨ, ਮਾਰਕਫੈਡ  ਵੱਲੋਂ 9654 ਮੀਟਰਿਕ ਟਨ, ਪਨਸਪ ਵੱਲੋਂ 12574 ਮੀਟਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 8440 ਮੀਟਰਿਕ ਟਨ, ਐਫ.ਸੀ.ਆਈ. ਵੱਲੋਂ 12387 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਇਸ ਹਫਤੇ ਦੋਰਾਨ ਲਿਫਟਿੰਗ ਵਿੱਚ ਹੋਰ ਤੇਜੀ ਲਿਆਂਦੀ ਜਾਵੇਗੀ।


ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਕਣਕ ਦੀ ਕਟਾਈ ਕਰ ਲਈ ਗਈ ਹੈ ਉਨ੍ਹਾਂ ਨੂੰ ਅਪੀਲ ਹੈ ਕਿ ਵਾਤਾਵਰਣ ਨੂੰ ਸੁੱਧ ਰੱਖਣ ਦੇ ਲਈ ਸਰਕਾਰ ਵੱਲੋਂ ਆਦੇਸ਼ ਵੀ ਜਾਰੀ ਕੀਤੇ ਗਏ ਹਨ ਕਿ ਕਣਕ ਦੀ ਰਹਿੰਦ ਖੁਹੰਦ ਨੂੰ ਖੇਤਾਂ ਅੰਦਰ ਅੱਗ ਨਹੀਂ ਲਗਾਈ ਜਾਵੇ। ਇਸ ਲਈ ਸਭ ਕਿਸਾਨਾਂ ਨੂੰ ਚਾਹੀਦਾ ਹੈ ਕਿ ਕਣਕ ਦੀ ਰਹਿੰਦ ਖੁਹੰਦ  ਨੂੰ ਅੱਗ ਲਗਾਏ ਬਗੇਰ ਹੋਰ ਤਕਨੀਕਾਂ ਦਾ ਪ੍ਰਯੋਗ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਰੋਨਾ ਤੋਂ ਬਚਾਓ ਲਈ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੋ ਤਾਂ ਜੋ ਕਰੋਨਾ ਤੇ ਫਤਿਹ ਪਾਈ ਜਾ ਸਕੇ।

LEAVE A REPLY

Please enter your comment!
Please enter your name here