ਜਿਲੇ ਵਿੱਚ ਆਏ 345 ਨਵੇ ਪਾਜੇਟਿਵ ਮਰੀਜ,7 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3951 ਨਵੇ ਸੈਪਲ ਲੈਣ ਨਾਲ ਅਤੇ 3949 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  345 ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 20075 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 467161 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  440359 ਸੈਪਲ  ਨੈਗਟਿਵ,  ਜਦ ਕਿ 8345 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 202` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 762  ਹੈ । ਐਕਟਿਵ ਕੇਸਾ ਦੀ ਗਿਣਤੀ  2093 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 18820 ਹੈ । ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 345  ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ 24 ਪਾਜੇਟਿਵ ਮਰੀਜ ਹਨ, ਤੇ  ਬਾਕੀ 321 ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ।

Advertisements

ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 07 ਮੌਤ ਹੋਈ ਹੈ (1) 72 ਸਾਲਾ ਪੁਰਸ਼ ਵਾਸੀ ਨਊ ਸਿਵਲ ਲਾਇਨ ਹੁਸਿਆਰਪੁਰ ਦੀ ਮੌਤ ਨਿਜੀ ਹਸਪਤਾਲ ਜਲੰਧਰ (2) 70 ਸਾਲਾ ਔਰਤ ਵਾਸੀ ਪਿਪਲਾਵਾਲਾ ਹੁਸ਼ਿਆਰਪੁਰ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (3) 65 ਸਾਲਾ ਪੁਰਸ਼ ਵਾਸੀ ਪੁਰਹੀਰਾਂ ਦੀ ਮੌਤ ਸੀ ਐਮ ਸੀ ਲੁਧਿਆਣਾ ਵਿਖੇ ਹੋਈ (4 ) 46 ਸਾਲਾ ਪੁਰਸ਼ ਵਾਸੀ ਢੋਲਵਾਹਾ ਦੀ ਮੌਤ ਨਿਜੀ ਹਸਪਤਾਲ ਜਲੰਧਰ (5) 50 ਸਾਲਾ ਔਰਤ ਵਾਸੀ ਪਾਲਦੀ ਦੀ ਮੌਤ ਸਵਲ ਹਸਪਤਾਲ ਹੁਸਿਆਰਪੁਰ (6) 60 ਸਾਲਾ ਔਰਤ ਵਾਸੀ ਮੰਡ ਮੰਡੇਰ ਦੀ ਮੌਤ ਸਿਵਲ ਹਸਪਤਾਲ ਹੁਸਿਆਰਪੁਰ (7) 65 ਸਾਲਾ ਔਰਤ ਵਾਸੀ ਪਟੀ ਦੀ ਮੌਤ ਸ਼ਿਵਮ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ ਹੈ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here