ਵਿਦੇਸ਼ਾਂ ਤੋਂ ਸੂਬੇ ਵਿੱਚ ਆਯਾਤ ਕੀਤੀ ਜਾਣ ਵਾਲੀ ਕੋਵਿਡ ਰਾਹਤ ਨੂੰ ਟੈਕਸ ਤੋਂ ਛੋਟ ਦੇਣ ਲਈ 2 ਨੋਡਲ ਅਫ਼ਸਰ ਨਿਯੁਕਤ

ਜਲੰਧਰ (ਦ ਸਟੈਲਰ ਨਿਊਜ਼)।ਕੋਰੋਨਾ ਵਾਇਰਸ ਖ਼ਿਲਾਫ਼ ਲੜੀ ਜਾ ਰਹੀ ਲੜਾਈ ਵਿੱਚ ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਤੋਂ ਸੂਬੇ ਵਿੱਚ ਦਰਾਮਦ ਕੀਤੀ ਜਾਣ ਵਾਲੀ ਕਿਸੇ ਵੀ ਕੋਵਿਡ ਰਾਹਤ ‘ਤੇ ਟੈਕਸ ਛੋਟ ਪ੍ਰਾਪਤ ਕਰਨ ਵਾਸਤੇ ਵਿਅਕਤੀਆਂ/ਸੰਸਥਾਵਾਂ ਦੀ ਸੁਵਿਧਾ ਲਈ ਦੋ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ।

Advertisements

ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੀ ਚੁਣੌਤੀ ਨਾਲ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਅਤੇ ਭਾਰਤ ਤੋਂ ਬਾਹਰੋਂ ਆਉਣ ਵਾਲੀ ਸਹਾਇਤਾ ਦੇ ਸੁਚਾਰੂ ਪ੍ਰਵਾਹ ਲਈ ਭਾਰਤ ਸਰਕਾਰ ਵੱਲੋਂ ਦੇਸ਼ ਵਿਚ ਆਯਾਤ ਕੀਤੀ ਗਈ ਕੋਵਿਡ ਰਾਹਤ ਸਮੱਗਰੀ ‘ਤੇ ਕਸਟਮ ਡਿਊਟੀ ਅਤੇ ਏਕੀਕ੍ਰਿਤ ਟੈਕਸ ਤੋਂ ਛੋਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਰਿਆਇਤਾਂ ਦਾ ਲਾਭ ਆਯਾਤ ਕੀਤੀ ਸਮੱਗਰੀ ‘ਤੇ ਤਾਂ ਹੀ ਲਿਆ ਜਾ ਸਕਦਾ ਹੈ ਜੇਕਰ ਉਹ ਭਾਰਤ ਤੋਂ ਬਾਹਰੋਂ ਮੁਫ਼ਤ ਭੇਜੀ ਗਈ ਹੋਵੇ ਅਤੇ ਭਾਰਤ ਵਿੱਚ ਮੁਫ਼ਤ ਵੰਡੀ ਜਾਂਦੀ ਹੈ। ਸ਼੍ਰੀ ਥੋਰੀ ਨੇ ਕਿਹਾ ਕਿ ਇਨ੍ਹਾਂ ਛੋਟਾਂ ਦਾ ਲਾਭ ਲੈਣ ਲਈ ਕੋਈ ਵੀ ਪੰਜਾਬ ਸਰਕਾਰ ਵੱਲੋਂ ਨਿਯੁਕਤ ਨੋਡਲ ਅਫ਼ਸਰਾਂ ਸ਼੍ਰੀ ਕੁਮਾਰ ਰਾਹੁਲ (ਆਈ.ਏ.ਐੱਸ.) ਸੰਪਰਕ ਨੰ. 9876164787 ਈਮੇਲ [email protected] & [email protected] ਅਤੇ ਸ਼੍ਰੀ ਰਵਨੀਤ ਸਿੰਘ ਖੁਰਾਣਾ (ਆਈ.ਆਰ.ਐਸ. ਸੀ ਐਂਡ ਆਈ.ਟੀ.) ਸੰਪਰਕ ਨੰ. 9560954405 ਈ-ਮੇਲ [email protected] ਕੋਲ ਪਹੁੰਚ ਕਰ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜੇ ਕੋਈ ਵਿਅਕਤੀ ਭਾਰਤ ਵਿੱਚ ਬਾਹਰੋਂ ਕੋਵਿਡ ਰਾਹਤ ਸਮੱਗਰੀ ਮੁਫ਼ਤ ਵੰਡਣ ਲਈ ਭੇਜਣਾ ਚਾਹੁੰਦਾ ਹੈ ਤਾਂ ਇਨ੍ਹਾਂ ਅਫ਼ਸਰਾਂ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਅਜਿਹੀਆਂ ਚੀਜਾਂ ਆਯਾਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਨੂੰ ਨੋਡਲ ਏਜੰਸੀ ਵਜੋਂ ਅਧਿਕਾਰਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਕੋਈ ਵਿਅਕਤੀ/ਸੰਸਥਾ ਪੰਜਾਬ ਵਿੱਚ ਕੋਵਿਡ ਰਾਹਤ ਸਮੱਗਰੀ ਮੁਫ਼ਤ ਵੰਡਣ ਲਈ ਬਾਹਰਲੇ ਦੇਸ਼ਾਂ ਤੋਂ ਆਯਾਤ ਕਰਨਾ ਚਾਹੁੰਦੀ ਹੈ ਤਾਂ ਪੋਰਟਲ https://taxation.punjab.gov.in/imports/.   ’ਤੇ ਅਪਲਾਈ ਕਰ ਸਕਦੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਕ ਵਾਰ ਸਰਕਾਰ ਵੱਲੋਂ ਅਧਿਕਾਰਿਤ ਹੋਣ ਉਪਰੰਤ ਕੋਈ ਵੀ ਸੰਸਥਾ ਜਾਂ ਵਿਅਕਤੀ ਇਸ ਔਖੀ ਘੜੀ ਵਿੱਚ ਅਜਿਹੀਆਂ ਵਸਤੂਆਂ ਬਿਨਾਂ ਟੈਕਸ ਦੇ ਆਯਾਤ ਕਰ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪੰਜਾਬ ਸਰਕਾਰ ਵੱਲੋਂ ਕੋਵਿਡ ਦੇ ਖਤਰੇ ਨਾਲ ਲੜਨ ਲਈ ਸਰੋਤਾਂ ਦੇ ਸੁਚੱਜੇ ਪ੍ਰਬੰਧਨ ਵਿੱਚ ਆਮ ਲੋਕਾਂ ਦੀ ਸ਼ਮੂਲੀਅਤ ਲਈ ਅਤੇ ਇਸ ਸੰਕਟਕਾਲੀ ਦੌਰ ਵਿੱਚ ਰਾਹਤ ਪ੍ਰਦਾਨ ਕਰਾਉਣ ਵਾਸਤੇ ਲੋੜੀਂਦੀਆਂ ਸਾਰੀਆਂ ਪ੍ਰਵਾਨਗੀਆਂ ਵਾਸਤੇ ਇੱਕ ਸਿੰਗਲ ਵਿੰਡੋ ਸਹੂਲਤ ਮੁਹੱਈਆ ਕਰਵਾਉਣ ਲਈ ਚੁੱਕਿਆ ਇੱਕ ਮਹੱਤਵਪੂਰਨ ਕਦਮ ਹੈ।

LEAVE A REPLY

Please enter your comment!
Please enter your name here