ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਲੱਗੇਗਾ ਕੋਵਿਡ ਵੈਕਸੀਨ ਕੈਂਪ

ਫਿਰੋਜ਼ਪੁਰ(ਦ ਸਟੈਲਰ ਨਿਊਜ਼)। ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ.  ਦੇ ਦਿਸ਼ਾ ਨਿਰੇਦਸ਼ਾਂ ਦੀ ਪਾਲਣਾ ਕਰਦੇ ਹੋਏ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ ਸ਼੍ਰੀ ਕਿਸ਼ੋਰ ਕੁਮਾਰ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ. ਜੇ. ਐੱਮ. ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਮਿਸ ਏਕਤਾ ਉੱਪਲ ਜੀਆਂ ਨੇ ਬਾਰ ਦੇ ਪ੍ਰਧਾਨ ਸ਼੍ਰੀ ਜ਼ਸਦੀਪ ਕੰਬੋਜ਼ ਨਾਲ ਮੀਟਿੰਗ ਕੀਤੀ । ਇਹ ਮੀਟਿੰਗ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਕੋਵਿਡ ਵੈਕਸੀਨ ਕੈਂਪ ਲਗਵਾਉਣ ਦੇ ਮਕਸਦ ਨਾਲ ਕੀਤੀ ਗਈ ।
ਮੀਟਿੰਗ ਦੌਰਾਨ ਜੱਜ ਸਾਹਿਬ ਨੇ ਬਾਰ ਦੇ ਪ੍ਰਧਾਨ ਨੂੰ ਇਸ ਕੈਂਪ ਦੇ ਆਯੋਜਨ ਦਾ ਵੇਰਵਾ ਦੱਸਿਆ । ਇਸ ਵੇਰਵੇ ਅਨੁਸਾਰ ਸੋਮਵਾਰ ਮਿਤੀ 10 ਮਈ 2021 ਨੂੰ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਟਾਫ, ਪੈਰਾ ਲੀਗਲ ਵਲੰਟੀਅਰਜ਼, ਪੈਨਲ ਐਡਵੋਕੇਟ ਅਤੇ ਮਿਡੀਏਟਰਜ਼ ਨੂੰ ਟੀਕਾਕਰਨ ਕਰਵਾਇਆ ਜਾਵੇਗਾ । ਮਿਤੀ 11 ਮਈ 2021 ਦਿਨ ਮੰਗਲਵਾਰ ਨੂੰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਰੇ ਐਡਵੋਕੇਟ ਲਈ ਅਤੇ 45 ਸਾਲ ਤੋਂ ਉੱਪਰ ਦੇ ਕਚਹਿਰੀਆਂ ਨਾਲ ਸਬੰਧਤ ਵਿਅਕਤੀਆਂ ਲਈ ਟੀਕਾਕਰਨ ਕਰਵਾਇਆ ਜਾਵੇਗਾ । ਇਸ ਕੈਂਪ ਤੋਂ ਪਹਿਲਾਂ ਮਿਊਂਸੀਪਲ ਕਾਊਂਸਲ ਦੇ ਸੈਨਟਰੀ ਇੰਸਪੈਕਟਰ  ਦੁਆਰਾ ਕੋਰਟ ਦੇ ਟੀਕਾਕਰਨ ਵਾਲੀਆਂ ਥਾਵਾਂ ਅਤੇ ਬਾਰ ਰੂਮ ਅਤੇ ਹਾਲ ਨੂੰ ਵੀ ਸੈਨੇਟਾਈਜ਼ ਕਰਨ ਦਾ ਟੀਚਾ ਮਿਥਿਆ ਹੈ । ਜੱਜ ਸਾਹਿਬ ਵੱਲੋਂ ਉਪਰੋਕਤ ਸਾਰਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਇਹ ਟੀਕਾਕਰਨ ਸਭ ਲਈ ਜ਼ਰੂਰੀ ਹੈ ਅਤੇ ਇਹ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ।

Advertisements

LEAVE A REPLY

Please enter your comment!
Please enter your name here