ਜਿਲੇ ਵਿੱਚ 266 ਨਵੇ ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 20570,7 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 4594 ਨਵੇ ਸੈਪਲ ਲੈਣ  ਨਾਲ ਅਤੇ 3996 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  266 ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 20570 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 476103 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  450513 ਸੈਪਲ  ਨੈਗਟਿਵ,  ਜਦ ਕਿ 6638  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 202` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 771 ਹੈ । ਐਕਟਿਵ ਕੇਸਾ ਦੀ ਗਿਣਤੀ 2126 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 19292 ਹੈ । ਸਿਵਲ ਸਰਜਨ ਡਾ. ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 266 ਮਰੀਜ ਪਜੇਟਿਵ ਪਾਏ ਗਏ ਹਨ,ਹੁਸ਼ਿਆਰਪੁਰ ਸ਼ਹਿਰ ਦੇ 36 ਪਾਜੇਟਿਵ ਮਰੀਜ ਹਨ, ਤੇ ਬਾਕੀ 230 ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ।

Advertisements

 ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 07 ਮੌਤ ਹੋਈਆ ਹਨ । (1) 43 ਸਾਲਾ ਵਿਆਕਤੀ ਵਾਸੀ ਸਿਵਲ ਦੀ ਮੌਤ ਨਿਜੀ ਹਸਪਤਾਲ ਜਲੰਧਰ (2) 27 ਸਾਲਾ ਵਿਆਕਤੀ ਟੋਡਰਪੁਰ ਦੀ ਮੌਤ ਡੀ ਐਮ ਸੀ ਲੁਧਿਆਣਾ (3) 79 ਸਾਲਾ ਵਿਆਕਤੀ ਵਾਸੀ ਰਹੀਮਪੁਰ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (4) 60 ਸਾਲਾ ਔਰਤ ਵਾਸੀ ਸ਼ੁੰਦਰ ਨਗਰ ਹੁਸ਼ਿਆਰਪੁਰ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (5) 71 ਸਾਲਾ ਵਿਆਕਤੀ ਵਾਸੀ ਸਫੀ ਪਿੰਡ ਦੀ ਮੌਤ ਐਮਐਚ ਹਸਪਤਾਲ ਜਲੰਧਰ (6) 75 ਸਾਲਾ ਔਰਤ ਵਾਸੀ ਹਰਦੋਨੇਕਨਾਮਾ ਦੀ ਮੌਤ ਸਿਵਲ ਹਸਪਤਾਲ ਦਸੂਹਾਂ (7) 85 ਸਾਲਾ ਔਰਤ ਵਾਸੀ ਘਗਿਆਲ ਦੀ ਮੌਤ ਰਵਜੋਤ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ ਹੈ ।  ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here