ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ 11 ਮਈ ਨੂੰ ਨਿਗਰਾਨ ਇੰਜਨੀਅਰ ਹੁਸ਼ਿਆਰਪੁਰ ਦੇ ਦਫ਼ਤਰ ਦੇ ਬਾਹਰ ਰੋਸ ਧਰਨਾ

ਹੁਸ਼ਿਆਰਪੁਰ (ਪ੍ਰਵੀਨ ਸੋਹਲ): ਮਿਤੀ 08-05-2021 ਨੂੰ ਜਲ ਸਪਲਾਈ ਅਤੇ ਵਰਕਰਜ਼ ਯੂਨੀਅਨ (ਰਜਿ-26) ਬ੍ਰਾਂਚ ਮੁਕੇਰੀਆਂ/ਤਲਵਾੜਾ ਦੇ ਪ੍ਰਧਾਨ ਰਜਤ ਕੁਮਾਰ ਦੀ ਅਗਵਾਈ ਵਿਚ ਮੀਟਿੰਗ ਹੋਈ। ਇਸ ਮੌਕੇ ਆਗੂਆਂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਲ ਸਪਲਾਈ ਵਿਭਾਗ ਦੇ ਵਿਚ ਪਿਛਲੇ ਲੰਬੇ ਸਮੇਂ ਤੋਂ ਠੇਕਾ ਵਰਕਰ ਪਿਛਲੇ ਦੱਸ ਪੰਦਰਾਂ ਸਾਲਾਂ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।

Advertisements

ਪਰ ਪੂਰੇ ਪੰਜਾਬ ਦੇ ਕਿਸੇ ਜ਼ਿਲ੍ਹੇ ਦੇ ਵਿੱਚ ਵੀ ਇਨ੍ਹਾਂ ਠੇਕਾ ਵਰਕਰਾਂ ਦੀਆਂ ਤਨਖਾਹਾਂ ਦੇ ਵਿੱਚ ਇਕਸਾਰਤਾ ਨਹੀਂ ਹੈ ਅਤੇ ਵਰਕਰਾਂ ਤੋਂ ਪੰਜ ਪੰਜ ਪੋਸਟਾਂ ਦਾ ਕੰਮ ਲਿਆ ਜਾ ਰਿਹਾ ਹੈ ਪਰ ਤਨਖਾਹ ਇੱਕ ਵੀ ਪੋਸਟ ਦੀ ਬਰਾਬਰ ਨਹੀਂ ਦਿੱਤੀ ਜਾ ਰਹੀ ਅਤੇ ਨਿਗੂਣੀਆਂ ਤਨਖ਼ਾਹਾਂ ਦੇ ਵਿੱਚ ਕੋਰੋਨਾ ਵਰਗੀ ਮਹਾਂਮਾਰੀ ਦੌਰਾਨ ਇਨ੍ਹਾਂ ਵਰਕਰਾਂ ਦੇ ਘਰ ਦਾ ਗੁਜ਼ਾਰਾ ਬਹੁਤ ਮੁਸ਼ਕਲ ਨਾਲ ਹੋ ਰਿਹਾ ਹੈ।

ਇਨ੍ਹਾਂ ਮੰਗਾਂ ਦੇ ਸਬੰਧ ਵਿੱਚ ਪਿਛਲੀ ਦਿਨੀਂ ਜਥੇਬੰਦੀ ਵੱਲੋਂ ਨਿਗਰਾਨ ਇੰਜੀਨੀਅਰ ਹਲਕਾ ਹੁਸ਼ਿਆਰਪੁਰ ਨੂੰ ਮੰਗ ਪੱਤਰ ਦਿੱਤਾ ਸੀ ਕਿ ਜਥੇਬੰਦੀ ਦੇ ਨਾਲ ਮੀਟਿੰਗ ਕਰਕੇ ਵਰਕਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ ਪਰ ਨਿਗਰਾਨ ਇੰਜੀਨੀਅਰ ਹਲਕਾ ਹੁਸ਼ਿਆਰਪੁਰ ਵੱਲੋਂ ਨਾ ਤਾਂ ਕਿਸੇ ਵੀ ਮੰਗਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਨਾ ਹੀ ਜਥੇਬੰਦੀ ਨੂੰ ਮੀਟਿੰਗ ਦਾ ਸਮਾਂ ਦਿੱਤਾ ਜਾ ਰਿਹਾ ਹੈ ਜਿਸ ਕਰਕੇ ਸਾਰੇ ਠੇਕਾ ਵਰਕਰਾਂ ਦੇ ਮਨ ਦੇ ਵਿੱਚ ਭਾਰੀ ਰੋਸ ਹੈ ਜਥੇਬੰਦੀ ਦੇ ਆਗੂਆਂ ਨੇ ਮੰਗ ਕੀਤੀ ਹੈ ਕਿ ਬਾਕੀ ਜ਼ਿਲ੍ਹਿਆਂ ਦੇ ਬਰਾਬਰ ਵਰਕਰਾਂ ਦੀਆਂ ਤਨਖਾਹਾਂ ਵਿਚ ਇਕਸਾਰਤਾ ਲਿਆਈ ਜਾਵੇ ਪਰ ਨਿਗਰਾਨ ਇੰਜੀਨੀਅਰ ਵੱਲੋਂ ਇਨ੍ਹਾਂ ਮੰਗਾਂ ਦੇ ਸਬੰਧੀ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਾ ਹੀ ਜਥੇਬੰਦੀ ਨੂੰ ਮੀਟਿੰਗ ਦਾ ਸਮਾਂ ਦਿੱਤਾ ਜਾ ਰਿਹਾ ਹੈ।

ਜਿਸ ਕਰਕੇ ਆਗੂਆਂ ਨੇ ਅੱਜ ਨਿਗਰਾਨ ਇੰਜਨੀਅਰ ਹੁਸ਼ਿਆਰਪੁਰ ਦੇ ਦਫ਼ਤਰ ਵਿਖੇ ਨੋਟਿਸ ਦਿੱਤਾ ਕਿ ਜੇਕਰ ਵਰਕਰਾਂ ਦੀਆਂ ਮੰਗਾਂ ਅਤੇ ਤਨਖਾਹਾਂ ਦੇ ਸੰਬੰਧ ਵਿਚ ਜਥੇਬੰਦੀ ਨਾਲ ਮੀਟਿੰਗ ਕਰਕੇ ਕੋਈ ਠੋਸ ਹੱਲ ਨਾ ਕੀਤਾ ਤਾਂ ਮਿਤੀ ਗਿਆਰਾਂ ਮਈ ਨੂੰ ਸਾਰੇ ਠੇਕਾ ਵਰਕਰ ਨਿਗਰਾਨ ਇੰਜਨੀਅਰ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਨਗੇ ਜਿਸ ਵਿੱਚੋਂ ਨਿਕਲਣ ਵਾਲੇ ਸਿੱਟਿਆਂ ਦੀ ਸਾਰੀ ਜ਼ਿੰਮੇਵਾਰੀ ਨਿਗਰਾਨ ਇੰਜਨੀਅਰ ਹਲਕਾ ਹੁਸ਼ਿਆਰਪੁਰ ਅਤੇ ਵਿਭਾਗ ਦੀ ਮੈਨੇਜਮੈਂਟ ਦੀ ਹੋਵੇਗੀ ਇਸ ਮੌਕੇ ਜ਼ਿਲਾ ਜੁਆਇੰਟ ਸਕੱਤਰ ਮਨਜੀਤ ਸਿੰਘ ,ਗੁਰਪ੍ਰੀਤ ਸਿੰਘ ਸਕੱਤਰ ,ਨਵੀਂਨ ਕੁਮਾਰ ਖਜਾਨਚੀ , ਅਮਨ ਰਾਣਾ ,ਸਤੀਸ਼ ਕੁਮਾਰ,ਰਣਜੀਤ ਸਿੰਘ,ਸਰਦਾਰੁ ਲਾਲ,ਹਰੀਸ਼ ਕੁਮਾਰ,ਜੋਗ ਰਾਜ,ਰਮਨ ਕੁਮਾਰ,ਸੁਰੇਸ਼ ਕੁਮਾਰ,ਰਣਜੀਤ ਸਿੰਘ,ਰਵੀ ਕਾਂਤ,ਹਰਦੀਪ ਸਿੰਘ,ਮਨਦੀਪ ਸਿੰਘ,ਸੁਰਜੀਤ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here