ਜਿਲੇ ਵਿੱਚ 370 ਨਵੇ ਪਾਜੇਟਿਵ ਮਰੀਜ, 7 ਮੌਤਾਂ

ਹੁਸ਼ਿਆਰਪੁਰ 8 ਮਈ: ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  4086 ਨਵੇ ਸੈਪਲ ਲੈਣ  ਨਾਲ ਅਤੇ   4590 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  370 ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 20940 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 480189 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  454522 ਸੈਪਲ  ਨੈਗਟਿਵ,  ਜਦ ਕਿ 6245   ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 202` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 778  ਹੈ ।

Advertisements

ਐਕਟਿਵ ਕੇਸਾ ਦੀ ਗਿਣਤੀ  2340 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 19455 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 370  ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ 45 ਪਾਜੇਟਿਵ ਮਰੀਜ ਹਨ, ਤੇ  ਬਾਕੀ 245 ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ। ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 07 ਮੌਤ ਹੋਈਆ ਹਨ । (1) 40 ਸਾਲਾ ਵਿਆਕਤੀ ਵਾਸੀ ਭੂਗਾਂ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ  (2) 65 ਸਾਲਾ ਔਰਤ  ਟਾਡਾ ਦੀ ਮੌਤ ਸਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਏ (3) 54 ਸਾਲਾ ਵਿਆਕਤੀ ਵਾਸੀ ਪੀ ਆਰ ਟੀ ਸੀ ਜਹਾਨਖੇਲਾ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (4) 60 ਸਾਲਾ ਔਰਤ ਵਾਸੀ ਨਿਊ ਦਸ਼ਮੇਸ਼ ਨਗਰ ਦੀ ਮੌਤ ਮਾਡਰਨ ਹਸਪਤਾਲ ਹੁਸ਼ਿਆਰਪੁਰ (5) 52  ਸਾਲਾ ਵਿਆਕਤੀ ਵਾਸੀ ਪੁਰਹੀਰਾ ਦੀ  ਦੀ ਮੌਤ ਮਾਡਰਨ ਹਸਪਤਾਲ ਹੁਸ਼ਿਆਰਪੁਰ (6) 52 ਸਾਲਾ ਵਿਆਕਤੀ  ਵਾਸੀ ਟਾਡਾ ਦੀ ਮੌਤ ਸਿਵਲ ਹਸਪਤਾਲ ਦਸੂਹਾਂ (7) 52 ਸਾਲਾ   ਔਰਤ ਵਾਸੀ ਬੁਢਾਬਡ਼ ਦੀ ਮੌਤ ਨਿਜੀ ਹਸਪਤਾਲ ਜਲੰਧਰ ਵਿਖੇ ਹੋਈ ਹੈ।

ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here