ਰੇਲਵੇ ਮੰਡੀ ਸਕੂਲ ਵਿਖੇ ਵਿਸ਼ਵ ਰੈਡਕਰਾਸ ਦਿਵਸ ਮਨਾਇਆ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਰਕਾਰੀ ਕੰਨਿਆ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਦੇ ਪ੍ਰਿੰਸੀਪਲ ਮੈਡਮ ਲਲਿਤਾ ਰਾਣੀ ਦੀ ਯੋਗ ਅਗਵਾਈ ਵਿਚ ਮਨੁੱਖਤਾ ਦੀ ਸੇਵਾ ਦੇ ਖੇਤਰ ਵਿੱਚ ਵਿਸ਼ਵ ਦੀ ਸਭ ਤੋਂ ਪ੍ਰਮੁੱਖ ਸੰਸਥਾਂ ਰੈਡਕਰਾਸ ਦੀ ਸਥਾਪਨਾ ਨੂੰ ਸਮਰਪਿਤ ਵਿਸ਼ਵ ਰੈੱਡ ਰੈਡਕਰਾਸ ਦਿਵਸ 8 ਮਈ 2021 ਨੂੰ ਮਨਾਇਆ ਗਿਆ । ਸਕੂਲ ਦੇ ਰੈਡਕਰਾਸ ਇੰਚਾਰਜ ਰਵਿੰਦਰ ਕੁਮਾਰ, ਮੈਡਮ ਮੀਨਾ ਕੁਮਾਰੀ ਅਤੇ ਸਕੂਲ ਦੀਆਂ ਰੈਡਕਰਾਸ ਵਲੰਟੀਅਰਜ ਵਿਦਿਆਰਥਣਾ ਨੇ ਬਹੁਤ ਹੀ ਲਗਨ ਅਤੇ ਉਤਸ਼ਾਹ ਨਾਲ ਇਹ ਦਿਵਸ ਮਨਾਇਆ। ਇਸ ਮੌਕੇ ਤੇ ਸਕੂਲ ਦੇ ਰੈਡਕਰਾਸ ਯੂਨਿਟ ਵੱਲੋਂ ਬਹੁਤ ਸਾਰੀਆਂ ਗਤੀਵਧੀਆਂ ਕਰਵਾਈਆਂ ਗਈਆਂ। ਜਿਹਨਾਂ ਵਿਚੋਂ ਸਭ ਤੋਂ ਪਹਿਲਾਂ ਰੈਡਕਰਾਸ ਦੇ ਸੱਤ ਸਿੱਧਾਂਤਾਂ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲਾ ਆਨਲਾਈਨ ਕਰਵਾਇਆ ਗਿਆ। ਇਸ ਤੋਂ ਬਾਅਦ ਰੈਡਕਰਾਸ ਦੇ ਇਤਿਹਾਸ ਅਤੇ ਗਤੀਵਿਧੀਆਂ ਉਤੇ ਆਧਾਰਿਤ ਸਕੂਲ ਦੀਆਂ ਵਿਦਿਆਰਥਣਾਂ ਵਿੱਚਕਾਰ ਆਨਲਾਈਨ ਸਲੋਗਨ ਰਾਈਟਿੰਗ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਵਿਚ ਬਹੁਤ ਉਤਸਾਹ ਨਾਲ ਵਿਦਿਆਰਥਣਾ ਨੇ ਭਾਗ ਲਿਆ। ਅੰਤ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਵਿਚਕਾਰ ਭਾਸ਼ਣ ਮੁਕਾਬਲੇ ਕਰਵਾਏ ਗਏ। ਅੰਤ ਵਿੱਚ ਇਹਨਾਂ ਸਾਰੇ ਮੁਕਾਬਲਿਆਂ ਵਿਚੋਂ ਜੇਤੂ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਪ੍ਰਿੰਸੀਪਲ ਲਲਿਤਾ ਅਰੋੜਾ ਜੀ ਵੱਲੋਂ ਆਨਲਾਈਨ ਸਨਮਾਨਿਤ ਕੀਤਾ ਗਿਆ।

Advertisements

ਇਸ ਤੋਂ ਬਾਅਦ ਸਕੂਲ ਦੇ ਸਮੂਹ ਸਟਾਫ ਅਤੇ ਵਿਦਿਆਰਥਣਾਂ ਨੂੰ ਸੰਬੋਧਿਤ ਕਰਦੇ ਹੋਏ ਪ੍ਰਿੰਸੀਪਲ ਲਲਿਤਾ ਰਾਣੀ ਜੀ ਨੇ ਰੈਡਕਰਾਸ ਦਿਵਸ ਦੇ ਇਤਿਹਾਸ ਅਤੇ ਰੈਡਕਰਾਸ ਦੇ ਸੱਤ ਸਿੱਧਾਂਤਾਂ ਉਤੇ ਚਾਨਣਾ ਪਾਇਆ ਅਤੇ ਰੈਡਕਰਾਸਦੇ ਥੀਮ ਮਨੁੱਖਤਾ ਦੀ ਸੇਵਾ ਨੂੰ ਅੱਜ ਦੇ ਕੋਰੋਨਾ ਮਹਾਂਮਾਰੀ ਦੇ ਸਮੇਂ ਵਿੱਚ ਸਭ ਤੋਂ ਵੱਡੀ ਸੇਵਾ ਦਸਿਆ। ਉਹਨਾਂ ਨੇ ਵਿਦਿਆਰਥਣਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਅੱਜ ਸਮਾਜ ਦੇ ਲੋਕਾਂ ਨੂੰ ਇਸ ਕੋਰੋਨਾਂ ਮਹਾਂਮਾਰੀ ਤੋਂ ਬਚਣ ਲਈ ਜਾਗਰੂਕ ਕਰਨ ਦੀ ਬਹੁਤ ਲੋੜ ਹੈ। ਉਹਨਾਂ ਨੇ ਵਿਦਿਆਰਥਣਾਂ ਨੂੰ ਇਸ ਮਹਾਂਮਾਰੀ ਤੋਂ ਆਪ ਬਚਣ ਲਈ ਅਤੇ ਸਮਾਜ ਨੂੰ ਬਚਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਧ ਤੋਂ ਵੱਧ ਰੈਡਕਰਾਸ ਦੀਆਂ ਗਤਵਿਧੀਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਤੇ ਸਕੂਲ ਦੇ ਸਮੂਹ ਅਧਿਆਪਕ ਅਤੇ ਵਿਦਿਆਰਥਣਾਂ ਆਨਲਾਈਨ ਹਾਜਰ ਸਨ।

LEAVE A REPLY

Please enter your comment!
Please enter your name here