ਜਿਲੇ ਵਿੱਚ ਆਏ 304 ਨਵੇ ਪਾਜੇਟਿਵ ਮਰੀਜ,6 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3376 ਨਵੇ ਸੈਪਲ ਲੈਣ  ਨਾਲ ਅਤੇ   2941 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  304 ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 21244 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 483565 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  457131 ਸੈਪਲ  ਨੈਗਟਿਵ,  ਜਦ ਕਿ 6794  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 202` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 784  ਹੈ । ਐਕਟਿਵ ਕੇਸਾ ਦੀ ਗਿਣਤੀ  2394 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 19716 ਹੈ । 

Advertisements

ਸਿਵਲ ਸਰਜਨ ਡਾ. ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 304  ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ 40 ਪਾਜੇਟਿਵ ਮਰੀਜ ਹਨ, ਤੇ  ਬਾਕੀ 264 ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ। ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 06 ਮੌਤ ਹੋਈਆ ਹਨ । (1) 64 ਸਾਲਾ ਵਿਆਕਤੀ ਵਾਸੀ ਕਮੇਟੀ ਮਾਰਕੀਟ ਬਹਾਦਰਪੁਰ ਹੁਸਿਆਰਪੁਰ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ  (2) 64 ਸਾਲਾ ਪੁਰਸ਼  ਵਾਸੀ ਹਰਦੋਖਾਨਪੁਰ ਦੀ ਮੌਤ ਸਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਏ (3) 60 ਸਾਲਾ ਪੁਰਸ਼ ਵਾਸੀ ਖਾਨਪੁਰਦੀ ਮੌਤ ਨਿਜੀ ਹਸਪਤਾਲ ਹੁਸ਼ਿਆਰਪੁਰ (4) 72 ਸਾਲਾ ਔਰਤ ਵਾਸੀ ਭਾਗੋਵਾਲ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (5) 52  ਸਾਲਾ ਵਿਆਕਤੀ ਵਾਸੀ ਪੁਰਹੀਰਾ ਦੀ  ਦੀ ਮੌਤ ਮਾਡਰਨ ਹਸਪਤਾਲ ਹੁਸ਼ਿਆਰਪੁਰ (6) 39 ਸਾਲਾ ਔਰਤ  ਵਾਸੀ ਢੱਕੋਵਾਲ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ  (7) 71 ਸਾਲਾ ਔਰਤ ਵਾਸੀ ਸੈਟਰਲ ਟਾਊਨ  ਦੀ ਮੌਤ ਨਿਜੀ ਹਸਪਤਾਲ ਹੁਸ਼ਿਆਰਪੁਰ  ਵਿਖੇ ਹੋਈ ਹੈ  । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here