
ਮਾਹਿਲਪੁਰ(ਦ ਸਟੈਲਰ ਨਿਊਜ਼)। ਰਿਪੋਰਟ- ਜਸਵਿੰਦਰ ਹੀਰ। ਪਿੰਡ ਗੋਂਦਪੁਰ ਦੇ ਉੱਘੇ ਸਮਾਜ ਸੇਵਕ ਸੰਮਤੀ ਮੈਂਬਰ ਰਛਪਾਲ ਸਿੰਘ ਪਾਲ਼ੀ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਸਮਾਜਿਕ ਦੂਰੀ, ਹੱਥਾਂ ਨੂੰ ਬਾਰ ਬਾਰ ਧੋਣਾ ਜਾਂ ਸੈਨੇਟਾਈਜਰ ਨਾਲ ਸਾਫ ਕਰਦੇ ਰਹਿਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਫਰਜ ਬਣਦਾ ਹੈ ਕੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕੋਰੋਨਾ ਦੇ ਫੈਲਾਅ ਨੂੰ ਰੋਕਣ ਵਿੱਚ ਆਪਣਾ ਯੋਗਦਾਨ ਪਾਈਏ।ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿਚ ਮੋਹਰਲੀ ਕਤਾਰ ਵਿੱਚ ਕੰਮ ਕਰ ਰਹੇ ਕੋਰੋਨਾ ਯੋਧਿਆਂ ਦਾ ਸਨਮਾਨ ਕਰਦੇ ਹੋਏ ਉਨ੍ਹਾਂ ਦੀ ਤੰਦਰੁਸਤੀ ਦੀ ਕਾਮਨਾ ਕਰੀਏ।












