ਸਰਕਾਰ ਦਾ ਭੰਡੀ ਪ੍ਰਚਾਰ, ਮੰਤਰੀਆਂ ਦੇ ਘਰਾਂ ਅੱਗੇ ਧਰਨੇ,ਬੱਸ ਸਟੈਂਡ ਬੰਦ ਸਮੇਤ ਹੜਤਾਲ ਦੇ ਉਲੀਕੇ ਪ੍ਰੋਗਰਾਮ:ਬਲਵਿੰਦਰ ਰਾਠ

ਤਲਵਾੜਾ (ਦ ਸਟੈਲਰ ਨਿਊਜ਼)। ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ ਆਰ ਟੀ ਸੀ ਦੇ ਸਮੂੰਹ ਕੱਚੇ ਮੁਲਾਜ਼ਮਾਂ ਵਲੋਂ ਲੁਧਿਆਣੇ ਦੇ ਬੱਸ ਸਟੈਂਡ ਵਿਖੇ ਮੀਟਿੰਗ ਕਰਕੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਸੂਬਾ ਸਰਪ੍ਰਸਤ ਕਮਲ ਕੁਮਾਰ, ਉਪ ਚੈਅਰਮੈਨ ਬਲਵਿੰਦਰ ਸਿੰਘ ਰਾਠ, ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੂਬਾ ਸੈਕਟਰੀ ਬਲਜੀਤ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੇ ਸਮੂੰਹ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਤੇ ਵਾਰ ਵਾਰ ਟਾਲਮਟੋਲ ਕੀਤਾ ਜਾ ਰਿਹਾ ਹੈ ਪੰਜਾਬ ਦੀ ਜਨਤਾ ਨੂੰ ਫ੍ਰੀ ਸਫ਼ਰ ਸਹੂਲਤਾਂ ਦੇਣ ਦੇ ਝੂਠੇ ਦਾਅਵੇ ਕਰਨ ਵਾਲੀ ਸਰਕਾਰ ਲੋਕਾਂ ਨੂੰ ਬੱਸਾਂ ਤੱਕ ਮੁਹੱਈਆ ਨਹੀਂ ਕਰਵਾ ਸਕੀ ਨਾ ਅਤੇ ਮੁਲਾਜ਼ਮਾਂ ਦਾ ਕੰਮ ਦੁਗਣਾ ਹੋਣ ਦੇ ਨਾਲ-ਨਾਲ 50% ਸਵਾਰੀਆਂ ਹੋਣ ਨਾਲ ਆਮ ਜਨਤਾ ਤੇ ਮੁਲਾਜ਼ਮਾਂ ਨੂੰ ਤੰਗੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਰੋਨਾ ਮਹਾਂਮਾਰੀ ਵਿੱਚ ਲੋਕਾਂ ਨੂੰ ਸਹੂਲਤਾਂ ਦੇ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀ ਕੀਤਾ ਗਿਆ ਹੁਣ ਫ੍ਰੀ ਸਫ਼ਰ ਸਹੂਲਤਾਂ ਦੇ ਨਾਮ ਹੇਠ ਸਰਕਾਰੀ ਟਰਾਂਸਪੋਰਟ ਨੂੰ ਬੰਦ ਕਰਨ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹ ਕਿਉਂਕਿ ਪਨਬੱਸ ਅਤੇ ਪੀ ਆਰ ਟੀ ਸੀ ਨੂੰ ਕੋਈ ਬਜ਼ਟ ਨਹੀਂ ਦਿੱਤਾ ਜਾ ਰਿਹਾ ਲੱਗਭੱਗ 2 ਅਦਾਰਿਆਂ ਦਾ 30-35 ਕਰੋੜ ਰੁਪਏ ਦਾ ਮਹੀਨੇ ਦਾ ਡੀਜ਼ਲ ਹੈ ਜਦੋਂ ਕਿ ਬੱਸਾਂ ਦੀ ਇਨਕਮ ਖਤਮ ਹੋ ਗਈ ਹੈ

Advertisements

ਸਰਕਾਰ ਨੇ ਫ੍ਰੀ ਸਫ਼ਰ ਸਹੂਲਤਾਂ ਕੇਵਲ ਵੋਟਾਂ ਇੱਕਤਰ ਕਰਨ ਲਈ ਦਿੱਤੀ ਹੈ ਜਦੋਂ ਤੱਕ ਵੋਟਾਂ ਹਨ ਇਹ ਅਦਾਰੇ ਰੋਂਦੇ ਕੁਰਲਾਉਂਦੇ ਚੱਲਣਗੇ ਫੇਰ ਬਜ਼ਟ ਦੀ ਘਾਟ ਕਾਰਨ ਬੰਦ ਹੋ ਜਾਣਗੇ ਇਸ ਲਈ ਲੋਕਾ ਦੀ ਫ੍ਰੀ ਸਫ਼ਰ ਸਹੂਲਤ ਬਚਾਉਣ ਲਈ ਅਤੇ ਆਪਣੇ ਰੋਜ਼ਗਾਰ ਨੂੰ ਬਚਾਉਣ (ਪੱਕਾ ਕਰਾਉਣ) ਲਈ ਵਰਕਰ ਲੜਾਈ ਲੜ ਰਹੇ ਹਨ ਪਰ ਅਫ਼ਸਰਸ਼ਾਹੀ ਵਲੋਂ ਪਨਬੱਸ ਵਿੱਚ ਮੁਲਾਜ਼ਮਾਂ ਦੀਆਂ ਬਦਲੀਆਂ ਕਰਨ ਦੇ ਫਰਮਾਨ ਅਤੇ ਪੀਆਰਟੀਸੀ ਵਿੱਚ ਨਵੇਂ ਠੇਕੇਦਾਰ ਲਿਆਉਣ ਸਮੇਤ ਵਰਕਰਾਂ ਨੂੰ ਵੱਖ-ਵੱਖ ਤਰਾਂ ਦੀਆਂ ਤੰਗੀਆਂ ਪ੍ਰੇਸ਼ਾਨੀਆਂ ਦਿੱਤੀਆਂ ਜਾ ਰਹੀਆਂ ਹਨ ਜੇਕਰ ਸਰਕਾਰ ਨੇ ਇਸ ਤੇ ਤਰੁੰਤ ਰੋਕ ਨਾ ਲਗਾਈ ਤਾਂ ਤਿੱਖਾ ਸੰਘਰਸ਼ ਕਰਨ ਤੋਂ ਯੂਨੀਅਨ ਪਿੱਛੇ ਨਹੀਂ ਹਟੇਗੀ ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਰੋਡਵੇਜ਼ ਅਤੇ ਪੀ ਆਰ ਟੀ ਸੀ ਵਿੱਚ ਬੱਸਾਂ ਦੀ ਗਿਣਤੀ ਘੱਟੋ-ਘੱਟ 10.000 ਕੀਤੀ ਜਾਵੇ ਰਿਪੋਰਟਾਂ ਵਾਲੇ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ ਸਟਾਫ ਦੀ ਘਾਟ ਪੂਰੀ ਕੀਤੀ ਜਾਵੇ ਫ੍ਰੀ ਸਫ਼ਰ ਸਹੂਲਤਾਂ ਦੇਣ ਲਈ ਸਪੈਸ਼ਲ ਬਜ਼ਟ ਅਨਾਊਂਸ ਕੀਤਾ ਜਾਵੇ ਪਨਬਸ ਅਤੇ ਪੀ ਆਰ ਟੀ ਸੀ ਦੇ ਸਮੂੰਹ ਕੱਚੇ ਮੁਲਾਜ਼ਮਾਂ ਨੂੰ ਤਰੁੰਤ ਪੱਕਾ ਕੀਤਾ ਜਾਵੇ ਪੀ ਆਰ ਟੀ ਸੀ ਦੇ ਅਡਵਾਸ ਬੁੱਕਰਾ ਦੀ ਤਨਖਾਹ ਫਿਕਸ ਕੀਤਾ ਜਾਵੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਹੱਕ ਮੰਗਦੇ ਲੋਕਾਂ ਨੂੰ ਦਬਾਉਣ ਲਈ ਪਰਚੇ ਨੋਕਰੀਆਂ ਤੋਂ ਕੱਢਣ ਦੇ ਪੱਤਰ ਜਾਰੀ ਕੀਤੇ ਜਾ ਰਹੇ ਹਨ ਸਿਹਤ ਵਿਭਾਗ ਦੇ ਸਮੂੰਹ ਕੱਚੇ ਮੁਲਾਜ਼ਮ ਆਪਣੀਆਂ ਹੱਕੀ ਤੇ ਜਾਇਜ ਮੰਗਾਂ ਲਈ ਲੜਾਈ ਲੜ ਰਹੇ ਹਨ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ ਆਰ ਟੀ ਸੀ ਦੇ ਸਮੂੰਹ ਕੱਚੇ ਮੁਲਾਜ਼ਮਾਂ ਵਲੋਂ ਉਹਨਾਂ ਦੇ ਸੰਘਰਸ਼ ਦੀ ਹਮਾਇਤ ਕੀਤੀ ਜਾਂਦੀ ਹੈ ਅਤੇ ਜੇਕਰ ਸਰਕਾਰ ਵਲੋਂ ਕੋਈ ਗਲਤ ਕਦਮ ਚੁੱਕਿਆ ਜਾਂਦਾ ਹੈ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ

ਮੀਤ ਪ੍ਰਧਾਨ ਜੋਧ ਸਿੰਘ, ਸਤਨਾਮ ਸਿੰਘ, ਪ੍ਰਦੀਪ ਕੁਮਾਰ, ਗੁਰਜੀਤ ਸਿੰਘ, ਰਾਜਵੰਤ ਸਿੰਘ, ਕੈਸ਼ੀਅਰ ਬਲਜਿੰਦਰ ਸਿੰਘ,ਸਹਾ, ਸੈਕਟਰੀ ਜਲੋਰ ਸਿੰਘ ਅਤੇ ਪੀ ਆਰ ਟੀ ਸੀ ਕਮੇਟੀ ਆਗੂ ਹਰਕੇਸ਼ ਵਿੱਕੀ, ਗੁਰਪ੍ਰੀਤ ਸਿੰਘ ਪੰਨੂੰ ਗੁਰਬਾਜ ਸਿਘ, ਗੁਰਦੀਪ ਸਿੰਘ, ਹੈਪੀ, ਹਰਜਿੰਦਰ ਸਿੰਘ, ਜਤਿੰਦਰ ਸਿੰਘ, ਗੁਰਪ੍ਰੀਤ ਸਿੰਘ, ਪੱਪੂ ਸਿੰਘ ਨੇ ਕਿਹਾ ਕਿ ਪਨਬੱਸ ਅਤੇ ਪੀ ਆਰ ਟੀ ਸੀ ਦੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਕਮੇਟੀ ਵਲੋਂ ਸੰਘਰਸ਼ ਦਾ ਐਲਾਨ ਕੀਤਾ ਗਿਆ ਜ਼ੋ ਇਸ ਪ੍ਰਕਾਰ ਹਨ 15 ਮਈ ਨੂੰ ਗੇਟ ਰੈਲੀਆ ਕਰਕੇ ਮੀਟਿੰਗਾਂ ਕਰਨੀਆਂ,19 ਮਈ ਨੂੰ ਪ੍ਰੈੱਸ ਕਾਨਫਰੰਸ ਕਰਨੀ,24 ਮਈ ਤੋਂ ਸਮੂੰਹ ਬੱਸ ਸਟੈਂਡ ਅਤੇ ਬੱਸਾਂ ਵਿੱਚ ਸਰਕਾਰ ਦੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਾ (ਭੰਡੀ ਪ੍ਰਚਾਰ ਸ਼ੁਰੂ), 5 ਅਤੇ 6 ਜੂਨ ਨੂੰ ਸਬ ਕਮੇਟੀ ਕੈਬਨਿਟ ਮੰਤਰੀ ਦੇ ਗੇਟਾਂ ਅੱਗੇ ਧਰਨੇ ਦੇਣਾ ,14 ਜੂਨ ਨੂੰ ਗੇਟ ਰੈਲੀਆ ਕਰਕੇ ਬੱਸ ਸਟੈਂਡ ਤੇ ਸਰਕਾਰ ਦੇ ਪੁਤਲੇ ਫੂਕਣੇ, 16 ਜੂਨ ਨੂੰ ਜ਼ੋਨਲ ਪ੍ਰੈੱਸ ਕਾਨਫਰੰਸਾਂ ਕਰਨੀਆਂ,25 ਜੂਨ ਨੂੰ ਗੇਟ ਰੈਲੀਆ ਕਰਕੇ ਫੇਰ 28-29-30 ਜੂਨ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਪਟਿਆਲੇ, ਚੰਡੀਗੜ੍ਹ , ਮਲੇਰਕੋਟਲੇ ਵਿਖੇ ਰੋਸ ਧਰਨਾ ਅਤੇ ਮਾਰਚ ਕਰਕੇ ਤਿੱਖੇ ਸੰਘਰਸ਼ ਕਰਨ ਦਾ ਐਲਾਨ ਕੀਤਾ ਗਿਆ

LEAVE A REPLY

Please enter your comment!
Please enter your name here