ਕੁੜੀ ਵੱਲੋਂ ਵਿਆਹ ਕਰਵਾਉਣ ਤੋਂ ਕੀਤੀ ਨਾਂਹ ਸੁਣ ਕੇ ਪਰੇਸ਼ਾਨ ਨੌਜਵਾਨ ਨੇ ਆਪਣੇ ਆਪ ਨੂੰ ਮਾਰੀ ਗੋਲੀ

ਤਰਨਤਾਰਨ(ਦ ਸਟੈਲਰ ਨਿਊਜ਼)। ਭਿੱਖੀਵਿੰਡ ਵਿੱਚ ਪ੍ਰੇਮ ਸਬੰਧਾਂ ਦੇ ਬਾਵਜੂਦ ਕੁੜੀ ਵੱਲੋਂ ਵਿਆਹ ਕਰਵਾਉਣ ਤੋਂ ਕੀਤੀ ਨਾਂਹ ਸੁਣ ਕੇ ਪਰੇਸ਼ਾਨ ਨੌਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਨੌਜਵਾਨ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਦੇ ਦੋ ਤਿੰਨ ਸਾਲ ਤੋਂ ਪ੍ਰੇਮ ਸਬੰਧ ਚੱਲ ਰਹੇ ਸਨ। ਦੋਸਤਾਂ ਨੇ ਉਸ ਨੂੰ ਭਿੱਖੀਵਿੰਡ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਹੈ, ਜਿੱਥੇ ਉਸ ਦਾ ਇਲਾਜ ਜਾਰੀ ਹੈ। ਜਖ਼ਮੀ ਨੌਜਵਾਨ ਦੇ ਪਿਤਾ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਸਤਨਾਮ ਸਿੰਘ ਦੇ ਭਿੱਖੀਵਿੰਡ ਵਾਸੀ ਕੁੜੀ ਨਾਲ ਪ੍ਰੇਮ ਸਬੰਧ ਸਨ।

Advertisements

ਕੁਝ ਮੋਹਤਬਰ ਵਿਅਕਤੀਆਂ ਨੇ ਵਿਚ ਪੈ ਕੇ ਬੀਤੇ ਕੱਲ੍ਹ ਦੋਵਾਂ ਦੇ ਵਿਆਹ ਦਾ ਫ਼ੈਸਲਾ ਕੀਤਾ ਸੀ ਤੇ ਸੋਮਵਾਰ ਨੂੰ ਸਾਦਾ ਵਿਆਹ (ਚੁੰਨੀ ਚੜ੍ਹਾਵਾ) ਕਰਨਾ ਸੀ ਪਰ ਕੁੜੀ ਨੇ ਬੀਤੀ ਰਾਤ ਵਿਆਹ ਤੋਂ ਸਾਫ਼ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਸਤਨਾਮ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਸਬੰਧੀ ਥਾਣਾ ਭਿੱਖੀਵਿੰਡ ਦੇ ਮੁਖੀ ਸਰਬਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਜਾਂਚ ਪਿੱਛੋਂ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here