ਡੀ.ਐਚ.ਐਸ. ਪੰਜਾਬ ਦੇ ਡਾਇਰੈਕਟਰ ਗੁਰਵਿੰਦਰਬੀਰ ਨੇ ਪਠਾਨਕੋਟ ਸਿਵਲ ਹਸਪਤਾਲ ਦਾ ਕੀਤਾ ਵਿਸ਼ੇਸ ਦੌਰਾ

ਪਠਾਨਕੋਟ: 11 ਮਈ 2021: ਸੋਮਵਾਰ ਸ਼ਾਮ 5 ਵਜੇ ਡੀ.ਐਚ.ਐਸ. ਪੰਜਾਬ ਚੰਡੀਗੜ੍ਹ ਤੋਂ ਮਾਣਯੋਗ ਡਾਇਰੈਕਟਰ ਗੁਰਵਿੰਦਰਬੀਰ ਸਿੰਘ ਕੋਵਿਡ-19 ਮਹਾਂਮਾਰੀ ਦੇ ਨਾਜ਼ੁਕ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਸਿਵਲ ਹਸਪਤਾਲ ਪਠਾਨਕੋਟ ਵਿਖੇ ਪਹੁੰਚੇ।

Advertisements

ਉਨ੍ਹਾਂ ਵੱਲੋਂ ਸਭ ਤੋਂ ਪਹਿਲਾਂ ਸਿਵਲ ਸਰਜਨ ਪਠਾਨਕੋਟ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਪ੍ਰੋਗਰਾਮ ਅਫਸਰਾਂ ਨਾਲ ਕੋਵਿਡ-19 ਦੇ ਸੰਬੰਧ ਵਿਚ ਕੀਤੇ ਗਏ ਇਤਜ਼ਾਮਾਂ ਦੇ ਬਾਰੇ ਵਿਚ ਵਿਚਾਰ-ਵਟਾਂਦਰਾ ਕੀਤਾ ਅਤੇ ਸਿਵਲ ਸਰਜਨ ਪਠਾਨਕੋਟ ਵੱਲੋਂ ਹਸਪਤਾਲ ਵਿੱਚ ਆ ਰਹੀਆਂ ਮੁਸ਼ਕਿਲਾਂ ਦੇ ਬਾਰੇ ਵਿਚ ਉਹਨਾਂ ਨੂੰ ਜਾਣੂ ਕਰਵਾਇਆ ਗਿਆ।
ਉਹਨਾਂ ਨੇ  ਕਿਹਾ ਕਿ ਪੰਜਾਬ ਵਿੱਚ ਹਸਪਤਾਲਾਂ ਵਿੱਚ ਕਿਤੇ ਵੀ ਆਕਸੀਜਨ ਦੀ ਕੋਈ ਕਿੱਲਤ ਨਹੀਂ ਹੈ ਅਤੇ ਨਾ ਹੀ ਹਸਪਤਾਲਾਂ ਵਿੱਚ ਆਕਸੀਜਨ ਦੀ ਕੋਈ ਕਮੀ ਆਉਣ ਦਿੱਤੀ ਜਾਵੇਗੀ। ਇਸ ਦੇ ਨਾਲ-ਨਾਲ ਉਨ੍ਹਾਂ ਨੇ ਕਿਹਾਂ ਕਿ ਕੋਵਿਡ- ਵੈਕਸੀਨ ਜੋ ਕਿ 18 ਤੋਂ 44 ਸਾਲ ਤੱਕ ਦੇ ਸਾਰੇ ਲਾਭਪਾਤਰੀਆਂ ਨੂੰ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਸ਼ੁਰੂ ਕਰ ਦਿੱਤੀ ਗਈ ਹੈ। ਉਹ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲਗਾਤਾਰ ਜਾਰੀ ਰਹੇਗੀ ਅਤੇ ਉਸ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।    

ਉਨ੍ਹਾਂ ਕਿਹਾ ਕਿ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਜਾਗਰੁਕ ਕਰਨ ਦੀ ਲੋੜ ਹੈ, ਅਸੀਂ ਇਸ ਸਮੇਂ ਕਰੋਨਾ ਦੀ ਦੂਸਰੀ ਲਹਿਰ ਵਿੱਚੋਂ ਲੰਘ ਰਹੇ ਹਾਂ ਅਤੇ ਸਾਵਧਾਨੀਆਂ ਦਾ ਧਿਆਨ ਰੱਖਣਾ ਬਹੁਤ ਹੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਮਾਸਕ ਲਗਾ ਕੇ ਰੱਖੋਂ, ਸਮਾਜਿੱਕ ਦੂਰੀ ਬਣਾ ਕੇ ਰੱਖੋਂ ਅਤੇ ਬਾਰ ਬਾਰ ਹੱਥਾਂ ਨੂੰ ਸਾਬਣ ਨਾਲ ਧੋਂਦਿਆਂ ਰਹੋ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਲਗਾਤਾਰ ਕਰੋਨਾ ਟੈਸਟਿੰਗ ਕੀਤੀ ਜਾ ਰਹੀ ਹੈ ਅਤੇ ਵੈਕਸੀਨੇਸ਼ਨ ਵੀ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here