ਐਸ.ਐਸ.ਪੀ. ਵਲੋਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਦਾ ‘ਡੀ.ਜੀ.ਪੀ. ਆਨਰ’ ਨਾਲ ਸਨਮਾਨ

ਹੁਸ਼ਿਆਰਪੁਰ, 11 ਮਈ: ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਅੱਜ ਜ਼ਿਲ੍ਹਾ ਸਿਹਤ ਅਫ਼ਸਰ ਅਤੇ ਪੁਲਿਸ ਹਸਪਤਾਲ ਦੇ ਐਸ.ਐਮ.ਓ. ਡਾ. ਲਖਵੀਰ ਸਿੰਘ ਦਾ ਪੂਰੀ ਤਨਦੇਹੀ, ਸ਼ਿੱਦਤ ਅਤੇ ਲਗਨ ਨਾਲ ਸਿਹਤ ਸੇਵਾਵਾਂ ਦੇਣ ਬਦਲੇ ‘ਡੀ.ਜੀ.ਪੀ. ਆਨਰ’ ਨਾਲ ਸਨਮਾਨ ਕੀਤਾ ਗਿਆ।

Advertisements

ਸਮਾਜ ਲਈ ਵਿਲੱਖਣ ਸੇਵਾਵਾਂ ਪ੍ਰਦਾਨ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ ਦਿਨਕਰ  ਗੁਪਤਾ ਵਲੋਂ ਦਿੱਤਾ ਗਿਆ  ‘ਡੀ.ਜੀ.ਪੀ.ਆਨਰ’ ਅੱਜ ਆਪਣੇ ਦਫ਼ਤਰ ਵਿੱਚ ਸੌਂਪਦਿਆਂ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਮੌਜੂਦਾ ਸਿਹਤ ਸੰਕਟ ਦੇ ਸਮੇਂ ਡਾ. ਲਖਵੀਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਹਸਪਤਾਲ ਨਾ ਸਿਰਫ ਪੁਲਿਸ ਅਧਿਕਾਰੀਆਂ, ਮੁਲਾਜ਼ਮਾਂ ਨੂੰ ਸਗੋਂ ਆਮ ਲੋਕਾਂ ਲਈ ਵੀ ਲੋੜੀਂਦੀਆਂ ਸਿਹਤ ਸੇਵਾਵਾਂ ਯਕੀਨੀ ਬਣਾ ਰਹੇ ਹਨ ਜੋ ਕਿ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਹਸਪਤਾਲ ਵਿਖੇ ਕੋਵਿਡ ਵੈਕਸੀਨ ਲਗਾਉਣ ਦੇ ਨਾਲ-ਨਾਲ ਆਰ.ਟੀ.-ਪੀ.ਸੀ.ਆਰ. ਸੈਂਪÇਲੰਗ ਵੀ ਲਗਾਤਾਰ ਜਾਰੀ ਹੈ ਜੋ ਕਿ ਸ਼ਹਿਰ ਵਾਸੀਆਂ ਲਈ ਵੱਡੀ ਸਹੂਲਤ ਹੈ।

ਡੀ.ਜੀ.ਪੀ. ਦਿਨਕਰ ਗੁਪਤਾ ਅਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਦਾ ਧੰਨਵਾਦ ਕਰਦਿਆਂ ਡਾ. ਲਖਵੀਰ ਸਿੰਘ ਨੇ ਕਿਹਾ ਕਿ ਪੁਲਿਸ ਹਸਪਤਾਲ ਵਿੱਚ ਰੋਜ਼ਾਨਾ ਟੈਸਟਿੰਗ ਅਤੇ ਯੋਗ ਲਾਭਪਾਤਰੀਆਂ ਦਾ ਟੀਕਾਕਰਨ ਜੰਗੀ ਪੱਧਰ ’ਤੇ ਜਾਰੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਹਸਪਤਾਲ ਦੀ ਟੀਮ ਵਲੋਂ ਨਾ ਸਿਰਫ਼ ਹਸਪਤਾਲ ਵਿੱਚ ਸਗੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਵੀ ਟੀਕਾਕਰਨ ਅਤੇ ਆਰ.ਟੀ.-ਪੀ.ਸੀ.ਆਰ. ਸੈਂਪÇਲੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡੀ.ਜੀ.ਪੀ. ਪੰਜਾਬ ਵਲੋਂ ਰਾਜ ਦੇ ਸਮੂਹ ਪੁਲਿਸ ਦਫ਼ਤਰਾਂ ਦੇ ਸਟਾਫ ਦੇ ਆਰ.ਟੀ.-ਪੀ.ਸੀ.ਆਰ. ਟੈਸਟ ਕਰਨ ਦੇ ਨਿਰਦੇਸ਼ਾਂ ਤਹਿਤ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਅੱਜ ਵਿਸ਼ੇਸ਼ ਕੈਂਪ ਲਗਵਾਇਆ ਜਿਥੇ 80 ਤੋਂ ਵੱਧ ਪੁਲਿਸ ਸਟਾਫ਼ ਦੇ ਸੈਂਪਲ ਲਏ ਗਏ।

LEAVE A REPLY

Please enter your comment!
Please enter your name here