ਸਵੇਰੇ 7:30 ਤੋਂ ਸ਼ਾਮ 3:30 ਤੱਕ ਖੁੱਲ੍ਹਣਗੇ ਸੇਵਾ ਕੇਂਦਰ : ਵਧੀਕ ਡਿਪਟੀ ਕਮਿਸ਼ਨਰ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਵਧੀਕ ਡਿਪਟੀ ਕਮਿਸ਼ਨਰ ਮੈਡਮ ਰਾਜਦੀਪ ਕੌਰ ਨੇ ਦੱਸਿਆ ਕਿ ਕਰੋਨਾ ਵਾਇਰਸ ਦੇ ਚੱਲਦਿਆਂ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ 13 ਮਈ 2021 ਤੋਂ  ਸੇਵਾ ਕੇਂਦਰਾਂ ਦੇ ਕੰਮਕਾਜ ਦਾ ਸਮਾਂ ਤਬਦੀਲ ਕਰਕੇ ਸਵੇਰੇ 7:30 ਤੋਂ ਸ਼ਾਮ 3:30 ਦਾ ਕਰ ਦਿੱਤਾ ਗਿਆ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਜਾਣਕਾਰੀ ਹਿੱਤ ਦੱਸਿਆ ਜਾਂਦਾ ਹੈ 13 ਮਈ 2021 ਤੋਂ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ  ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 7:30 ਤੋਂ ਸ਼ਾਮ 3:30 ਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਰਮਚਾਰੀਆਂ ਅਤੇ ਹੋਰ ਆਮ ਲੋਕ ਜੋ ਵੀ ਆਪਣੇ ਕੰਮ ਲਈ ਸੇਵਾ ਕੇਂਦਰਾਂ ਵਿੱਚ ਆਉਂਦੇ ਹਨ ਉਹ ਕੋਵਿਡ 19 ਪ੍ਰਤੀ ਆਪਣੀਆਂ ਪੂਰੀਆਂ ਸਾਵਧਾਨੀਆਂ ਵਰਤਣ।

Advertisements

ਉਨ੍ਹਾਂ ਕਿਹਾ ਕਿ ਇਸ ਦੌਰਾਨ ਮਾਸਕ ਪਹਿਨਣ, ਸਮਾਜਿਕ ਦੂਰੀ ਦਾ ਖਾਸ ਖਿਆਲ ਰੱਖਿਆ ਜਾਵੇ। ਉਨ੍ਹਾਂ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਨੂੰ ਹਦਾਹਿਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਕੋਵਿਡ ਦੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇ। 

LEAVE A REPLY

Please enter your comment!
Please enter your name here