ਸੈਸ਼ਨ ਕੋਰਟ ਕੰਪਲੈਕਸ ਵਿਖੇ ਮਿਨੀ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ

ਫਿਰੋਜ਼ਪੁਰ(ਦ ਸਟੈਲਰ ਨਿਊਜ਼)। ਅੱਜ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਕਿਸ਼ੋਰ ਕੁਮਾਰ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ. ਜੇ. ਐੱਮ. ਮਿਸ ਏਕਤਾ ਉੱਪਲ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਜੀਆਂ ਵੱਲੋਂ ਅੰਤਰਾਸ਼ਟਰੀ ਨਰਸ ਦਿਵਸ ਮਨਾਇਆ ਗਿਆ । ਇਸ ਦਿਵਸ ਨੂੰ ਮਨਾਉਣ ਦੇ ਇਵਜ਼ ਵਜੋਂ ਅੱਜ ਸੈਸ਼ਨ ਕੋਰਟ ਕੰਪਲੈਕਸ ਵਿਖੇ ਮਿਨੀ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ । ਇਸ ਮੌਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਕਿਸ਼ੋਰ ਕੁਮਾਰ ਦਾ ਵੀ ਟੀਕਾਕਰਨ ਕੀਤਾ ਗਿਆ । ਇਸ ਮੌਕੇ ਸੀ. ਜੇ. ਐੱਮ ਮੈਡਮ ਏਕਤਾ ਉੱਪਲ ਜੀ ਸਿਵਲ ਹਸਪਤਾਲ ਵੱਲੋਂ ਮਿਸ ਅਮਨਪ੍ਰੀਤ ਕੌਰ ਅਤੇ ਰਮਨਦੀਪ ਸਿੰਘ ਵੀ ਹਾਜ਼ਰ ਸਨ ।

Advertisements

ਇਸ ਤੋਂ ਇਲਾਵਾ ਅੱਜ ਸੀ. ਜੇ. ਐੱਮ. ਮੈਡਮ ਏਕਤਾ ਉੱਪਲ ਵੱਲੋਂ ਸਿਵਲ ਹਸਪਤਾਲ ਦੇ ਨਰਸਿੰਗ ਸਟਾਫ ਨਾਲ ਵੀ ਆਨਲਾਈਨ ਮੀਟਿੰਗ ਕੀਤੀ ਗਈ ਇਸ ਦੌਰਾਨ ਜੱਜ ਮੈਡਮ ਵੱਲੋਂ ਨਰਸਿੰਗ ਸਟਾਫ ਵੱਲੋਂ ਕੋਵਿਡ-19 ਦੇ ਮਾਹੌਲ ਵਿੱਚ ਅਹਿਮ ਭੂਮਿਕਾ ਨਿਭਾਉਣ ਅਤੇ ਉਨ੍ਹਾਂ ਦੀ ਕਾਰਜ਼ਕੁਸ਼ਲਤਾ ਦੀ ਸ਼ਲਾਘਾ ਵੀ ਕੀਤੀ ਗਈ । ਇਸ ਦੇ ਨਾਲ ਹੀ ਜੱਜ ਸਾਹਿਬ ਨੇ ਉਨ੍ਹਾਂ ਨੂੰ ਸਾਵਧਾਨੀਆਂ ਵਰਤਣ ਬਾਰੇ ਵੀ ਵਿਸ਼ੇਸ਼ ਤੌਰ ਤੇ ਕਿਹਾ । ਅੰਤ ਵਿੱਚ ਜੱਜ ਸਾਹਿਬ ਨੇ ਉਨ੍ਹਾਂ ਨੂੰ ਇਸ ਦਿਵਸ ਦੇ ਮੱਦੇਨਜ਼ਰ ਵਧਾਈ ਦੇਣ ਦੇ ਨਾਲ ਨਾਲ ਧੰਨਵਾਦ ਵੀ ਕੀਤਾ ।  

LEAVE A REPLY

Please enter your comment!
Please enter your name here