ਝੋਨੇ ਦੀ ਕਿਸਮ ਪੀ.ਆਰ 126 ਸਿੱਧੀ ਬਿਜਾਈ ਲਈ ਸਭ ਤੋਂ ਢੁੱਕਵੀਂ : ਡਾ. ਵਿਨੇ ਕੁਮਾਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਨੂੰ ਦੇਖਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਡਾ. ਵਿਨੇ ਕੁਮਾਰ ਨੇ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਣੀ ਦੀ ਬਚਤ ਲਈ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ ਵਿੱਚ ਤਰਜ਼ੀਹ ਦੇਣ। ਉਨ੍ਹਾਂ ਕਿਹਾ ਕਿ ਝੋਨੇ ਦੀ ਕਿਸਮ ਪੀ.ਆਰ 126 ਸਿੱਧੀ ਬਿਜਾਈ ਲਈ ਸਭ ਤੋਂ ਢੁੱਕਵੀਂ ਹੈ। ਉਨ੍ਹਾਂ ਕਿਹਾ ਕਿ ਇਹ ਘੱਟ ਦਿਨ ਲੈਣ ਵਾਲੀ ਕਿਸਮ ਹੈ ਅਤੇ ਇਸਦਾ ਅੋਸਤਨ ਝਾਨ 30 ਕੁਇੰਟਲ ਪ੍ਰਤੀ ਏਕੜ ਹੈ।

Advertisements

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਪੀ.ਆਰ 126 ਦੀ ਸਿਫਾਰਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਕਿਸਮ ਵਿੱਚ ਕਿਸੇ ਪ੍ਰਕਾਰ ਦਾ ਕੋਈ ਟੋਟਾ ਨਹੀਂ ਆਉਂਦਾ, ਕਿਸਾਨ ਵੀਰ ਬੇਝਿੱਜਕ ਹੋ ਕੇ ਇਸ ਕਿਸਮ ਦੀ ਕਾਸ਼ਤ ਸਿੱਧੀ ਬਿਜਾਈ ਲਈ ਕਰ ਸਕਦੇ ਹਨ।

LEAVE A REPLY

Please enter your comment!
Please enter your name here