ਜਿਲੇ ਵਿੱਚ 340 ਨਵੇ ਪਾਜੇਟਿਵ ਮਰੀਜ, 08 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3752 ਨਵੇ ਸੈਪਲ ਲੈਣ  ਨਾਲ ਅਤੇ   4800 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  340 ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 23048 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 504563ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  478725 ਸੈਪਲ  ਨੈਗਟਿਵ,  ਜਦ ਕਿ 4256  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 336` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 823  ਹੈ । ਐਕਟਿਵ ਕੇਸਾ ਦੀ ਗਿਣਤੀ  3020 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 20924 ਹੈ । 

Advertisements

ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 340 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ 40 ਪਾਜੇਟਿਵ ਮਰੀਜ ਹਨ, ਤੇ  ਬਾਕੀ 300  ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ। ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 08 ਮੌਤ ਹੋਈਆ ਹਨ । (1) 50 ਸਾਲਾ ਪੁਰਸ਼ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਹੁਸ਼ਿਆਰਪੁਰ  ਦੀ ਮੌਤ ਮਾਡਰਨ ਹਸਪਤਾਲ ਹਸ਼ਿਆਰਪੁਰ   ਵਿਖੇ ਹੋਈ  (2) 52  ਸਾਲਾ ਪੁਰਸ਼  ਵਾਸੀ ਦਤਾਰਪੁਰ  ਦੀ ਮੌਤ ਨਿਜੀ ਹਸਪਤਾਲ ਜਲੰਧਰ  ਵਿਖੇ ਹੋਏ (3) 50 ਸਾਲਾ ਪੁਰਸ਼ ਵਾਸੀ ਨੌਸ਼ਿਹਰਾ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ  (4) 50 ਸਾਲਾ ਔਰਤ  ਵਾਸੀ ਮੰਡ ਭੰਡੇਰ   ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ  (5) 55 ਸਾਲਾ ਪੁਰਸ਼ ਵਾਸੀ ਦਸ਼ਮੇਸ਼ ਨਗਰ ਦੀ ਮੌਤ ਸਿਵਲ  ਹਸਪਤਾਲ ਹੁਸ਼ਿਆਰਪੁਰ(6)  (45) ਸਾਲਾ ਪੁਰਸ ਵਾਸੀ ਗੰਡ਼ਸ਼ੰਕਰ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ।(7) 43 ਸਾਲਾ ਔਰਤ ਵਾਸੀ ਤਲਵਾਡਾ  ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੀ ਹੈ (8) 37 ਸਾਲਾ ਔਰਤ ਵਾਸੀ ਬਿਹਾਲ ਦੀ ਮੌਤ ਮੈਡੀਕਲ ਕਾਲਿਜ ਅਮਿੜਸਰ ਵਿਖੇ ਹੋਈ ਹੈ ।   

ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here