ਜਲ ਸਪਲਾਈ ਵਿਭਾਗ ਵਲੋਂ 17 ਮਈ ਨੂੰ ਕਾਰਜਕਾਰੀ ਇੰਜੀਨੀਅਰ ਮੰਡਲ ਦੇ ਦਫਤਰ ਮੂਹਰੇ ਦਿੱਤਾ ਜਾਵੇਗਾ ਰੋਸ਼ ਧਰਨਾ

ਹਾਜੀਪੁਰ(ਦ ਸਟੈਲਰ ਨਿਊਜ਼)। ਰਿਪੋਰਟ- ਪ੍ਰਵੀਨ ਸੋਹਣ। ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਰਜਿ-26 ਦੀ ਬ੍ਰਾਂਚ ਕਮੇਟੀ ਤਲਵਾੜਾ ਦੀ ਮੀਟਿੰਗ ਪ੍ਰਧਾਨ ਸਤੀਸ਼ ਕੁਮਾਰ ਅਤੇ ਹਰੀਸ਼ ਚੰਦਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਜਲ ਸਪਲਾਈ ਵਿਭਾਗ ਦੇ ਵਿਚ ਇਨਲਿਸਟਮੈਂਟ ਪਾਲਿਸੀ ਅਧੀਨ ਚਾਰ ਹਜ਼ਾਰ ਦੇ ਕਰੀਬ ਠੇਕਾ ਆਧਾਰਤ ਕਾਮੇ ਦਫ਼ਤਰਾਂ ਅਤੇ ਫੀਲਡ ਵਿੱਚ ਪਿਛਲੇ 15 ਸਾਲਾਂ ਤੋਂ ਕੰਮ ਕਰ ਰਹੇ ਹਨ ਪਰ ਵਿਭਾਗ ਵੱਲੋਂ ਇਨ੍ਹਾਂ ਕਾਮਿਆਂ ਦਾ ਲਗਾਤਾਰ ਸ਼ੋਸ਼ਣ ਕੀਤਾ ਜਾ ਰਿਹਾ ਹੈ ਇਹ ਕਾਮੇ ਪੰਜ ਪੰਜ ਪੋਸਟਾਂ ਦੇ ਉੱਪਰ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਪਰ ਇਨ੍ਹਾਂ ਵਰਕਰਾਂ ਨੂੰ ਇਕ ਵੀ ਪੋਸਟ ਦੀ ਤਨਖਾਹ ਪੂਰੀ ਨਹੀਂ ਦਿੱਤੀ ਜਾ ਰਹੀ ਹੈ ਇਹ ਕਾਮੇ ਕੋਰੋਨਾ ਵਰਗੀ ਮਹਾਂਮਾਰੀ ਦੇ ਵਿੱਚ ਵੀ ਬਿਨਾਂ ਕਿਸੇ ਬੀਮੇ ਦੇ ਆਪਣੀਆਂ ਸੇਵਾਵਾਂ ਦੇ ਰਹੇ ਹਨ ਪਰ ਵਿਭਾਗ ਦੇ ਕਾਰਜਕਾਰੀ ਇੰਜਨੀਅਰਾਂ ਵੱਲੋਂ ਇਨ੍ਹਾਂ ਕਾਮਿਆਂ ਦਾ ਲਗਾਤਾਰ ਸ਼ੋਸ਼ਣ ਕੀਤਾ ਜਾ ਰਿਹਾ ਹੈ ਇਹ ਕਾਮੇ ਨਿਗੂਣੀਆਂ ਤਨਖਾਹਾਂ ਦੇ ਉੱਪਰ ਆਪਣੇ ਪਰਿਵਾਰਾਂ ਦੇ ਗੁਜ਼ਾਰਾ ਕਰ ਰਹੇ ਹਨ ਜਦ ਕਿ ਕੋਰੋਨਾ ਵਰਗੀ ਮਹਾਂਮਾਰੀ ਦੌਰਾਨ ਵਧਦੀ ਹੋਈ ਮਹਿੰਗਾਈ ਕਾਰਨ ਇਨ੍ਹਾਂ ਕਾਮਿਆਂ ਦੇ ਪਰਿਵਾਰਾਂ ਦਾ ਗੁਜ਼ਾਰਾ ਇਤਨੀਆਂ ਘੱਟ ਤਨਖ਼ਾਹਾਂ ਵਿੱਚ ਕਰਨਾ ਹੁਣ ਬਹੁਤ ਮੁਸ਼ਕਿਲ ਹੋ ਗਿਆ ਹੈ

Advertisements

ਇਸ ਸਬੰਧੀ ਜਥੇਬੰਦੀ ਦੀ ਜ਼ਿਲ੍ਹਾ ਕਮੇਟੀ ਵੱਲੋਂ ਪਿਛਲੀ ਦਿਨੀਂ ਨਿਗਰਾਨ ਇੰਜੀਨੀਅਰ ਹਲਕਾ ਹੁਸ਼ਿਆਰਪੁਰ ਨਾਲ ਇਸ ਸਬੰਧੀ ਮੀਟਿੰਗ ਕੀਤੀ ਗਈ ਸੀ ਕਿ ਇਨ੍ਹਾਂ ਵਰਕਰਾਂ ਦਾ ਸ਼ੋਸ਼ਣ ਬੰਦ ਕਰਵਾਇਆ ਜਾਵੇ ਅਤੇ ਪੰਜ ਪੰਜ ਪੋਸਟਾਂ ਦੀ ਜਗ੍ਹਾ ਇੱਕ ਹੀ ਪੋਸਟ ਦਾ ਕੰਮ ਇਨ੍ਹਾਂ ਵਰਕਰਾਂ ਪਾਸੋਂ ਲਿਆ ਜਾਵੇ ਅਤੇ ਇਨ੍ਹਾਂ ਵਰਕਰਾਂ ਦੀਆਂ ਤਨਖਾਹਾਂ ਵਿਚ ਵਾਧਾ ਕੀਤਾ ਜਾਵੇ ਅਤੇ ਪਿਛਲੇ ਦੋ ਮਹੀਨਿਆਂ ਤੋਂ ਵਰਕਰਾਂ ਦੀਆਂ ਤਨਖ਼ਾਹਾਂ ਅਜੇ ਤੱਕ ਕਾਰਜਕਾਰੀ ਇੰਜਨੀਅਰ ਵੱਲੋਂ ਪਾਸ ਨਹੀਂ ਕੀਤੀਆਂ ਗਈਆਂ ਉਹ ਵੀ ਪਾਸ ਕੀਤੀਆਂ ਜਾਣ ਪਰ ਵਿਭਾਗ ਦੇ ਨਿਗਰਾਨ ਇੰਜੀਨੀਅਰ ਹਲਕਾ ਹੁਸ਼ਿਆਰਪੁਰ ਵੱਲੋਂ ਇਸ ਸਬੰਧੀ ਇਹ ਕਹਿ ਕੇ ਪੱਲਾ ਝਾੜ ਦਿੱਤਾ ਕਿ ਇਨ੍ਹਾਂ ਮੰਗਾਂ ਨੂੰ ਹੱਲ ਕਰਨ ਦਾ ਅਧਿਕਾਰ ਸਿਰਫ਼ ਕਾਰਜਕਾਰੀ ਇੰਜੀਨੀਅਰਾਂ ਨੂੰ ਹੀ ਹੈ ਨਿਗਰਾਨ ਇੰਜਨੀਅਰ ਦਾ ਕਹਿਣਾ ਸੀ ਕਿ ਇਹ ਮੰਗਾਂ ਕਾਰਜਕਾਰੀ ਇੰਜੀਨੀਅਰ ਦੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਹਨ ਪਰ ਇਸ ਸਬੰਧੀ ਜਥੇਬੰਦੀ ਵੱਲੋਂ ਜਦੋਂ ਕਾਰਜਕਾਰੀ ਇੰਜਨੀਅਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਕਾਰਜਕਾਰੀ ਇੰਜਨੀਅਰ ਵੱਲੋਂ ਇਨ੍ਹਾਂ ਮੰਗਾਂ ਨੂੰ ਮੰਨਣ ਤੋਂ ਪਾਸਾ ਵੱਟ ਦਿੱਤਾ ਅਤੇ ਸਾਫ਼ ਸਾਫ਼ ਜਵਾਬ ਦਿੱਤਾ ਕਿ ਕਿਸੇ ਵੀ ਹਾਲਤ ਵਿੱਚ ਇਨ੍ਹਾਂ ਵਰਕਰਾਂ ਦੀਆਂ ਤਨਖਾਹਾਂ ਵਿਚ ਵਾਧਾ ਨਹੀਂ ਕੀਤਾ ਜਾ ਸਕਦਾ ਅਤੇ ਇਹ ਵਰਕਰ ਪੰਜ ਪੰਜ ਪੋਸਟਾਂ ਤੇ ਹੀ ਕੰਮ ਕਰਨਗੇ ਜਿਸ ਕਰਕੇ ਸਮੂਹ ਦਫਤਰੀ ਅਤੇ ਫੀਲਡ ਅਮਲੇ ਵਿਚ ਰੋਸ ਫੈਲ ਗਿਆ ਅਤੇ ਜਥੇਬੰਦੀ ਨੇ ਐਲਾਨ ਕੀਤਾ ਕਿ ਜੇਕਰ ਕਾਰਜਕਾਰੀ ਇੰਜੀਨੀਅਰ ਮੰਡਲ ਤਲਵਾੜਾਵੱਲੋਂ ਵਰਕਰਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾ 17ਮਈ ਨੂੰ ਜ਼ਿਲ੍ਹੇ ਦੇ ਸਮੂਹ ਠੇਕਾ ਆਧਾਰਤ ਦਫ਼ਤਰੀ ਅਤੇ ਫੀਲਡ ਕਾਮੇ ਇਨ੍ਹਾਂ ਕਾਰਜਕਾਰੀ ਇੰਜਨੀਅਰ ਦੇ ਦਫਤਰਾਂ ਦੇ ਬਾਹਰ ਧਰਨਾ ਦੇਣਗੇ ਜਿਸ ਦੀ ਸਾਰੀ ਜ਼ਿੰਮੇਵਾਰੀ ਉਕਤ ਅਧਿਕਾਰੀਆਂ ਦੀ ਹੋਵੇਗੀ ਇਸ ਮੌਕੇ ਹਾਜ਼ਰ ਸਾਥੀ ਰਣਜੀਤ ਸਿੰਘ, ਅਮਨ ਰਾਣਾ, ਰਮਨ ਕੁਮਾਰ, ਕਪਿਲ ਦੇਵ, ਰਾਜ ਕੁਮਾਰ, ਬਲਵੀਰ ਸਿੰਘ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here