ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਰੁਪਿੰਦਰ ਕੌਰ ਬਣੀ ਅੰਤਰਰਾਸ਼ਟਰੀ ਵਿਜੇਤਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਥਾਨਕ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਦੀ ਵਿਦਿਆਰਥਣ ਰੁਪਿੰਦਰ ਕੌਰ ਨੇ ਅਮਰੀਕਾ ਵਿੱਚ ਕਰਵਾਈ ਗਈ ‘ਫਿਸ਼ ਆਰਟ ਕੰਟੇਸਟ 2021’ ਵਿੱਚ ਭਾਰਤ ਦੀ ਅਗਵਾਈ ਕਰਦੇ ਹੋਏ ਅੰਤਰਰਾਸ਼ਟਰੀ ਪੱਧਰ ਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਪ੍ਰਿੰਸੀਪਲ ਵੈਸ਼ਾਲੀ ਸ਼ਰਮਾ ਨੇ ਦੱਸਿਆ ਕਿ ਅਮਰੀਕਾ ਦੀ ‘ਵਣਜੀਵ ਵਿਰਾਸਤ ਸੰਭਾਲ ਸਿੱਖਿਆ’ ਦੇ ਅਨੁਸਾਰ ‘ ਵਰਡਲਾਇਫ ਫਾਰਐਵਰ’ ਸੰਗਠਨ ਪਿਛਲੇ 23 ਸਾਲਾਂ ਤੋਂ ਇਹ ਮੁਕਾਬਲਾ ਕਰਵਾ ਰਿਹਾ ਹੈ। ਇਸ ਸਾਲ 46 ਦੇਸ਼ਾਂ ਦੇ 4400 ਪ੍ਰਤੀਯੋਗੀਆਂ ਨੇ ਇਸ ਮੁਕਾਬਲੇ ਵਿੱਚ ਹਿੱਸਾ ਲਿਆ।ਜਿਸ ਵਿੱਚ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਦੀ ਵਿਦਿਆਰਥਣ ਰੁਪਿੰਦਰ ਕੌਰ ਨੇ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਅਧਿਆਪਕਾਂ ਦਾ ਨਾਂ ਰੌਸ਼ਨ ਕੀਤਾ ਹੈ।

Advertisements

ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ਸ੍ਰੀ ਕੇ.ਕੇ. ਵਾਸਲ ਜੀ ਨੇ ਰੁਪਿੰਦਰ ਕੌਰ ਅਤੇ ਉਸਦੇ ਪਰਿਵਾਰ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸਾਡੇ ਸਕੂਲ ਦੇ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਉਪਲਭਦੀ ਹੈ ਜਿਸ ਤੋਂ ਪ੍ਰੇਰਿਤ ਹੋ ਕੇ ਬਾਕੀ ਬੱਚੇ ਵੀ ਅਜਿਹੀਆਂ ਪ੍ਰਤੀਯੋਗਤਾਵਾਂ ਸਰ ਕਰ ਸਕਦੇ ਹਨ। ਸਕੂਲ ਦੇ ਚੇਅਰਮੈਨ ਸੰਜੀਵ ਵਾਸਲ ਜੀ ਨੇ ਬੱਚੀ ਦੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ।ਇਸ ਮੌਕੇ ਤੇ ਸਕੂਲ ਦੇ ਸੀ.ਈ.ਓ. ਸ੍ਰੀ ਰਾਘਵ ਵਾਸਲ ਜੀ ਨੇ ਰੁਪਿੰਦਰ ਕੌਰ ਨੂੰ ਜਿੱਤ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਰੁਪਿੰਦਰ ਨੇ ਇਹ ਸਿੱਧ ਕੀਤਾ ਹੈ ਕਿ ਜੇਕਰ ਅਸੀਂ ਕੋਈ ਸੁਪਨਾ ਵੇਖ ਕੇ ਉਸਨੂੰ ਪੂਰਾ ਕਰਨ ਵਿੱਚ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖੀਏ ਤਾਂ ਸਾਨੂੰ ਸਫ਼ਲ ਹੋਣ ਤੋ ਕੋਈ ਨਹੀ ਰੋਕ ਸਕਦਾ। ਅਖੀਰ ਵਿੱਚ ਉਹਨਾਂ ਨੇ ਕਿਹਾ ਕਿ ਉਹ ਆਪਣੇ ਸਕੂਲ ਦੇ ਹਰ ਬੱਚੇ ਨੂੰ ਆਪਣੀ ਜਿੰਦਗੀ ਵਿੱਚ ਅੱਗੇ ਵੱਧਦਾ ਦੇਖਣਾ ਚਾਹੁੰਦੇ ਹਨ।

LEAVE A REPLY

Please enter your comment!
Please enter your name here