ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਵਲੋਂ ਸੀਐੱਚਬੀ ਕਾਮਿਆਂ ਦੀ ਓਨਲਾਈਨ ਹਾਜਰੀ ਪਾਉਣ ਤੇ ਜਥੇਬੰਦੀ ਵਲੋਂ ਜੋਰਦਾਰ ਨਿਖੇਧੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਹੁਸ਼ਿਆਰਪੁਰ ਵੱਲੋਂ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਦੀਆਂ ਗਲਤ ਨੀਤੀਆਂ ਪਾਲਸੀਆਂ ਕਾਰਨ ਪਹਿਲਾਂ ਹੀ ਠੇਕਾ ਕਾਮੇ ਤਾਪ ਹੰਢਾ ਰਹੇ ਹਨ ਹੁਣ ਨਵੇਂ ਫ਼ੁਰਮਾਨ ਠੇਕਾ ਕਾਮਿਆਂ ਨੂੰ ਛਾਂਟੀ ਕਰਨ ਅਤੇ ਸੀ ਐੱਚ ਬੀ ਠੇਕਾ ਕਾਮਿਆਂ ਦੀ ਹਾਜ਼ਰੀ ਆਨਲਾਈਨ ਲੁਕੇਸ਼ਸਨ ਰਾਹੀਂ ਹਾਜਰੀ ਪਾਉਣ ਦੀ ਜਥੇਬੰਦੀ ਵੱਲੋਂ ਜ਼ੋਰਦਾਰ ਨਿਖੇਧੀ ਕੀਤੀ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਸਰਕਲ ਪ੍ਰਧਾਨ ਇੰਦਰਪ੍ਰੀਤ ਸਿੰਘ,ਮੀਤ ਪ੍ਰਧਾਨ ਕੁਲਵੀਰ ਸਿੰਘ ਜਨਰਲ ਸਕੱਤਰ ਪ੍ਰਦੀਪ ਤੇ ਸ਼ਿਵ ਨੇ ਦੱਸਿਆ ਕਿ ਪਾਵਰਕਾਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਪਾਲਸੀਆਂ ਕਰ ਵੱਖ ਵੱਖ ਕੈਟਾਗਿਰੀਆਂ ਰਾਹੀਂ ਰੱਖੇ ਠੇਕਾ ਕਾਮੇ ਪਹਿਲਾਂ ਹੀ ਨਿਗੂਣੀਆਂ ਤਨਖ਼ਾਹਾਂ ਤੇ ਕੰਮ ਕਰ ਰਹੇ ਹਨ ਹੁਣ ਨਵੇਂ ਫ਼ੁਰਮਾਨਾਂ ਰਾਹੀਂ ਸੀ ਐੱਚ ਬੀ ਠੇਕਾ ਕਾਮਿਆਂ ਨੂੰ ਆਨਲਾਈਨ ਐੱਪ ਸਿਸਟਮ ਰਾਹੀਂ ਸੀ ਐਚ ਬੀ ਠੇਕਾ ਕਾਮਿਆਂ ਨੂੰ ਹਾਜ਼ਰੀ ਲਗਾਉਣ ਬਾਰੇ ਕਿਹਾ ਜਾ ਰਿਹਾ ਹੈ ਜੋ ਕਿ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕੋਈ ਵੀ ਕਾਮਾ ਆਨਲਾਈਨ ਹਾਜ਼ਰੀ ਨਹੀਂ ਲਗਾਵੇਗਾ।

Advertisements

ਇਸਦੇ ਲਈ ਤਿੱਖਾ ਸੰਘਰਸ਼ ਵਿੱਢੇਗਾ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਸੀ ਜਦੋਂ ਸੀ ਐਚ ਬੀ ਠੇਕਾ ਕਾਮਿਆਂ ਦੀ ਆਨਲਾਈਨ ਹਾਜ਼ਰੀ ਕਰਕੇ ਉਨ੍ਹਾਂ ਦੇ ਰਿਕਾਰਡ ਖ਼ਤਮ ਕਰਨ ਰੌਲਾ ਰਾਹੀਂ ਪੈ ਰਹੀ ਹਾਜ਼ਰੀ ਨੂੰ ਖ਼ਤਮ ਕਰਨ ਪ੍ਰਿੰਸੀਪਲ ਅੰਪਾਲਾਇਰ ਦੀ ਜ਼ਿੰਮੇਵਾਰੀ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਕਿ ਕਿਸੇ ਵੀ ਹੱਦ ਤਕ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਆਨਲਾਈਨ ਐਪਾਂ ਰਾਹੀਂ ਹਾਜ਼ਰੀ ਬੰਦ ਕਰਨ ਦੀ ਮੰਗ ਕੀਤੀ ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ਵਿਚ ਜਥੇਬੰਦੀ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੰਘਰਸ਼ ਉਲੀਕਣ ਲਈ ਮਜਬੂਰ ਹੋਵੇਗੀ ।

LEAVE A REPLY

Please enter your comment!
Please enter your name here