ਸੜਕ ਹਾਦਸੇ ’ਚ ਇਕ ਬਜ਼ੁਰਗ ਔਰਤ ਦੀ ਮੌਤ, 3 ਔਰਤਾਂ ਅਤੇ ਇਕ ਨੌਜਵਾਨ ਜ਼ਖ਼ਮੀ

ਸੁਲਤਾਨਪੁਰ (ਦ ਸਟੈਲਰ ਨਿਊਜ਼)। ਸੁਲਤਾਨਪੁਰ ਲੋਧੀ ਕਪੂਰਥਲਾ ਰੋਡ ਨੇੜੇ ਪਿੰਡ ਭਾਣੋ ਲੰਗਾ ਦੇ ਪੈਟਰੋਲ ਪੰਪ ਦੇ ਕੋਲ ਮਾਰੂਤੀ ਜ਼ੈਨ ਕਾਰ ਨੰਬਰ ਪੀ. ਬੀ-03-ਏ.ਡਬਲਿਊ-4692 ਦੀ ਕਰੇਨ ਨਾਲ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ’ਚ ਇਕ ਬਜ਼ੁਰਗ ਔਰਤ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਦੇ ਨਾਲ 3 ਔਰਤਾਂ ਅਤੇ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ। ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਜ਼ੇਰੇ ਇਲਾਜ ਕਾਰ ਦੇ ਡਰਾਈਵਰ ਸਾਬੀ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਨਵਾਂ ਪਿੰਡ ਭੱਠੇ ਜ਼ਿਲ੍ਹਾ ਕਪੂਰਥਲਾ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਸੁਲਤਾਨਪੁਰ ਲੋਧੀ ਦੇ ਪਿੰਡ ਸੇਚਾਂ ਦੇ ਗੁਰਦੁਆਰਾ ਸਾਹਿਬ ਵਿਚ ਜਿੱਥੇ ਅੱਜ ਮੇਲਾ ਮਨਾਇਆ ਜਾ ਰਿਹਾ ਸੀ। ਅਸੀਂ ਸਾਰਾ ਪਰਿਵਾਰ ਉਥੇ ਨਤਮਸਤਕ ਹੋਣ ਜਾ ਰਹੇ ਸੀ। ਉਨ੍ਹਾਂ ਦੱਸਿਆ ਕਿ ਜਦੋਂ ਨਜ਼ਦੀਕ ਪਿੰਡ ਭਾਣੋ ਲੰਗਾ ਦੇ ਪੈਟਰੋਲ ਪੰਪ ਦੇ ਨੇੜੇ ਪਹੁੰਚੇ ਤਾਂ ਅੱਗੇ ਸੁਲਤਾਨਪੁਰ ਲੋਧੀ ਵੱਲੋਂ ਕਰੇਨ ਆ ਰਹੀ ਸੀ, ਜਿਸ ਨਾਲ ਸਾਡੀ ਕਾਰ ਦੀ ਟੱਕਰ ਹੋ ਗਈ।

Advertisements

ਉਨ੍ਹਾਂ ਦੱਸਿਆ ਕਿ ਹਾਦਸਾ ਬਹੁਤ ਜ਼ਬਰਦਸਤ ਸੀ, ਜਿਸ ਨਾਲ ਕਾਰ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ। ਹਾਦਸੇ ’ਚ ਸਤਨਾਮ ਕੌਰ ਪਤਨੀ ਗੁਰਦੀਪ ਸਿੰਘ ਨੂੰ ਇਲਾਜ ਵਾਸਤੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਇਲਾਵਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਇਲਾਜ ਅਧੀਨ ਸਾਬੀ ਪੁੱਤਰ ਬਲਵੀਰ ਸਿੰਘ, ਪਲਵਿੰਦਰ ਕੌਰ ਪੁੱਤਰੀ ਬਲਵੀਰ ਸਿੰਘ, ਰਜੀ ਪਤਨੀ ਬਲਵੀਰ ਸਿੰਘ, ਸੁਖਵਿੰਦਰ ਕੌਰ ਪਤਨੀ ਮੰਗਲ ਸਿੰਘ ਵਾਸੀ ਸਾਰੇ ਨਵਾਂ ਪਿੰਡ ਭੱਠੇ ਜ਼ਿਲ੍ਹਾ ਕਪੂਰਥਲਾ ਨੂੰ ਇਲਾਜ ਵਾਸਤੇ ਦਾਖ਼ਲ ਕਰਵਾਇਆ ਗਿਆ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜ਼ਖ਼ਮੀਆਂ ’ਚੋਂ ਦੋ ਔਰਤਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਹਸਪਤਾਲ ਦੇ ਡਾਕਟਰਾਂ ਵੱਲੋਂ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਸਾਰ ਹੀ ਪੁਲਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਤੇ ਕਾਰਵਾਈ ਸ਼ੁਰੂ ਕਰਦਿਆਂ ਐੱਸ. ਆਈ. ਜਸਪਾਲ ਸਿੰਘ, ਏ. ਐੱਸ. ਆਈ. ਰਜਿੰਦਰ ਸਿੰਘ ਨੇ ਦੱਸਿਆ ਕਿ ਕਰੇਨ ਨੂੰ ਦੀਪਕ ਕੁਮਾਰ ਪੁੱਤਰ ਸਵਰਨ ਸਿੰਘ ਵਾਸੀ ਚੂਹਡ਼ਵਾਲੀ ਜ਼ਿਲ੍ਹਾ ਜਲੰਧਰ ਚਲਾ ਰਿਹਾ ਸੀ। ਉਨ੍ਹਾਂ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਅਤੇ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਜਾਂਚ ਦੇ ਬਾਅਦ ਹੀ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here