ਜਿਨ੍ਹਾਂ ਨੇ ਪਹਿਲਾਂ ਪਲਸ ਆਕਸੀਮੀਟਰ ਪ੍ਰਾਪਤ ਕੀਤੇ ਸਨ, ਉਹਨਾਂ ਨੂੰ ਆਕਸੀਮੀਟਰਾਂ ਨੂੰ ਨਜ਼ਦੀਕੀ ਸਿਹਤ ਸੰਸਥਾ ਵਿੱਚ ਵਾਪਸ ਜਮਾ ਕਰਵਾਉਣ ਦੀ ਅਪੀਲ

ਹੁਸ਼ਿਆਰਪੁਰ 17 ਮਈ: ਪੰਜਾਬ ਸਰਕਾਰ ਵੱਲੋਂ ਪਿੱਛਲੇ ਸਾਲ ਕੋਵਿਡ -19 ਪ੍ਰਭਾਵਿਤ ਮਰੀਜਾਂ ਨੂੰ ਡਾਕਟਰੀ ਦੇਖਭਾਲ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਘਰਾਂ ਵਿੱਚ ਇਕਾਂਤਵਾਸ ਮਰੀਜਾਂ ਨੂੰ ‘ਕੋਰੋਨਾ ਫਤਿਹ ਕਿੱਟਾਂ’ ਮੁਹੱਈਆ ਕਰਵਾਉਣ ਦੀ ਪਹਿਲ ਕੀਤੀ ਗਈ ਸੀ, ਇਸ ਕਿੱਟ ਵਿੱਚ ਪਲਸ ਆਕਸੀਮੀਟਰ, ਸਟੀਮਰ, ਡਿਜੀਟਲ ਥਰਮਾਮੀਟਰ, ਦਵਾਈਆਂ, ਮਾਸਕ ਦੇ ਨਾਲ ਨਾਲ ਕੋਵਿਡ-19 ਨਾਲ ਸੰਬੰਧਤ ਦਵਾਈਆਂ ਤੇ ਇਲਾਜ ਲਈ ਜਾਗਰੂਕਤਾ ਸਮੱਗਰੀ ਘਰਾਂ ਵਿੱਚ ਇਕਾਂਤਵਾਸ ਮਰੀਜਾਂ ਨੂੰ ਉਪਲਬੱਧ ਕਰਵਾਈ ਗਈ ਸੀ। ਪੰਜਾਬ ਸਰਕਾਰ ਵੱਲੋਂ ਹੁਣ ਤੱਕ ਰਾਜ ਦੇ ਇੱਕ ਲੱਖ ਤੋਂ ਵੱਧ ਲੋਕਾਂ ਨੂੰ ਪਲਸ ਆਕਸੀਮੀਟਰ ਵੰਡੇ ਜਾ ਚੁੱਕੇ ਹਨ। ਦੇਸ਼ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਦੇਸ਼ ਭਰ ਵਿੱਚ ਹੋਏ ਤਾਜ਼ਾ ਵਾਧੇ ਕਾਰਨ ਨਵੇਂ ਪਲਸ ਆਕਸੀਮੀਟਰਾਂ ਦੀ ਉਪਲਬੱਧਤਾ ਵਿੱਚ ਭਾਰੀ ਕਮੀ ਆਈ ਹੈ, ਜਿਸ ਕਾਰਣ ਸਰਕਾਰ ਨੂੰ ਕੋਵਿਡ-19 ਮਰੀਜਾਂ ਨੂੰ ਇਨ੍ਹਾਂ ਦੀ ਖਰੀਦ ਕਰਨ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ।

Advertisements

ਇਸ  ਅਣਚਾਹੇ ਮਾਹੌਲ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਵਲ ਸਰਜਨ ਨੇ ਸਾਰੇ ਕੋਵਿਡ-19 ਮਰੀਜਾਂ ਨੂੰ ਪੁਰਜੋਰ ਅਪੀਲ ਕਰਦੇ ਕਿਹਾ ਜਿਨ੍ਹਾਂ ਨੇ ਪਹਿਲਾਂ ਇਹ ਪਲਸ ਆਕਸੀਮੀਟਰ ਪ੍ਰਾਪਤ ਕੀਤੇ ਸਨ ਅਤੇ ਹੁਣ ਕੋਵਿਡ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ, ਉਹ ਪਲਸ ਆਕਸੀਮੀਟਰਾਂ ਨੂੰ ਆਪਣੇ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਵਿੱਚ ਵਾਪਸ ਭੇਜਣ ਤਾਂ ਜੋ ਸਿਹਤ ਵਿਭਾਗ ਸੈਨੀਟਾਈਜ਼ ਕਰਕੇ ਘਰਾਂ ਵਿੱਚ ਇਕਾਂਤਵਾਸ ਕੋਵਿਡ-19 ਪੋਜ਼ੀਟਿਵ ਮਰੀਜਾਂ ਨੂੰ ਉਪਲਬੱਧ ਕਰਵਾ ਸਕੇ।

ਇਸ ਮੌਕੇ ਸਿਵਲ ਸਰਜਨ  ਡਾ. ਰਣਜੀਤ ਸਿੰਘ  ਨੇ ਹੁਸ਼ਿਆਰਪੁਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਸ਼ਕਲ ਘੜੀ ਵਿੱਚ ਸਰਕਾਰ ਦਾ ਸਾਥ ਦੇਣ ਅਤੇ ਠੀਕ ਹੋ ਗਏ ਵਿਅਕਤੀ ਆਪਣੇ ਨੇੜਲੇ ਸਿਹਤ ਕੇਂਦਰ ਵਿਚ ਪਲਸ ਆਕਸੀਮੀਟਰ ਜਮਾਂ ਕਰਵਾਉਣ ਤਾਂ ਜੋ  ਉਨ੍ਹਾਂ ਨੂੰ ਸੈਨੀਟਾਈਜ਼ ਕਰਨ ਤੋਂ ਬਾਅਦ   ਲੋਕਾਂ ਨੂੰ ਦਿੱਤੇ ਜਾ ਸਕਣ।

LEAVE A REPLY

Please enter your comment!
Please enter your name here