ਜਿਲੇ ਵਿੱਚ 225 ਨਵੇ ਪਾਜੇਟਿਵ ਮਰੀਜ, 7 ਮੌਤਾਂ

ਹੁਸ਼ਿਆਰਪੁਰ 20 ਮਈ: ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  4210 ਨਵੇ ਸੈਪਲ ਲੈਣ  ਨਾਲ ਅਤੇ  3999 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  225  ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 24625 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 528258ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  498482 ਸੈਪਲ  ਨੈਗਟਿਵ,  ਜਦ ਕਿ 6586  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 385 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 865  ਹੈ । ਐਕਟਿਵ ਕੇਸਾ ਦੀ ਗਿਣਤੀ  2467 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 23086 ਹੈ । 

Advertisements

ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ  225  ਮਰੀਜ ਪਜੇਟਿਵ ਪਾਏ ਗਏ ਹਨ । ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 07 ਮੌਤਾਂ ਨ (1) 55 ਸਾਲਾਪੁਰਸ਼ ਵਾਸੀ ਸਰਸਵਤੀ ਬਿਹਾਰ ਹੁਸ਼ਿਆਰਪੁਰ ਦੀ ਮੌਤ ਨਿਜੀ ਹਸਪਤਾਲ ਜਲੰਧਰ ਵਿਖੇ ਹੋਈ (2) 55 ਸਾਲਾ ਵਿਆਕਤੀ ਵਾਸੀ ਫਹਿਤੇਗੜ ਵਾਸੀ ਦੀ ਮੌਤ ਐਮ ਐਚ ਜਲੰਧਰ ਵਿਖੇ ਹੋਈ ਹੈ (3) 63 ਸਾਲਾ ਔਰਤ ਵਾਸੀ ਅਜੋਵਾਲ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ (4) 76 ਸਾਲਾ ਪੁਰਸ਼ ਵਾਸੀ ਸ਼ੰਕਲ ਨਗਰ ਹੁਸ਼ਿਆਰਪੁਰ ਦੀ ਮੌਤ ਅਮਨ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ ਹੈ । (5) 66 ਸਾਲਾ ਪੁਰਸ਼ ਵਾਸੀ ਭੂਗਾਂ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ ਹੈ (6) 60 ਸਾਲਾ ਪੁਰਸ਼ ਵਾਸੀ  ਨੈਣੋਵਾਲ ਦੀ ਮੌਤ ਨਿਜੀ ਹਸਪਤਾਲ ਨਵਾਂ ਸ਼ਹਿਰ ਵਿਖੇ ਹੋਈ (7) 48 ਪੁਰਸ਼ ਜਹਾਨ ਖੇਲਾਂ ਦੀ ਮੌਤ ਨਿਜੀ ਹਸਪਤਾਲ ਜਲੰਧਰ ਵਿਖੇ ਹੋਈ ਹੈ ।  

ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ । ਇਸ ਮੋਕੇ ਉਹਨਾਂ ਦੱਸਿਆ ਕਿ  ਜਿਲੇ 290 ਲੈਬਲ 2 ਦੇ ਬੈਡਾ 71 ਬੈਡ ਖਾਲੀ ਹਨ ਜਦ ਕਿ ਲੈਬਲ 3 ਦੇ 37 ਬੈਡਾਂ ਵੱਚੋ 12 ਖਾਲੀ ਹਨ ।

LEAVE A REPLY

Please enter your comment!
Please enter your name here