ਸੀਐੱਚਬੀ ਕਾਮਿਆਂ ਵਲੋਂ ਮੰਗਾਂ ਸਬੰਧੀ ਪੰਜਾਬ ਸਰਕਾਰ ਦੇ ਖਿਲਾਫ ਸ਼ੰਘਰਸ਼ ਜਾਰੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਮੋਗੇ ਵੱਲੋਂ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਦੀਆਂ ਗਲਤ ਨੀਤੀਆਂ ਪਾਲਸੀਆਂ ਕਾਰਨ ਪਹਿਲਾਂ ਹੀ ਠੇਕਾ ਕਾਮੇ ਤਾਪ ਹੰਢਾ ਰਹੇ ਹਨ ਹੁਣ ਨਵੇਂ ਫ਼ੁਰਮਾਨ ਠੇਕਾ ਕਾਮਿਆਂ ਨੂੰ ਛਾਂਟੀ ਕਰਨ ਅਤੇ ਸੀ ਐੱਚ ਬੀ ਠੇਕਾ ਕਾਮਿਆਂ ਦੀ ਹਾਜ਼ਰੀ ਆਨਲਾਈਨ ਲੁਕੇਸ਼ਸਨ ਰਾਹੀਂ ਹਾਜਰੀ ਪਾਉਣ ਦੀ ਜਥੇਬੰਦੀ ਵੱਲੋਂ ਜ਼ੋਰਦਾਰ ਨਿਖੇਧੀ ਕੀਤੀ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਤੇ ਸਰਕਲ ਪ੍ਰਧਾਨ ਇੰਦਰਪ੍ਰੀਤ ਸਿੰਘ ਮੀਤ ਪ੍ਰਧਾਨ ਕੁਲਵੀਰ ਸਿੰਘ,ਸਕੱਤਰ ਸਾਜਨ ਖਜ਼ਾਨਚੀ ਸ਼ਿਵ ਨੇ ਦੱਸਿਆ ਕਿ ਪਾਵਰਕਾਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਪਾਲਸੀਆਂ ਕਰ ਵੱਖ ਵੱਖ ਕੈਟਾਗਿਰੀਆਂ ਰਾਹੀਂ ਰੱਖੇ ਠੇਕਾ ਕਾਮੇ ਪਹਿਲਾਂ ਹੀ ਨਿਗੂਣੀਆਂ ਤਨਖ਼ਾਹਾਂ ਤੇ ਕੰਮ ਕਰ ਰਹੇ ਹਨ ਹੁਣ ਨਵੇਂ ਫ਼ੁਰਮਾਨਾਂ ਰਾਹੀਂ ਸੀ ਐੱਚ ਬੀ ਠੇਕਾ ਕਾਮਿਆਂ ਨੂੰ ਆਨਲਾਈਨ ਐੱਪ ਸਿਸਟਮ ਰਾਹੀਂ ਸੀ ਐਚ ਬੀ ਠੇਕਾ ਕਾਮਿਆਂ ਨੂੰ ਹਾਜ਼ਰੀ ਲਗਾਉਣ ਬਾਰੇ ਕਿਹਾ ਜਾ ਰਿਹਾ ਹੈ ਜੋ ਕਿ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕੋਈ ਵੀ ਕਾਮਾ ਆਨਲਾਈਨ ਹਾਜ਼ਰੀ ਨਹੀਂ ਲਗਾਵੇਗਾ ਅਤੇ ਇਸਦੇ ਲਈ ਤਿੱਖਾ ਸੰਘਰਸ਼ ਵਿੱਢੇਗਾ

Advertisements

ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਸੀ ਜਦੋਂ ਸੀ ਐਚ ਬੀ ਠੇਕਾ ਕਾਮਿਆਂ ਦੀ ਆਨਲਾਈਨ ਹਾਜ਼ਰੀ ਕਰਕੇ ਉਨ੍ਹਾਂ ਦੇ ਰਿਕਾਰਡ ਖ਼ਤਮ ਕਰਨ ਰੌਲਾ ਰਾਹੀਂ ਪੈ ਰਹੀ ਹਾਜ਼ਰੀ ਨੂੰ ਖ਼ਤਮ ਕਰਨ ਪ੍ਰਿੰਸੀਪਲ ਅੰਪਾਲਾਇਰ ਦੀ ਜ਼ਿੰਮੇਵਾਰੀ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਕਿ ਕਿਸੇ ਵੀ ਹੱਦ ਤਕ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਆਨਲਾਈਨ ਐਪਾਂ ਰਾਹੀਂ ਹਾਜ਼ਰੀ ਬੰਦ ਕਰਨ ਦੀ ਮੰਗ ਕੀਤੀ ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ਵਿਚ ਜਥੇਬੰਦੀ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੰਘਰਸ਼ ਉਲੀਕਣ ਲਈ ਮਜਬੂਰ ਹੋਵੇਗੀ। ਜਥੇਬੰਦੀਆਂ ਵਲੋਂ ਆਨਲਾਈਨ ਹਾਜ਼ਰੀ ਅਤੇ ਨਵੀਂ ਆ ਰਹੀ ਵੱਡੀ ਫਰਮਾਂ ਦਾ ਪੁਰਜ਼ੋਰ ਵਿਰੋਧ ਕੀਤਾ ਅਤੇ ਮੰਗ ਕੀਤੀ ਕਿ ਸੀ.ਐੱਚ.ਬੀ ਠੇਕਾ ਕਾਮਿਆਂ ਨੂੰ ਬਿਨਾਂ ਸ਼ਰਤ ਵਿਭਾਗ ਚ ਲੇ ਕੇ ਰੈਗੂਲਰ ਕੀਤਾ ਜਾਵੇ ਅਤੇ ਆਨਲਾਈਨ ਹਾਜ਼ਰੀ ਵਾਲਾ ਸਿਸਟਮ ਰੱਦ ਕੀਤਾ ਜਾਵੇ।

ਆਨਲਾਈਨ ਹਾਜ਼ਰੀ ਵਾਲਾ ਸਿਸਟਮ ਰੱਦ ਨਾ ਕਰਨ ਅਤੇ ਹੋਰ ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ਚ” ਜਥੇਬੰਦੀ ਆਗੂਆਂ ਦੀ ਹੋਈ ਯੂਮ ਮੀਟਿੰਗ ਰਾਹੀਂ ਫ਼ੈਸਲਾ ਲਿਆ ਗਿਆ ਕਿ ਅਗਰ ਮਿਤੀ 01-06-2021 ਤਕ ਮੰਗਾਂ ਦਾ ਹੱਲ ਨਾ ਕੀਤਾ ਤਾਂ ਪਰਿਵਾਰਾਂ ਅਤੇ ਬੱਚਿਆਂ ਸਮੇਤ ਮਿਤੀ 03-06-2021 ਨੂੰ ਪਟਿਆਲਾ ਹੈੱਡ ਆਫਿਸ ਵਿਖੇ ਲਗਾਤਾਰ ਧਰਨਾ ਦਿੱਤਾ ਜਾਵੇਗਾ ।

LEAVE A REPLY

Please enter your comment!
Please enter your name here