ਸੰਜੀਵ ਮਨਹਾਸ ਦੀ ਦੇਖ-ਰੇਖ ‘ਚ ਵੱਡੀ ਗਿਣਤੀ ਵਿੱਚ ਬਹਿ ਨੰਗਲ ਦੇ ਨੌਜਵਾਨ ਭਾਜਪਾ ਵਿਚ ਸ਼ਾਮਲ ਹੋਏ

ਤਲਵਾੜਾ (ਦ ਸਟੈਲਰ ਨਿਊਜ਼) ਰਿਪੋਰਟ- ਪ੍ਰਵੀਨ ਸੋਹਲ। ਅੱਜ ਕਮਾਹੀ ਦੇਵੀ ਮੰਡਲ ਦੀ ਇਕ ਬੈਠਕ ਮੰਡਲ ਪ੍ਰਧਾਨ ਵਿਪਨ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਜਿਲ੍ਹਾ ਪ੍ਰਧਾਨ ਸੰਜੀਵ ਮਨਹਾਸ ਵਿਸ਼ੇਸ਼ ਰੂਪ ਵਿੱਚ ਸ਼ਾਮਲ ਹੋਏ। ਇਸ ਮੌਕੇ ਭਾਜਪਾ ਨੂੰ ਬਲ ਮਿਲਿਆ ਜਦੋ ਜਨਰਲ ਸਕੱਤਰ ਪੁਸ਼ਪਿੰਦਰ ਸਿੰਘ, ਰੋਹਿਤ ਠਾਕੁਰ ਡਿਪਟੀ ਅਤੇ ਰਾਜ ਕੁਮਾਰ ਦੀ ਪ੍ਰੇਰਨਾ ਨਾਲ਼ ਬਹਿ ਨੰਗਲ ਵਾਸੀ ਰਾਜਿੰਦਰ ਸਿੰਘ, ਰਾਜੇਸ਼ ਕੁਮਾਰ ਅਤੇ ਇੰਦਰਜੀਤ ਸਿੰਘ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਮੋਹਿਤ,ਅਸ਼ੀਸ਼ ਕੁਮਾਰ,ਅਮਿਤ,ਅਭਿਸ਼ੇਕ, ਰੋਹੀਤ ,ਅਨਿਲ ਕੁਮਾਰ ਆਦਿ ਵੱਡੀ ਗਿਣਤੀ ਵਿੱਚ ਨੌਜਵਾਨ ਭਾਜਪਾ ਵਿਚ ਸ਼ਾਮਲ ਹੋਏ।

Advertisements

ਇਸ ਮੌਕੇ ਜਿਲਾ ਪ੍ਰਧਾਨ ਸੰਜੀਵ ਮਾਨਹਾਸ ਨੇ ਸਰੋਪਾ ਪਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਸੰਜੀਵ ਮਨਹਾਸ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਲੋਕ ਹਿਤ ਨੀਤੀਆਂ ਨੂੰ ਦੇਖਦੇ ਹੋਏ ਬਹੁਤ ਸਾਰੇ ਲੋਕ ਪਾਰਟੀ ਨਾਲ਼ ਜੁੜ ਰਹੇ ਹਨ।

LEAVE A REPLY

Please enter your comment!
Please enter your name here