ਏਕਤਾ ਉੱਪਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਕਿਸ਼ੋਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਏਕਤਾ ਉੱਪਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੇਂਦਰੀ ਜੇਲ੍ਹ ਦਾ ਸਰਵੇਖਣ ਕੀਤਾ ਗਿਆ ।ਇਸ ਮੌਕੇ  ਜੇਲ੍ਹ ਸੁਪਰਡੰਟ, ਡਿਪਟੀ ਸੁਪਰਡੰਟ ਅਤੇ ਡਾਕਟਰ ਆਦਿ ਵੀ ਹਾਜ਼ਰ ਸਨ। ਇਸ ਦੌਰਾਨ ਜੱਜ ਸਾਹਿਬ ਨੇ ਕੇਂਦਰੀ ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ, ਇਸ ਮੌਕੇ ਜੱਜ ਸਾਹਿਬ ਨੇ ਹਾਈ ਪਾਵਰਡ ਕਮੇਟੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜੇਲ੍ਹ ਵਿਖੇ ਮੌਜੂਦ ਬੰਦੀਆਂ ਦੀਆਂ ਕੋਵਿਡ-19 ਦੇ ਕਾਰਨ ਇੰਟੈਰਿਮ ਬੇਲਾਂ ਲਗਾਉਣ ਦੀਆਂ ਹਦਾਇਤਾਂ ਵੀ ਮਾਨਯੋਗ ਸੁਪਰਡੰਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੂੰ ਦਿੱਤੀਆਂ । ਇਸ ਦੇ ਨਾਲ ਹੀ ਜੱਜ ਸਾਹਿਬ ਨੇ ਮਾਨਯੋਗ ਪੰਜਾਬ ਸਰਕਾਰ ਦੀਆਂ ਹਦਾਇਤਾਂ ਨਾਲ ਮਾਨਯੋਗ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਜੀਆਂ ਵੱਲੋਂ ਬਣਾਈ ਕੋਵਿਡ ਰੀਡਰੈਸਲ ਕਮੇਟੀ ਬਾਰੇ ਵੀ ਵਿਸਥਾਰ ਸਹਿਤ ਦੱਸਿਆ। ਜੱਜ ਸਾਹਿਬ ਨੇ ਦੱਸਿਆ ਕਿ ਉਹ ਆਪ ਵੀ ਇਸ ਕਮੇਟੀ ਦੇ ਮੈਂਬਰ ਹਨ ਅਤੇ ਇਸ ਸਬੰਧੀ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਸਾਰੇ ਕੋਵਿਡ ਕੇਸਾਂ ਦੀ ਰੋਜਾਨਾ ਦੇਖਰੇਖ ਅਤੇ ਹੱਲ ਕਰਨ ਲਈ ਮੀਟਿੰਗ ਕਰਦੇ ਹਨ ।

Advertisements

ਇਸ ਤੋਂ ਬਾਅਦ ਜੱਜ ਸਾਹਿਬ ਨੇ ਕੇਂਦਰੀ ਜੇਲ੍ਹ ਵਿੱਚ ਮੌਜੂਦ ਡਾਕਟਰ ਸਾਹਿਬ ਨੂੰ ਜੇਲ੍ਹ ਵਿੱਚ ਮੌਜੂਦ ਸਟਾਫ ਅਤੇ ਸਾਰੇ ਬੰਦੀਆਂ ਲਈ ਕੋਵਿਡ ਵੈਕਸੀਨ ਜਰੂਰੀ ਤੌਰ ਤੇ ਲਗਵਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ । ਇਸ ਦੇ ਨਾਲ ਹੀ ਜੱਜ ਸਾਹਿਬ ਵੱਲੋਂ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰਬਰ ਦਾ ਖਾਸ ਤੌਰ ਤੇ ਪ੍ਰਚਾਰ ਕੀਤਾ ਗਿਆ । ਜੱਜ ਸਾਹਿਬ ਨੇ ਇੱਥੇ ਆ ਕੇ ਮੁਫ਼ਤ ਕਾਨੂੰਨੀ ਸੇਵਾਵਾਂ ਲੈਣ ਲਈ ਇਸ ਜੇਲ੍ਹ ਵਿੱਚ ਬਣੇ ਲੀਗਲ ਏਡ ਕਲੀਨਿਕ ਅਤੇ ਵੀ. ਸੀ. ਰੂਮ ਦਾ ਸਰਵੇਖਣ ਕੀਤਾ । ਜੱਜ ਸਾਹਿਬ ਨੇ ਸੁਪਰਡੰਟ ਸਾਹਿਬ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਕਿ ਇੱਥੇ ਨਵੇਂ ਆ ਰਹੇ ਬੰਦੀਆਂ ਨੂੰ ਪਹਿਲ ਦੇ ਆਧਾਰ ਤੇ ਕਾਨੂੰਨੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ ਤਾਂ ਜ਼ੋ ਇਸ ਜੇਲ੍ਹ ਵਿੱਚ ਜ਼ਿਆਦਾ ਭੀੜ ਨਾ ਹੋ ਸਕੇ ਅਤੇ ਕੋਵਿਡ ਵਰਗੀ ਨਾਮੁਰਾਦ ਬਿਮਾਰੀ (ਵਾਇਰਸ) ਤੋਂ ਬਚਿਆ ਜਾ ਸਕੇ । ਜਿਸ ਦੇ ਨਾਲ ਲੋਕਾਂ ਨੂੰ ਜਲਦੀ ਤੋਂ ਜਲਦੀ ਇਨਸਾਫ ਦੁਆਉਣ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਨਾਂਅ ਦੀ ਕੜੀ ਨੂੰ ਹੋਰ ਮਜਬੂਤ ਕੀਤਾ ਜਾ ਸਕੇਗਾ ।

ਅੰਤ ਵਿੱਚ ਜੱਜ ਸਾਹਿਬ ਨੇ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਇਹ ਕਿਹਾ ਕਿ ਤੁਸੀਂ ਇੱਥੋਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣ ਕੇ ਬਾਹਰ ਜਾਓ ਅਤੇ ਜ਼ਿੰਦਗੀ ਵਿੱਚ ਕੋਈ ਵੀ ਗਲਤ ਕੰਮ ਨਾ ਕਰਨ ਦਾ ਪ੍ਰਣ ਲਓ ਤਾਂ ਕਿ ਤੁਹਾਡੀ ਆਉਣ ਵਾਲੀ ਜ਼ਿੰਦਗੀ ਸੁਖਮਈ ਹੋਵੇ ਅਤੇ ਉਹ ਪ੍ਰਮਾਤਮਾ ਨੂੰ ਇਹੀ ਪ੍ਰਾਰਥਨਾ ਕਰਦੇ ਹਨ ਕਿ ਇੱਥੋਂ ਦੇ ਕਿਸੇ ਵੀ ਵਿਅਕਤੀ ਨੂੰ ਦੁਬਾਰਾ ਜੇਲ੍ਹ ਨਾ ਆਉਣਾ ਪਵੇ ਤਾਂ ਜ਼ੋ ਤੁਸੀਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣਦੇ ਹੋਏ ਦੇਸ਼ ਨੂੰ ਹੋਰ ਮਹਾਨ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਓ ।

LEAVE A REPLY

Please enter your comment!
Please enter your name here