ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਨੂੰ ਵੱਖ-ਵੱਖ ਸ਼ਖਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਂਟ

ਫਿਰੋਜ਼ਪੁਰ/ਜ਼ੀਰਾ(ਦ ਸਟੈਲਰ ਨਿਊਜ਼)। ਵਿਧਾਨ ਸਭਾ  ਹਲਕਾ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਪਿਤਾ ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦੇ ਨਮਿੱਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਜ਼ਾਹਰਾ ਪੀਰ ਡੇਰਾ ਸੰਤ ਬਾਬਾ ਨਾਹਰ ਸਿੰਘ ਸਨੇਰਾਂ ਵਾਲੇ ਫ਼ਰੀਦਕੋਟ ਰੋਡ  ਜ਼ੀਰਾ ਵਿਖੇ ਹੋਇਆ। ਇਸ ਦੌਰਾਨ ਦੌਰਾਨ ਪੰਜਾਬ ਭਰ ਦੇ ਸਿਆਸੀ,  ਧਾਰਮਿਕ ਅਤੇ ਪ੍ਰਸ਼ਾਸਨਿਕ ਸ਼ਖਸੀਅਤਾਂ ਤੋਂ ਇਲਾਵਾ ਰਿਸ਼ਤੇਦਾਰਾਂ ਨੇ  ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ  ਪੰਜਾਬ ਸਰਕਾਰ ਦੇ ਮੰਤਰੀ ਅਤੇ ਹੋਰ ਆਗੂਆਂ ਨੇ ਕਿਹਾ ਕਿ ਪਾਰਟੀ ਨੂੰ ਜਥੇਦਾਰ ਜ਼ੀਰਾ ਵਰਗੇ ਦੂਰਅੰਦੇਸ਼ੀ ਆਗੂ ਨਿਧੜਕ ਜਰਨੈਲ ਤਜਰਬੇਕਾਰ ਸ਼ਖ਼ਸੀਅਤ ਦੀ ਘਾਟ ਹਮੇਸ਼ਾਂ ਰੜਕਦੀ ਰਹੇਗੀ।  ਉਨ੍ਹਾਂ ਕਿਹਾ ਕਿ  ਅੱਤਵਾਦ ਦੇ ਕਾਲੇ ਦੌਰ ਦੌਰਾਨ ਵੀ ਲੋਕਾਂ ਅੱਗੇ ਢਾਲ ਬਣ ਕੇ ਖੜਨ ਵਾਲੇ ਇੰਦਰਜੀਤ ਸਿੰਘ ਜ਼ੀਰਾ ਨੇ ਅਨੇਕਾਂ ਘਰਾਂ ਦੇ ਚਿਰਾਗ਼ ਬੁਝਣ ਤੋਂ ਬਚਾਏ  ਅਤੇ ਪਿੰਡ ਦੀ ਪੰਚਾਇਤ ਤੋਂ ਕੈਬਨਿਟ ਤਕ ਦਾ ਸਫ਼ਰ ਤੈਅ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ।   ਇਸ ਦੌਰਾਨ ਆਈ ਸੰਗਤ ਦਾ ਧੰਨਵਾਦ ਕਰਦਿਆਂ ਜਥੇਦਾਰ ਇੰਦਰਜੀਤ ਸਿੰਘ ਦੇ ਪੁੱਤਰ ਵਿਧਾਇਕ ਕੁਲਬੀਰ ਸਿੰਘ ਨੇ ਕਿਹਾ ਕਿ ਉਹ ਆਪਣੇ   ਪਿਤਾ ਦੇ ਅਧੂਰੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰਣ ਲੈਂਦੇ ਹਨ ਅੰਤ ਵਿਚ ਉਨ੍ਹਾਂ ਸਮਰਥਕਾਂ ਤੋਂ ਇਸੇ ਤਰ੍ਹਾਂ ਪਿਆਰ ਅਤੇ ਅਸ਼ੀਰਵਾਦ ਬਣਾਏ ਰੱਖਣ ਦੀ ਅਪੀਲ ਵੀ ਕੀਤੀ।

Advertisements

ਪੰਜਾਬ ਸਰਕਾਰ ਵੱਲੋਂ ਜਥੇਦਾਰ ਦੀ ਯਾਦ ਵਿਚ ਮੱਖੂ ਵਿਖੇ ਸਥਾਪਿਤ ਕੀਤੀ ਜਾਵੇਗੀ ਆਈ. ਟੀ.ਆਈ., ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੱਲੋਂ ਪਿਤਾ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਲਿਆ ਗਿਆ  ਪ੍ਰਣ

 ਇਸ ਮੌਕੇ ਜ਼ੀਰਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਨੂੰ ਸ਼ਰਧਾਂਜਲੀ ਭੇਟ ਕਰਨ ਵਾਲਿਆਂ ਵਿਚ ਪੰਜਾਬ ਸਰਕਾਰ ਵੱਲੋਂ  ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾਧੂ ਸਿੰਘ ਧਰਮਸੋਤ,  ਜਸਬੀਰ ਸਿੰਘ ਗਿੱਲ ਡਿੰਪਾ ਐੱਮਪੀ ,ਵਿਜੈ ਇੰਦਰ ਸਿੰਗਲਾ ਸਿੱਖਿਆ  ਮੰਤਰੀ, ਰਾਜ ਕੁਮਾਰ ਵੇਰਕਾ, ਸ਼ੇਰ ਸਿੰਘ ਘੁਬਾਇਆ ਸਾਬਕਾ, ਐਮ ਪੀ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਐਮ ਪੀ  ਪਰਮਿੰਦਰ ਸਿੰਘ, ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਡਿਪਟੀ ਕਮਿਸ਼ਨਰ ਸ. ਗੁਰਪਾਲ ਸਿੰਘ ਚਾਹਲ, ਐਸ.ਡੀ.ਐਮ. ਸ. ਰਣਜੀਤ ਸਿੰਘ, ਪ੍ਰੀਤਮ ਸਿੰਘ ਕੋਟਭਾਈ, ਫਤਹਿਜੰਗ ਸਿੰਘ ਬਾਜਵਾ, ਬਰਿੰਦਰਮੀਤ ਸਿੰਘ ਪਾਹਡ਼ਾ, ਬਲਵਿੰਦਰ ਸਿੰਘ ਲਾਡੀ,  ਸੁਖਜੀਤ ਸਿੰਘ ਕਾਕਾ ਲੋਹਗਡ਼੍ਹ, ਅਮਰੀਕ ਸਿੰਘ ਸਮਰਾਲਾ, ਨੁਸਰਤ ਅਲੀ ਖਾਨ ਸਾਬਕਾ ਕੈਬਨਿਟ ਮੰਤਰੀ, ਗੁਰਚਰਨ ਸਿੰਘ ਨਾਹਰ ਜ਼ਿਲਾ ਪ੍ਰਧਾਨ  ਕਾਂਗਰਸ ਕਮੇਟੀ  ,ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਸਤਿਕਾਰ ਕੌਰ ਗਹਿਰੀ, ਦਰਸ਼ਨ ਸਿੰਘ ਬਰਾੜ ਬਾਘਾਪੁਰਾਣਾ, ਅਮਰਿੰਦਰ ਸਿੰਘ ਰਾਜਾ ਵੜਿੰਗ,  ਗੁਰਨੈਬ ਸਿੰਘ ਬਰਾੜ ਸਾਬਕਾ ਐਮਐਲਏ, ਅਵਤਾਰ ਸਿੰਘ ਜ਼ੀਰਾ ਸਾਬਕਾ ਚੇਅਰਮੈਨ ਸਹਿਕਾਰੀ ਬੈਂਕ ਪੰਜਾਬ ਆਦਿ ਹਾਜ਼ਰ ਸਨ। 

LEAVE A REPLY

Please enter your comment!
Please enter your name here