ਕੋਵਿਡ ਮਰੀਜਾਂ ਤੋਂ ਵਾਧੂ ਖਰਚਾ ਵਸੂਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਕਿਹਾ ਕਿ ਜੇਕਰ ਕਿਸੇ ਵੀ ਕੋਰੋਨਾ ਮਰੀਜ ਤੋਂ ਕਿਸੇ ਵੀ ਪ੍ਰਾਈਵੇਟ ਹਸਪਤਾਲ ਵਲੋਂ ਵਾਧੂ ਖਰਚਾ ਵਸੂਲਣ ਦੀ ਸ਼ਿਕਾਇਤ ਮਿਲਦੀ ਹੈ ਤਾਂ ਹਸਪਤਾਲ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

Advertisements

ਵਾਧੂ ਖਰਚੇ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਲਈ ਹੈਲਪਲਾਈਨ ਨੰਬਰ 104 ਜਾਂ ਡੀ.ਸੀ. ਦਫ਼ਤਰ ਨਾਲ ਕੀਤਾ ਜਾ ਸਕਦੈ ਸੰਪਰਕ

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਆਦੇਸ਼ਾਂ ਮੁਤਾਬਕ ਜੇਕਰ ਕੋਈ ਹਸਪਤਾਲ ਜਾਂ ਡਾਕਟਰ ਕੋਰੋਨਾ ਵਾਇਰਸ ਤੋਂ ਪੀੜਤ ਮਰੀਜਾਂ ਦਾ ਸੋਸ਼ਣ ਕਰਦਾ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਐਪਡੈਮਿਕ ਡਿਸੀਜ ਐਕਟ ਤਹਿਤ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ਜਾਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿੱਚ ਕੀਤੀ ਜਾ ਸਕਦੀ ਹੈ। 

LEAVE A REPLY

Please enter your comment!
Please enter your name here