ਜਿਲ੍ਹਾ ਪ੍ਰਸਾਸਨ ਵੱਲੋਂ ਲੋਕਾਂ ਦੀ ਸੁਵਿਧਾ ਲਈ ਚਲਾਏ ਜਾ ਰਹੇ ਹਨ ਕੰਟਰੋਲ ਰੂਮ

ਪਠਾਨਕੋਟ , 22 ਮਈ 2021: ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਕਾਲ ਦੋਰਾਨ ਪਹਿਲੀ ਲਹਿਰ ਚੋਂ ਲੋਕਾਂ ਵੱਲੋਂ ਜਿਲ੍ਹਾ ਪ੍ਰਸਾਸਨ ਦਾ ਪੂਰਾ ਸਹਿਯੋਗ ਕੀਤਾ ਗਿਆ ਹੁਣ ਦੂਸਰੀ ਲਹਿਰ ਦੇ ਚਲਦਿਆਂ ਜਿਲ੍ਹਾ ਪ੍ਰਸਾਸਨ ਵੱਲੋਂ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਮਿਸ਼ਨ ਫਤਿਹ 2.0 ਜਿਲ੍ਹਾ ਪਠਾਨਕੋਟ ਵਿੱਚ ਸ਼ੁਰੂਆਤ ਕੀਤੀ ਗਈ ਹੈ । ਜਿਵੈ ਕਿ ਪਹਿਲੀ ਲਹਿਰ ਦੋਰਾਨ ਵੀ ਅਸੀਂ ਸਾਰਿਆਂ ਨੇ ਇੱਕ ਦੂਸਰੇ ਨਾਲ ਮਿਲ ਕੇ ਅਪਣਾ ਸਹਿਯੋਗ ਕੀਤਾ। ਇਸ ਵਾਰ ਫਿਰ ਤੋਂ ਲੋਕਾਂ ਦੋ ਸਹਿਯੋਗ ਦੀ ਲੋੜ ਹੈ ਅਤੇ ਲੋਕਾਂ ਦਾ ਇਹ ਬਹੁਤ ਵੱਡਾ ਸਹਿਯੋਗ ਹੋਵੇਗਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕਰੋਨਾ ਦੇ ਚਲਦਿਆਂ ਨਵੀਂਆਂ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ।

Advertisements

ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕਾਂ ਦੀਆਂ ਮੁਸਕਿਲਾਂ ਹੱਲ ਕਰਨ ਦੇ ਲਈ ਜਿਲ੍ਹਾ ਪ੍ਰਸਾਸਨ ਵੱਲੋਂ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ ਅਤੇ ਟੋਲਫ੍ਰੀ ਨੰਬਰ ਵੀ ਜਾਰੀ ਕੀਤੇ ਗਏ ਹਨ। ਇਨ੍ਹਾਂ ਟੋਲ ਫ੍ਰੀ ਨੰਬਰਾਂ ਤੇ ਸੰਪਰਕ ਕਰਕੇ ਤੁਸੀਂ ਹਰ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸਾਸਨ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਿਵਲ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜਿਸ ਦਾ ਟੋਲਫ੍ਰੀ ਨੰਬਰ  1800-180-3361 ਹੈ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਹੈ ਤਾਂ ਇਸ ਨੰਬਰ ਤੇ ਦੱਸਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਕੰਟਰੋਲ ਦੇ ਨੰਬਰ 0186 2346642 ਅਤੇ 0186 2345542 ਤੇ ਵੀ ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ  ਇਸ ਤੋਂ ਇਲਾਵਾ ਮੈਡੀਕਲ ਕੰਟਰੋਲ ਰੂਮ ਸਿਵਲ ਹਸਪਤਾਲ ਪਠਾਨਕੋਟ  ਵਿਖੇ ਸਥਾਪਤ ਕੀਤਾ ਗਿਆ ਹੈ ਜਿਸ ਦਾ ਨੰਬਰ 1800-180-3360 ਹੈ ਕਿਸੇ ਤਰ੍ਹਾਂ ਦੀ ਮੈਡੀਕਲ ਸੁਵਿਧਾ ਲਈ ਇਸ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਪੀਲ ਹੈ ਕਿ ਹਦਾਇਤਾਂ ਦੀ ਪਾਲਣਾ ਕਰੋ ਤਾਂ ਜੋ ਕਰੋਨਾ ਵਾਈਰਸ ਤੋਂ ਉਹ ਅਪਣੇ ਆਪ ਨੂੰ ਅਤੇ ਅਪਣੇ ਪਰਿਵਾਰ ਨੂੰ ਸੁਰੱਖਿਅਤ ਰੱਖ ਸਕਣ। ਉਨ੍ਹਾਂ ਕਿਹਾ ਕਿ ਇਹ ਅਸੀਂ ਤੱਦ ਹੀ ਕਰ ਸਕਦੇ ਹਾਂ ਅਗਰ ਅਸੀਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਾਂਗੇ। ਉਨ੍ਹਾਂ ਕਿਹਾ ਕਿ ਮਾਸਕ ਲਗਾ ਕੇ ਰੱਖੋਂ, ਸਮਾਜਿੱਕ ਦੂਰੀ ਬਣਾ ਕੇ ਰੱਖੋਂ ਅਤੇ ਬਾਰ ਬਾਰ ਸਾਬਣ ਨਾਲ ਹੱਥਾਂ ਨੂੰ ਧੋਂਦੇ ਰਹੋ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ਤੇ ਜੋ ਕਰੋਨਾ ਮਿਸ਼ਨ ਫਤਿਹ 2.0 ਚਲਾਇਆ ਜਾ ਰਿਹਾ ਹੈ ਸਿਹਤ ਟੀਮਾਂ ਦਾ ਸਹਿਯੋਗ ਦੇਵੋ ਤਾਂ ਜੋ ਅਸੀਂ ਜਿਲ੍ਹੇ ਨੂੰ ਕਰੋਨਾ ਮੁਕਤ ਬਣਾਇਆ ਜਾਵੇ।

LEAVE A REPLY

Please enter your comment!
Please enter your name here