ਹੁਸ਼ਿਆਰਪੁਰ ਦੇ 60 ਫੀਸਦੀ ਪਿੰਡਾਂ ਨੇ ਆਪਣੇ ਪੱਧਰ ’ਤੇ ਠੀਕਰੀ ਪਹਿਰਿਆਂ ਰਾਹੀਂ ਲਾਕਡਾਊਨ ਲਾਗੂ ਕੀਤਾ-ਐਸ.ਐਸ.ਪੀ.

ਹੁਸ਼ਿਆਰਪੁਰ, 22 ਮਈ: ਕੋਵਿਡ-19 ਦੇ ਫੈਲਾਅ ਉਤੇ ਕਾਬੂ ਪਾਉਣ ਲਈ ਅਲਹਿਦਗੀ ਦੇ ਸਿਧਾਂਤ ਨੂੰ ਅਪਣਾਉਣ ਉਤੇ ਜੋਰ ਦਿੰਦੇ ਹੋਏ ਸੀਨੀਅਰ ਪੁਲੀਸ ਕਪਤਾਨ (ਐਸ.ਐਸ.ਪੀ.) ਨਵਜੋਤ ਸਿੰਘ ਮਾਹਲ ਨੇ ਅੱਜ ਕਿਹਾ ਕਿ 60 ਫੀਸਦੀ ਪਿੰਡ ਠੀਕਰੀ ਪਹਿਰਿਆਂ ਰਾਹੀਂ ਆਪਣੇ ਪੱਧਰ ਉਤੇ ਲਾਕਡਾਊਨ ਲਾਗੂ ਕਰ ਚੁੱਕੇ ਹਨ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਸਾਰੇ ਪਿੰਡਾਂ ਵਿਚ ਠੀਕਰੀ ਪਹਿਰੇ ਲਾ ਕੇ ਪਿੰਡ ਵਿਚ ਵਾਇਰਸ ਦੇ ਦਾਖਲ ਨਾ ਹੋ ਸਕਣ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕ ਰਿਹਾ ਹੈ।

Advertisements

ਉਨ੍ਹਾਂ ਦੱਸਿਆ ਕਿ ਆਪਣੇ-ਆਪ ਨੂੰ ਅਲਹਿਦਾ ਕਰਨਾ ਹੀ ਕਰੋਨਾਵਾਇਰਸ ਉਤੇ ਕਾਬੂ ਪਾਉਣ ਦਾ ਇਕਮਾਤਰ ਰਸਤਾ ਹੈ ਜਿਸ ਲਈ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਠੀਕਰੀ ਪਹਿਰਿਆਂ ਦੀ ਜ਼ਰੂਰਤ ਅਤੇ ਅਹਿਮੀਅਤ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਮਾਹਲ ਨੇ ਦੱਸਿਆ ਕਿ ਹੁਣ ਤੱਕ ਹੁਸ਼ਿਆਰਪੁਰ ਪੁਲੀਸ ਦੇ ਦਾਇਰੇ ਵਿਚ ਆਉਂਦੇ 60 ਪਿੰਡ ਆਪੋ-ਆਪਣੇ ਪਿੰਡਾਂ ਵਿਚ ਠੀਕਰੀ ਪਹਿਰੇ ਲਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਵੈ-ਅਲਹਿਦਗੀ ਅਤੇ ਬਾਹਰੀ ਲੋਕਾਂ ਦੇ ਪ੍ਰਵੇਸ਼ ਨੂੰ ਰੋਕਣ ਨੂੰ ਯਕੀਨੀ ਬਣਾ ਕੇ ਬਹੁਤ ਹੱਦ ਤੱਕ ਪੇਂਡੂ ਇਲਾਕਿਆਂ ਵਿਚ ਕਰੋਨਾ ਦੇ ਲਾਗ ਨੂੰ ਕੰਟੋਰਲ ਵਿਚ ਸਹਾਇਤਾ ਮਿਲੇਗੀ।

ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸਾਰੇ ਡੀ.ਐਸ.ਪੀਜ਼ ਸਰਪੰਚਾਂ ਨਾਲ ਮੀਟਿੰਗਾਂ ਕਰਦੇ ਆ ਰਹੇ ਹਨ ਅਤੇ ਠੀਕਰੀ ਪਹਿਰੇ ਲਾਉਣ ਉਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਪੰਚਾਂ ਨੂੰ ਇਹ ਯਕੀਨੀ ਬਣਾਉਣ ਲਈ ਸੰਵੇਦਨਸ਼ੀਲ ਬਣਾਇਆ ਗਿਆ ਸੀ ਕਿ ਜਾਂ ਤਾਂ ਬਾਹਰੀ ਵਿਅਕਤੀਆਂ ਵੱਲੋਂ ਕਰੋਨਾ ਤੋਂ ਬਚਾਅ ਦਾ ਟੀਕਾ 15 ਦਿਨ ਪਹਿਲਾਂ ਲਵਾਇਆ ਹੋਣਾ ਚਾਹੀਦਾ ਹੈ ਜਾਂ ਫਿਰ ਉਨ੍ਹਾਂ ਕੋਲ 72 ਘੰਟੇ ਪਹਿਲਾਂ ਦੀ ਕੋਵਿਡ ਦੀ ਨੈਗੇਟਿਵ ਰਿਪੋਰਟ ਹੋਵੇ।

ਪੇਂਡੂ ਨੌਜਵਾਨਾਂ ਦੇ ਉਤਸ਼ਾਹ ਦੀ ਸ਼ਲਾਘਾ ਕਰਦੇ ਹੋਏ ਐਸ.ਐਸ.ਪੀ. ਨੇ ਕਿਹਾ ਕਿ ਨੌਜਵਾਨਾਂ ਕੋਲ ਅਥਾਹ ਜਜ਼ਬਾ ਹੈ ਅਤੇ ਉਹ ਪਿੰਡਾਂ ਦੀਆਂ ਸੀਮਾਵਾਂ ਵਿਚ ਬਾਹਰੀ ਵਿਅਕਤੀਆਂ ਦੇ ਰੋਕਣ ਨੂੰ ਯਕੀਨੀ ਬਣਾ ਰਹੇ ਹਨ। ਉਨ੍ਹਾਂ ਨੇ ਉਚੀ ਬੱਸੀ ਅਤੇ ਫਤਿਹਗੜ੍ਹ ਪਿੰਡਾਂ ਦੀ ਮਿਸਾਲ ਦਿੱਤੀ ਜਿੱਥੇ ਨੌਜਵਾਨਾਂ ਦੀ ਸਰਗਰਮ ਭਾਈਵਾਲੀ ਨਾਲ ਨਾਕੇ ਪ੍ਰਭਾਵੀ ਸਾਬਤ ਹੋ ਰਹੇ ਹਨ। ਉਨ੍ਹਾਂ ਨੇ ਬਾਕੀ ਪਿੰਡਾਂ ਦੇ ਸਰਪੰਚਾਂ ਨੂੰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਦੇ ਹੋਏ ਠੀਕਰੀ ਪਹਿਰੇ ਲਾਉਣ ਦੀ ਅਪੀਲ ਕੀਤੀ ਤਾਂ ਵਾਇਰਸ ਦੇ ਫੈਲਣ ਦੀ ਲੜੀ ਨੂੰ ਤੋੜਿਆ ਜਾ ਸਕੇ।

LEAVE A REPLY

Please enter your comment!
Please enter your name here