ਜਿਲੇ ਵਿੱਚ 251 ਨਵੇਂ ਪਾਜੇਟਿਵ ਮਰੀਜ, 6 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3632 ਨਵੇ ਸੈਪਲ ਲੈਣ  ਨਾਲ ਅਤੇ  4282 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  251  ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 25414 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 540218 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  510863 ਸੈਪਲ  ਨੈਗਟਿਵ,  ਜਦ ਕਿ 5319  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 442 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 882 ਹੈ । 

Advertisements

ਐਕਟਿਵ ਕੇਸਾ ਦੀ ਗਿਣਤੀ  2208 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 24151ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 06 ਮੌਤਾਂ ਨ (1) 70 ਪੁਰਸ਼ ਵਾਸੀ ਖਰਲਾਂ ਨਿਜੀ ਹਸਪਤਾਲ ਜਲੰਧਰ (2) 68 ਸਾਲਾ ਔਰਤ ਵਾਸੀ ਪੱਖੋਵਾਲ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ਹੋਈ ਹੈ । (3) 28 ਸਾਲਾ ਪੁਰਸ਼ ਵਾਸੀ ਛੋਟਾ ਭੰਗਾਲਾ ਦੀ ਮੌਤ ਜੋਸ਼ੀ ਹਸਪਤਾਲ ਜਲੰਧਰ (4) 45 ਸਾਲਾ ਔਰਤ ਵਾਸੀ ਖੁਨ ਖੁਨ ਖੁਰਦ ਦੀ ਮੌਤ ਨਿਜੀ ਹਸਪਤਾਲ ਹੁਸ਼ਿਆਰਪੁਰ  (5) 59 ਸਾਲਾ ਔਰਤ ਵਾਸੀ ਬੋਦਲ ਦੀ ਮੌਤ ਨਿਜੀ ਹਸਪਤਾਲ ਹੁਸ਼ਿਆਰਪੁਰ (6) 85 ਸਾਲਾ ਔਰਤ ਵਾਸੀ ਕਾਠਗੜ ਦੀ ਮੌਤ ਨਿਜੀ ਹਸਪਤਾਲ ਜਲੰਧਰ ਵਿਖੇ ਹੋਈ ਹੈ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਬਲ 2 ਦੇ ਮਰੀਜਾਂ ਲਈ ਉਪਲਬਧ 290 ਬੈਡਾਂ ਵਿੱਚੋ 97 ਬੈਡ ਖਾਲੀ ਜਦ ਕਿ ਲੈਬਲ 3ਦੇ ਮਰੀਜਾਂ ਲਈ ਉਪਲਬਧ 37 ਬੈਡਾ ਵਿੱਚੋ 8 ਬੈਡ ਖਾਲੀ ਹਨ ।

LEAVE A REPLY

Please enter your comment!
Please enter your name here