Tuesday, October 13, 2026
Home Latest ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ਵ ਸਕਿਤਸਫਰੀਨੀਆ ਦਿਵਸ ਮੌਕੇ ਆਨਲਾਈਨ ਵੈਬੀਨਾਰ ਆਯੋਜਿਤ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ਵ ਸਕਿਤਸਫਰੀਨੀਆ ਦਿਵਸ ਮੌਕੇ ਆਨਲਾਈਨ ਵੈਬੀਨਾਰ ਆਯੋਜਿਤ

ਫਿਰੋਜ਼ਪੁਰ (ਦ ਸਟੈਲਰ ਨਿਊਜ਼)।ਵਿਸ਼ਵ ਸਕਿਤਸਫਰੀਨੀਆ ਦਿਵਸ ਮੌਕੇ ਸੀ. ਜੇ. ਐੱਮ.-ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਮਿਸ ਏਕਤਾ ਉੱਪਲ ਵੱਲੋਂ ਆਨਲਾਈਨ ਵੈਬੀਨਾਰ ਆਯੋਜਿਤ ਕਰਵਾਇਆ ਗਿਆ। ਇਸ ਆਨਲਾਈਨ ਵੈਬੀਨਾਰ ਰਾਹੀਂ ਉਨ੍ਹਾਂ ਨੇ ਸਿਵਲ ਹਸਪਤਾਲ ਦੇ ਮਨੋਰੋਗ ਮਾਹਿਰ ਡਾ. ਰਚਨਾ ਮਿੱਤਲ ਅਤੇ ਹੋਰਨਾਂ ਕਾਊਂਸਲਰਾਂ ਨਾਲ ਇਸ ਮਾਨਸਿਕ ਬਿਮਾਰੀ ਅਤੇ ਇਸ ਦੇ ਪ੍ਰਭਾਵਾਂ ਬਾਰੇ ਚਰਚਾ ਕੀਤੀ।

Advertisements

ਜ਼ਿਕਰਯੋਗ ਹੈ ਕਿ ਸਕਿਤਸਫਰੀਨੀਆ ਇੱਕ ਪ੍ਰਕਾਰ ਦਾ ਮਾਨਸਿਕ ਰੋਗ ਹੈ ਜੋ ਪ੍ਰਭਾਵਿਤ ਵਿਅਕਤੀ ਦੀ ਸਪੱਸਟ ਤੌਰ ਤੇ ਸੋਚਣ, ਮਹਿਸੂਸ ਕਰਨ ਅਤੇ ਵਿਵਹਾਰ ਕਰਨ ਦੀ ਯੋਗਤਾ ਨੂੰ ਪ੍ਰਭਾਵਿਤ ਕਰਦਾ ਹੈ। ਇਸ ਮੌਕੇ ਸੀ. ਜੇ. ਐੱਮ ਮਿਸ ਏਕਤਾ ਉੱਪਲ ਨੇ ਡਾ. ਮਿੱਤਲ ਅਤੇ ਹੋਰਨਾਂ ਕਾਊਂਸਲਰਾਂ ਨਾਲ ਗੱਲਬਾਤ ਕਰਦਿਆਂ ਲੋਕਾਂ ਨੂੰ ਇਸ ਮਾਨਸਿਕ ਰੋਗ ਬਾਰੇ ਹੋਰ ਜਾਗਰੂਕ ਕਰਨ ਦੀ ਲੋੜ ਉੱਤੇ ਜੋਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕੋਵਿਡ ਮਹਾਂਮਾਰੀ ਦੇ ਦੌਰ ਵਿੱਚ ਵੀ ਮਾਨਸਿਕ ਰੋਗੀਆਂ ਦੇ ਇਲਾਜ ਵਿੱਚ ਮੋਹਰੀ ਭੂਮਿਕਾ ਅਦਾ ਕਰਨ ਤੇ ਡਾ. ਰਚਨਾ ਮਿੱਤਲ ਅਤੇ ਵੈਬੀਨਾਰ ਵਿੱਚ ਸ਼ਾਮਿਲ ਕਾਊਂਸਲਰਾਂ ਦੇ ਕੰਮ ਦੀ ਵਿਸ਼ੇਸ਼ ਸ਼ਲਾਘਾ ਕੀਤੀ।

LEAVE A REPLY

Please enter your comment!
Please enter your name here