ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੇਂਦਰੀ ਜੇਲ੍ਹ ਵਿਖੇ ਲਗਾਇਆ ਕੋਵਿਡ-19 ਵੈਕਸੀਨੇਸ਼ਨ ਕੈਂਪ

ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਮਹਾਂਮਾਰੀ ਦੇ ਦੌਰ ਨੂੰ ਦੇਖਦਿਆ ਸੀ. ਜੇ. ਐੱਮ. ਮਿਸ ਏਕਤਾ ਉੱਪਲ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਖੇ ਕੋਵਿਡ-19 ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਜਿਸ ਦਾ ਮੁੱਖ ਮਨੋਰਥ ਕੈਦੀਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣਾ ਹੈ।

Advertisements

ਸੀ. ਜੇ. ਐੱਮ. ਮਿਸ ਏਕਤਾ ਉੱਪਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਿਸ ਤਰ੍ਹਾਂ ਇੱਕ ਆਮ ਇਨਸਾਨ ਸਾਡੇ ਸਮਾਜ ਦਾ ਮਹੱਤਵਪੂਰਨ ਹਿੱਸਾ ਹਨ ਉਸੇ ਤਰ੍ਹਾਂ ਇਹ ਕੈਦੀ ਵੀ ਸਾਡੇ ਸਮਾਜ ਦਾ ਅਨਿੱਖੜਵਾ ਅੰਗ ਹਨ। ਇਸ ਲਈ ਇਸ ਮਹਾਂਮਾਰੀ ਦੇ ਦੌਰ ਵਿੱਚ ਇਨ੍ਹਾਂ ਦੀ ਸੁਰੱਖਿਆ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਉਹ ਇਸ ਵੈਕਸੀਨੇਸ਼ਨ ਕੈਂਪ ਵਿੱਚ ਮੌਜੂਦ ਸਮੂਹ ਕੈਦੀਆਂ ਨੂੰ ਕਿਹਾ ਕਿ ਉਹ ਕੋਵਿਡ ਵੈਕਸੀਨੇਸ਼ਨ ਲਗਵਾਉਣ ਦੇ ਨਾਲ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀ ਹਦਾਇਤਾਂ ਜਿਵੇਂ ਕਿ ਮਾਸਕ ਪਹਿਨਣਾ, ਵਾਰ-ਵਾਰ ਹੱਥਾਂ ਨੂੰ ਸਾਬਣ ਨਾਲ ਧੋਣਾ ਅਤੇ ਸੈਨੇਟਾਈਜ਼ਰ ਕਰਨਾ ਅਤੇ ਇੱਕ ਦੂਸਰੇ ਤੋਂ ਦੂਰੀ ਬਣਾ ਕੇ ਰੱਖਣਾ ਆਦਿ ਦੀ ਪਾਲਣਾ ਕਰਨ।

LEAVE A REPLY

Please enter your comment!
Please enter your name here