Sunday, October 25, 2026
Home Chandigarh ਮੁਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ...

ਮੁਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੇ ਨਾਂਅ ਤੇ ਰੱਖਿਆ ਜਾਵੇਗਾ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਉੱਘੇ ਹਾਕੀ ਖਿਡਾਰੀ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਬਰਸੀ `ਤੇ 25 ਮਈ ਨੂੰ ਮੁਹਾਲੀ ਦੇ ਹਾਕੀ ਸਟੇਡੀਅਮ ਵਿਖੇ ਰਸਮੀ ਸ਼ਰਧਾਂਜਲੀ ਸਮਾਰੋਹ ਕਰਵਾ ਕੇ ਇਹ ਅੰਤਰਰਾਸ਼ਟਰੀ ਸਟੇਡੀਅਮ ਉਨ੍ਹਾਂ ਨੂੰ ਸਮਰਪਿਤ ਕੀਤਾ ਜਾਵੇਗਾ।

Advertisements

ਖੇਡ ਵਿਭਾਗ ਦੇ ਸਰਕਾਰੀ ਬੁਲਾਰੇ ਅਨੁਸਾਰ ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ ਪਦਮ ਬਲਬੀਰ ਸਿੰਘ ਸੀਨੀਅਰ ਦੇ ਨਾਂਅ `ਤੇ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਉਨ੍ਹਾਂ ਵੱਲੋਂ ਇਹ ਹਾਕੀ ਸਟੇਡੀਅਮ ਪਦਮ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਿਤ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਬਲਬੀਰ ਸਿੰਘ ਸੀਨੀਅਰ ਨੇ ਤਿੰਨ ਵਾਰ ਓਲੰਪਿਕ ਚੈਂਪੀਅਨ ਬਣਨ ਲਈ ਭਾਰਤੀ ਹਾਕੀ ਟੀਮ ਵਿਚ ਅਹਿਮ ਭੂਮਿਕਾ ਨਿਭਾਈ ਅਤੇ ਅੱਜ ਤੱਕ ਕੋਈ ਵੀ ਉਨ੍ਹਾਂ ਦਾ ਓਲੰਪਿਕ ਫਾਈਨਲ ਦਾ ਰਿਕਾਰਡ ਤੋੜ ਨਹੀਂ ਸਕਿਆ ਹੈ। ਉਨ੍ਹਾਂ ਨੇ 1952 ਦੀਆਂ ਓਲੰਪਿਕ ਖੇਡਾਂ ਦੇ ਫਾਈਨਲ ਵਿੱਚ ਪੰਜ ਗੋਲ ਦਾਗੇ ਜਿਸ ਵਿੱਚ ਭਾਰਤ ਨੇ ਨੀਦਰਲੈਂਡ ਉੱਤੇ 6-1 ਨਾਲ ਜਿੱਤ ਦਰਜ ਕੀਤੀ।

ਬਲਬੀਰ ਸਿੰਘ ਸੀਨੀਅਰ 1971 ਦੀ ਵਿਸ਼ਵ ਕੱਪ ਜੇਤੂ ਭਾਰਤੀ ਹਾਕੀ ਟੀਮ ਦੇ ਮੈਨੇਜਰ ਅਤੇ ਮੁੱਖ ਕੋਚ ਸਨ। ਉਨ੍ਹਾਂ ਨੇ ਖੇਡ ਵਿਭਾਗ, ਪੰਜਾਬ ਦੇ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਈਆਂ ਅਤੇ ਨੌਜਵਾਨਾਂ ਨੂੰ ਖੇਡ ਜਗਤ ਵੱਲ ਉਤਸ਼ਾਹਿਤ ਕੀਤਾ।

LEAVE A REPLY

Please enter your comment!
Please enter your name here