ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਸੰਯੁਕਤ ਮੋਰਚੇ ਦੇ ਸੱਦੇ ਤੇ ਕਾਲਾ ਦਿਵਸ ਮਨਾਉਣ ਦੀਆਂ ਤਿਆਰੀਆਂ ਮੁਕੰਮਲ

ਤਲਵਾੜਾ (ਦ ਸਟੈਲਰ ਨਿਊਜ਼), ਰਿਪੋਰਟ- ਪ੍ਰਵੀਨ ਸੋਹਲ। ਸੰਯੁਕਤ ਮੋਰਚੇ ਦੇ ਸੱਦੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ 26 ਮਈ ਨੂੰ ਕਾਲਾ ਦਿਵਸ ਮਨਾਉਣ ਦੀਆਂ ਤਿਆਰੀਆਂ ਜ਼ੋਰਾਂ ਤੇ ਚੱਲ ਰਹੀਆਂ ਹਨ ਅੱਜ ਮੁਕੇਰੀਆਂ ਦੇ ਪਿੰਡਾਂ ਗੁਰਦਾਸਪੁਰ, ਹਿਆਤਪੁਰ , ਕੋਟਲੀ ਖਾਸ, ਲਾਡਪੁਰ, ਕੁੱਲੀਆਂ ਵਿਖੇ ਮੀਟਿੰਗਾ ਕੀਤੀਆਂ ਗਈਆਂ ਤੇ ਇਸ ਸਮੇਂ ਸੂਬਾ ਆਗੂ ਧਰਮਿੰਦਰ ਸਿੰਘ ਸਿੰਬਲੀ ਨੇ ਕਿਹਾ ਕਿ ਕਾਲੇ ਕਾਨੂੰਨ ਰੱਦ ਕਰਾਉਣ ਦੀ ਲੜਾਈ ਨੂੰ ਪੂਰੇ ਛੇ ਮਹੀਨੇ ਹੋ ਗਏ ਹਨ ਪਰ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਦਬਾਅ ਅਧੀਨ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਇਸ ਲਈ ਸੰਯੁਕਤ ਕਿਸਾਨ ਮੋਰਚੇ ਨੇ ਛੱਬੀ ਮਈ ਨੂੰ ਪੂਰੇ ਭਾਰਤ ਵਿਚ ਕਾਲੇ ਝੰਡਿਆਂ ਨਾਲ ਕਾਲਾ ਦਿਵਸ ਮਨਾਉਣ ਦਾ ਸੱਦਾ ਦਿੱਤਾ ਹੈ

Advertisements

ਇਸ ਸਮੇਂ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਛੱਬੀ ਮਈ ਨੂੰ ਸਾਰੇ ਕਿਸਾਨ ਮਜ਼ਦੂਰ ਆਪਣਿਆਂ ਘਰਾਂ ਉੱਪਰ ਕਾਲੇ ਝੰਡੇ ਲਾਉਣ ਅਤੇ ਹਰ ਪਿੰਡ ਪਿੰਡ ਮੋਦੀ ਸ਼ਾਹ ਜੋੜੀ ਦੀਆਂ ਅਰਥੀਆਂ ਸਾੜੀਆਂ ਜਾਣ ਇਸ ਇੰਦਰਜੀਤ ਸਿੰਘ, ਜਰਨੈਲ ਸਿੰਘ, ਹਰਦੇਵ, ਨਰਿੰਦਰ ਸਿੰਘ, ਕੁਲਵਿੰਦਰ ਸਿੰਘ, ਜਗਦੀਪ ਸਿੰਘ, ਕਰਨੈਲ ਸਿੰਘ, ਮਿੰਟੂ, ਮਾਸਟਰ ਯੋਧ ਸਿੰਘ, ਹਰਜੀਤ ਸਿੰਘ ਆਦਿ ਕਿਸਾਨ ਹਾਜ਼ਰ ਸਨ

LEAVE A REPLY

Please enter your comment!
Please enter your name here