29 ਮਈ ਨੂੰ ਤ੍ਰਿਪਤ ਰਜਿੰਦਰ ਬਾਜਵਾ ਦੀ ਰਿਹਾਇਸ਼ ਕੋਲ 24 ਘੰਟੇ ਦਾ ਧਰਨਾ ਦੇਣ ਲਈ ਵਰਕਰ ਆਪਣੇ ਪਰਿਵਾਰਾਂ ਸਮੇਤ ਲੈਣਗੇ ਹਿੱਸਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ 29 ਮਈ ਨੂੰ ਕਾਦੀਆ ’ਚ ਕੈਬਨਿਟ ਮੰਤਰੀ ਪੰਜਾਬ ਤ੍ਰਿਪਤਰਜਿੰਦਰ ਬਾਜਵਾ ਦੀ ਰਿਹਾਇਸ਼ ਅੱਗੇ ਕੋਵਿਡ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਦਿਨ-ਰਾਤ 24 ਘੰਟੇ ਧਰਨਾ ਦਿੱਤਾ ਜਾਵੇਗਾ। ਜਿਸਦੀ ਤਿਆਰੀ ਸਬੰਧੀ ਜਿਲ੍ਹਾ/ਬ੍ਰਾਂਚ ਕਮੇਟੀ ਹੁਸ਼ਿਆਰਪੁਰ ਵਲੋਂ ਮੀਟਿੰਗ ਕਰਕੇ ਵਰਕਰਾਂ ਵਲੋਂ ਆਪਣੇ ਪਰਿਵਾਰਾਂ ਤੇ ਬੱਚਿਆਂ ਸਮੇਤ ਉਕਤ ਧਰਨੇ ’ਚ ਪੁੱਜਣ ਦਾ ਐਲਾਨ ਕੀਤਾ ਗਿਆ।

Advertisements

ਇਸ ਮੌਕੇ ਆਗੂਆਂ ਜਿਲਾ ਪ੍ਰਧਾਨ ਜਤਿੰਦਰ ਸਿੰਘ ਬੱਧਣ ਓਂਕਾਰ ਸਿੰਘ ਢਾਡਾ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਸੱਤਾ ਹਾਸਿਲ ਕਰਨ ਤੋਂ ਪਹਿਲਾਂ ਸਮੂਹ ਵਿਭਾਗਾਂ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ ਪਰੰਤੂ ਜਲ ਸਪਲਾਈ ਵਿਭਾਗ ’ਚ ਵੱਖ ਵੱਖ ਕੈਟਾਗਿਰੀਆਂ ਇਨਲਿਸਟਮੈਂਟ, ਕੰਪਨੀਆ, ਸੁਸਾਇਟੀਆਂ, ਵੱਖ ਵੱਖ ਠੇਕਾ ਪ੍ਰਣਾਲੀ ਅਧੀਨ ਬਤੌਰ ਪੰਪ ਓਪਰੇਟਰ, ਮਾਲੀ, ਚੌਕੀਦਾਰ, ਫਿਟਰ, ਹੈਲਪਰ, ਪੈਟਰੋਮੈਨ, ਡਰਾਇਵਰ, ਸੇਵਾਦਾਰ ਅਤੇ ਦਫਤਰਾਂ ’ਚ ਕੰਪਿਉਟਰ ਉਪਰੇਟਰ, ਲੇਜਰ ਕੀਪਰ, ਬਿੱਲ ਕਲਰਕ, ਲੇਬ ਕੈਮਿਸਟ ਆਦਿ ਵੱਖ ਵੱਖ ਰੈਗੂਲਰ ਪੋਸਟਾਂ ’ਤੇ ਨਿਗੁਣੀਆਂ ਤਨਖਾਹਾਂ ’ਤੇ ਪਿਛਲੇ ਕਈ ਸਾਲਾਂ ਤੋਂ ਕੰਟਰੈਕਟ ਵਰਕਰ ਸੇਵਾਵਾਂ ਦੇ ਰਹੇ ਹਨ, ਜਿਨ੍ਹਾਂ ਨੂੰ ਬੇਰੁਜਗਾਰ ਕਰਨ ਅਤੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਦੇ ਰਹੇ ਜਲ ਸਪਲਾਈ ਵਿਭਾਗ ਨੂੰ ਖਤਮ ਕਰਨ ਲਈ ਜਲ ਸਪਲਾਈ ਵਿਭਾਗ ਦਾ ਪੰਚਾਇਤੀਕਰਨ/ਨਿੱਜੀਕਰਨ ਕਰਨ ਦੀਆਂ ਮਾਰੂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਰੱਦ ਕਰਵਾਉਣ ਲਈ ਉਕਤ ਜਥੇਬੰਦੀ ਦੇ ਚੱਲ ਰਹੇ ਸੰਘਰਸ਼ਾਂ ’ਚ ਲੋਕਾਂ ਨੂੰ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਜਿਲ੍ਹਾ/ਬ੍ਰਾਂਚ ਕਮੇਟੀ ਵਲੋਂ 29 ਮਈ ਨੂੰ ਉਕਤ ਕੈਬਨਿਟ ਮੰਤਰੀ ਰਜਿਆ ਸੁਲਤਾਨਾ ਦੀ ਕੋਠੀ ਅੱਗੇ ਦਿੱਤੇ ਜਾ ਰਹੇ ਧਰਨੇ ’ਚ ਵਰਕਰ ਆਪਣੇ ਪਰਿਵਾਰਾਂ ਅਤੇ ਬੱਚਿਅ ਸਮੇਤ ਹਿੱਸਾ ਲੈਣਗੇ।

ਉਨ੍ਹਾਂ ਮੰਗ ਕੀਤੀ ਕਿ ਜਲ ਸਪਲਾਈ ਠੇਕਾ ਵਰਕਰਾਂ ਨੂੰ ਰੈਗੂਲਰ ਕਰਨ ਲਈ ਵਿਭਾਗ ਵਲੋਂ ਪਹਿਲਾਂ ਤਿਆਰ ਕੀਤੀ ਪ੍ਰਪੋਜਲ ਨੂੰ ਤੁਰੰਤ ਲਾਗੂ ਕੀਤਾ ਜਾਵੇ ਅਤੇ ਸਬੰਧਤ ਵਿਭਾਗ ’ਚ ਠੇਕਾ ਵਰਕਰਾਂ ਨੂੰ ਮਰਜ ਕਰਕੇ ਰੈਗੂਲਰ ਕੀਤਾ ਜਾਵੇ। ਕੁਟੈਸ਼ਨ ਸਿਸਟਮ ਬੰਦ ਕੀਤਾ ਜਾਵੇ, ਕਿਸੇ ਵੀ ਠੇਕਾ ਕਾਮੇ ਦੀ ਛਾਂਟੀ ਨਾ ਕੀਤੀ ਜਾਵੇ ਅਤੇ ਵਰਕਰਾਂ ਦੀ ਤਨਖਾਹ 18000 ਕੀਤੀਆਂ ਜਾਵੇ। ਵਿਭਾਗ ਅਧੀਨ ਚਲ ਰਹੀਆਂ ਜਲ ਸਪਲਾਈ ਸਕੀਮਾਂ ਦਾ ਨਿੱਜੀਕਰਨ/ਪੰਚਾਇਤੀਕਰਨ ਕਰਨਾ ਬੰਦ ਕੀਤਾ ਜਾਵੇ, ਪੰਚਾਇਤਾਂ ਨੂੰ ਹੈਡ ਓਵਰ ਕੀਤੀਆਂ ਜਲ ਸਪਲਾਈ ਸਕੀਮਾਂ ਨੂੰ ਦੁਬਾਰਾ ਵਿਭਾਗ ਅਧੀਨ ਲਿਆ ਜਾਵੇ। ਵਿਭਾਗ ਵਲੋਂ 3600 ਦੇ ਕਰੀਬ ਪੋਸਟਾਂ ਖਤਮ ਕਰਨ ਦਾ ਫੈਸਲਾ ਰੱਦ ਕੀਤਾ ਜਾਵੇ। 2215 ਹੈਡ ’ਚੋਂ ਹੀ ਵਰਕਰਾਂ ਨੂੰ ਤਨਖਾਹ ਦਿੱਤੀ ਜਾਵੇ, ਨਵੇਂ ਕਿਰਤ ਅਤੇ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ। ਕੋਵਿਡ ਦੇ ਅਮਰਜੰਸੀ ਹਲਾਤਾਂ ’ਚ ਵੀ ਆਪਣੀਆਂ ਡਿਊਟੀਆਂ ਦੇ ਰਹੇ ਵਰਕਰਾਂ ਨੂੰ ਕੋਵਿਡ ਦੇ ਬਚਾਅ ਲਈ ਸਹੂਲਤਾਂ ਦਿੱਤੀਆਂ ਜਾਣ, ਕੋਰੋਨਾ ਦੇ ਐਮਰਜੈਂਸੀ ਹਲਾਤਾਂ ’ਚ ਪੀਣ ਵਾਲੇ ਪਾਣੀ ਦੀ ਬੁਨਿਆਦੀ ਸਹੂਲਤ ਲੋਕਾਂ ਤੱਕ ਪਹੁੰਚਾਉਣ ਲਈ ਵਰਕਰਾਂ ਨੂੰ ਡਿਉਟੀ ਦੇ ਦੌਰਾਨ ਮਾਸਕ, ਸੈਨੀਟਾਇਜਰ ਆਦਿ ਸਹੂਲਤਾਂ ਦਿੱਤੀਆਂ ਜਾਣ। ਜੇਕਰ ਕੋਈ ਵਰਕਰ ਕੋਰੋਨਾ ਦੀ ਜਕੜ ’ਚ ਆਉਦਾ ਹੈ ਤਾਂ ਉਸਦਾ ਮੁਫਤ ਇਲਾਜ, ਵਰਕਰ ਦਾ 1 ਕਰੋੜ ਦਾ ਬੀਮਾ ਦਿੱਤਾ ਜਾਵੇ, ਇਸਦੇ ਇਲਾਵਾ ਜੱਥੇਬੰਦੀ ਦੇ ਮੰਗ ਪੱਤਰ ’ਚ ਦਰਜ ਤਮਾਮ ਮੰਗਾਂ ਦਾ ਹੱਲ ਤੁਰੰਤ ਕੀਤਾ ਜਾਵੇ।ਇਸ ਮੌਕੇ ਸੁਖਵਿੰਦਰ ਸਿੰਘ ਚੁੰਬਰ ਕੁਲਦੀਪ ਸਿੰਘ ਸੈਣੀ ਮਨਦੀਪ ਸਿੰਘ ਅਮਨਦੀਪ ਸਿੰਘ ਸੁਰਿੰਦਰ ਕੁਮਾਰ ਮਲਕੀਤ ਸਿੰਘ ਵਿਨੋਦ ਕੁਮਾਰ ਸ਼ਿਵ ਕੁਮਾਰ ਤਜਿੰਦਰ ਕੁਮਾਰ ਸੰਦੀਪ ਸੈਣੀ ਹਰਜੀਤ ਸਿੰਘ ਸੁਖਦੇਵ ਰਾਜ ਬਲਜੀਤ ਸਿੰਘ ਮਨਮੋਹਨ ਸਿੰਘ ਭੁਪਿੰਦਰ ਕੁਮਾਰ ਜਸਵਿੰਦਰ ਸਿੰਘ ਸੋਹਣ ਲਾਲ ਆਦਿ ਹਾਜਰ ਸਨ

LEAVE A REPLY

Please enter your comment!
Please enter your name here