ਨੌਜਵਾਨਾਂ ਨੂੰ ਪਿੰਡਾਂ ’ਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਮੁੱਖ ਮੰਤਰੀ ਪੰਜਾਬ ਵਲੋਂ ਟੈਸਟ, ਟਰੇਸ ਅਤੇ ਟਰੀਟ ਦੇ ਸੁਨੇਹੇ ਦਾ ਪ੍ਰਚਾਰ ਕਰਨ ਦੀ ਅਪੀਲ

ਜਲੰਧਰ (ਦ ਸਟੈਲਰ ਨਿਊਜ਼)। ਮੈਂਬਰ ਪਾਰਲੀਮੈਂਟ ਜਲੰਧਰ ਚੌਧਰੀ ਸੰਤੋਖ ਸਿੰਘ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਤਿੰਨ-ਟੀ (ਟੈਸਟ, ਟਰੇਸ ਅਤੇ ਟਰੀਟ) ਦੇ ਸੁਨੇਹੇ ਨੂੰ ਜ਼ਿਲ੍ਹਾ ਜਲੰਧਰ ਦੇ ਹਰ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇ ਜਿਸ ਨੂੰ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਕੋਰੋਨਾ ਵਾਇਰਸ ਲੜਾਈ ਵਿੱਚ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸ਼ਾਮਿਲ ਕਰਨ ਦੇ ਮਕਸਦ ਤਹਿਤ ਉਨਾਂ ਨਾਲ ਵਰਚੂਅਲ ਤੌਰ ’ਤੇ ਰੂਬਰੂ ਹੁੰਦਿਆ ਇਸ ਨਾਅਰੇ ਨੂੰ ਹੋਰ ਅੱਗੇ ਵਧਾਇਆ ਗਿਆ ਹੈ। ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਜਿਨਾਂ ਦੇ ਨਾਲ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ, ਰਾਜਿੰਦਰ ਬੇਰੀ, ਮੇਅਰ ਸ੍ਰੀ ਜਗਦੀਸ਼ ਰਾਜਾ ਅਤੇ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਵੀ ਮੌਜੂਦ ਸਨ ਨੇ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਭਾਗੀਦਾਰ ਨਾਲ ਕੋਰੋਨਾ ਵਾਇਰਸ ਨੂੰ ਪਿੰਡਾਂ ਵਿੱਚ ਫੈਲਣ ਤੋਂ ਰੋਕਿਆ ਜਾ ਸਕਦਾ ਹੈ।

Advertisements

ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਸਬੰਧੀ ਟੈਸਟ, ਪਾਜੀਟਿਵ ਵਿਅਕਤੀ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਜਲਦ ਪਹਿਚਾਣ ਅਤੇ ਇਲਾਜ (ਟੈਸਟ, ਟਰੇਸ ਅਤੇ ਇਲਾਜ) ਹੀ ਪਿੰਡਾਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਦੇ ਮਾਰੂ ਪ੍ਰਭਾਵਾਂ ਤੋਂ ਬਚਾਉਣ ਦਾ ਇਕੋ ਇਕ ਰਾਸਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਿੰਡਾਂ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹਰੇਕ ਪਿੰਡ ਵਿੱਚ ਸੱਤ ਪੇਂਡੂ ਕੋਰੋਨਾ ਵਲੰਟੀਅਰਾਂ (ਆਰ.ਸੀ.ਵੀਜ਼) ਦੇ ਗਰੁੱਪ ਬਣਾਏ ਜਾਣਗੇ । ਇਸ ਮੌਕੇ ‘ਆਈ ਐਮ ਵੈਕਸੀਨੇਟਿਡ’ ਦੇ ਸਟਿੱਕਰਜ਼ ਅਤੇ ਬੈਚ ਵੀ ਜਾਰੀ ਕੀਤੇ ਗਏ ਜਿਨਾਂ ਨੂੰ ਜ਼ਿਲ੍ਹੇ ਵਿੱਚ ਕੋਵਿਡ ਵੈਕਸੀਨ ਲਗਾਉਣ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਵਿਅਕਤੀਆਂ ਦੇ ਵਾਹਨਾਂ ’ਤੇ ਲਗਾਇਆ ਜਾਵੇਗਾ ਜਿਨਾਂ ਨੇ ਕੋਵਿਡ ਵੈਕਸੀਨ ਲਗਵਾ ਲਈ ਹੈ। ਉਨ੍ਹਾਂ ਕਿਹਾ ਕਿ ਪੇਂਡੂ ਕੋਰੋਨਾ ਵਲੰਟੀਅਰ ਆਪਣੇ-ਆਪਣੇ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਸਮੇਂ ਸਿਰ ਕੋਵਿਡ ਦਾ ਟੈਸਟ ਕਰਵਾਉਣ ਅਤੇ ਵੈਕਸੀਨ ਲਗਾਉਣ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਸਦਕਾ ਮਹਾਂਮਾਰੀ ਦੇ ਕੇਸ ਦਿਨ ਪ੍ਰਤੀ ਦਿਨ ਘੱਟ ਰਹੇ ਹਨ।

LEAVE A REPLY

Please enter your comment!
Please enter your name here