Monday, October 19, 2026
Home Hoshiarpur ਆਸ ਕਿਰਨ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਵਿਖੇ ਵਿਦਾਇਗੀ ਸਮਾਗਮ ਦਾ...

ਆਸ ਕਿਰਨ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਵਿਖੇ ਵਿਦਾਇਗੀ ਸਮਾਗਮ ਦਾ ਹੋਇਆ ਅਯੋਜਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨਿਰੋਲ ਧਾਰਮਿਕ ਅਤੇ ਸਮਾਜ ਸੇਵੀ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੰਨ ਈਸਵੀ 2001 ਤੋਂ ਹੁਸ਼ਿਆਰਪੁਰ ਵਿਖੇ ਸਫਲਤਾਪੂਰਵਕ ਚਲਾਏ ਜਾ ਰਹੇ ਆਸ ਕਿਰਨ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਵਿਖੇ ਨਸ਼ੇ ਛੱਡਣ ਦਾ ਇਲਾਜ ਕੋਰਸ ਪੂਰਾ ਕਰਕੇ ਜਾ ਰਹੇ ਵਿਅਕਤੀਆਂ ਲਈ ਵਿਦਾਇਗੀ ਸਮਾਗਮ ਦਾ ਆਯੋਜਨ ਕੋਵਿਡ-19 ਦੀਆਂ  ਸਰਕਾਰੀ ਹਦਾਇਤਾਂ ਦਾ ਪਾਲਣ ਕਰਦੇ ਹੋਏ ਕੀਤਾ ਗਿਆ। ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਸਿੱਖ ਪੰਥ ਦੇ ਮਹਾਨ ਵਿਦਵਾਨ ਇਤਿਹਾਸਕਾਰ ਡਾ ਸੁਖਪ੍ਰੀਤ ਸਿੰਘ ਉਦੋਕੇ ਸ਼ਾਮਲ ਹੋਏ। ਇਸ ਮੌਕੇ ਡਾ ਸੁਖਪ੍ਰੀਤ ਸਿੰਘ ਉਦੋਕੇ ਨੇ ਮਰੀਜ਼ਾਂ ਨਾਲ ਰੂ ਬ ਰੂ ਹੁੰਦਿਆਂ ਗੁਰਬਾਣੀ ਵਿੱਚੋਂ, ਗੁਰਇਤਿਹਾਸ ਵਿੱਚੋਂ ਅਤੇ ਆਪਣੀ ਨਿੱਜੀ ਜਿੰਦਗੀ ਵਿੱਚੋਂ ਵੱਖ ਵੱਖ ਉਦਾਹਰਣਾਂ ਦਿੰਦਿਆਂ ਨਸ਼ਿਆਂ ਦਾ ਤਿਆਗ ਕਰਕੇ ਇੱਕ ਜਿੰਮੇਵਾਰ ਨਾਗਰਿਕ ਦੇ ਤੌਰ ਤੇ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ ਤਾਂ ਜੋ ਇੱਕ ਤੰਦਰੁਸਤ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।

Advertisements

ਇਸ ਮੌਕੇ ਸ ਅਮਰੀਕ ਸਿੰਘ ਕਬੀਰਪੁਰ, ਭਾਈ ਨਛੱਤਰ ਸਿੰਘ ਬ੍ਰਹਮਜੀਤ, ਸ ਗੁਰਪ੍ਰੀਤ ਸਿੰਘ ਬਟਾਲਾ, ਏਕਮਜੋਤ ਸਿੰਘ ਸੇੇਖੋਂ ਨੇ ਵੀ ਸੰਬੋਧਨ ਕੀਤਾ ਅਤੇ ਇੰਦਰਜੀਤ ਸਿੰਘ ਸੋਚ ਨੇ ਕੋਰੋਨਾ ਦੇ ਚੱਲ ਰਹੇ ਹਾਲਾਤਾਂ ਬਿਆਨ ਕਰਦੀ ਕਵਿਤਾ ਪੇੇਸ਼ ਕੀਤੀ। ਕੇਂਦਰ ਦੇ ਡਾਇਰੈਕਟਰ ਸ ਹਰਵਿੰਦਰ ਸਿੰਘ ਨੰਗਲ ਈਸ਼ਰ ਨੇ ਡਾ. ਸੁਖਪ੍ਰੀਤ ਸਿੰਘ ਉਦੋੋਕੇ ਅਤੇ ਬਾਹਰੋਂ ਆਏ ਮਹਿਮਾਨਾਂ ਦਾ ਕੇਂਦਰ ਵਿਚ ਆਉਣ ਲਈ ਧੰਨਵਾਦ ਕੀਤਾ ਅਤੇ ਸਮੂਹ ਮਰੀਜ਼ਾਂ ਨੂੰ ਨਸ਼ੇ ਛੱਡਣ ਲਈ ਪ੍ਰੇਰਿਆ। ਸਮਾਗਮ ਦੇ ਅੰਤ ਵਿੱਚ ਸ ਹਰਵਿੰਦਰ ਸਿੰਘ ਨੰਗਲ ਈਸ਼ਰ, ਸ ਅਮਰੀਕ ਸਿੰਘ ਕਬੀਰਪੁਰ, ਸ ਗੁਰਪ੍ਰੀਤ ਸਿੰਘ ਪਥਿਆਲ, ਸ ਏਕਮਜੋਤ ਸਿੰਘ ਸੇਖੋਂ, ਸ ਸੁਖਵਿੰਦਰ ਸਿੰਘ, ਸ ਬਲਜੀਤ ਸਿੰਘ ਨੇ ਡਾ ਸੁਖਪ੍ਰੀਤ ਸਿੰਘ ਉਦੋਕੇ ਜੀ ਨੂੰ ਕੇਂਦਰ ਵਲੋਂ ਯਾਦ ਚਿਨ੍ਹ ਭੇਂਟ ਕੀਤਾ।

LEAVE A REPLY

Please enter your comment!
Please enter your name here