ਉਡਾਣ’ ਯੋਜਨਾ ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਤੇ ਬੱਚੀਆਂ ਨੂੰ ਮੁਫ਼ਤ ਮੁਹੱਈਆ ਕੀਤੇ ਜਾਣਗੇ ਸੈਨੇਟਰੀ ਪੈਡ:ਵਧੀਕ ਡਿਪਟੀ ਕਮਿਸ਼ਨਰ

ਪਠਾਨਕੋਟ (ਦ ਸਟੈਲਰ ਨਿਊਜ਼)। ਅੱਜ ‘ਵਿਸ਼ਵ ਮਾਸਿਕ ਧਰਮ ਸਵੱਛਤਾ ਦਿਵਸ’ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਯੋਜਨਾ ‘ਉਡਾਣ’ ਦੀ ਸ਼ੁਰੂਆਤ ਕੀਤੀ ਗਈ ਜਿਸ ਤਹਿਤ ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਤੇ ਬੱਚੀਆਂ ਨੂੰ ਮੁਫ਼ਤ ਸੈਨੇਟਰੀ ਨੈਪਕਿਨ ਵੰਡੇ ਜਾਣ ਦੀ ਸ਼ੁਰੂਆਤ ਕੀਤੀ ਗਈ। ਸੂਬਾ ਪੱਧਰੀ ਵਰਚੂਅਲ ਸਮਾਗਮ ’ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਜਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ , ਇਸ ਤੋਂ ਇਲਾਵਾ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਸਕੂਲਾਂ ਅੰਦਰ ਵੀ ਉਪਰੋਕਤ ਪ੍ਰੋਗਰਾਮ ਕਰਵਾਇਆ ਗਿਆ। ਸ. ਲਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਅਸਲ ਲੋੜਵੰਦਾਂ ਤੱਕ ਪਹੁੰਚਾਉਂਣ ਲਈ ਵਚਨਬੱਧ ਹੈ ਤੇ ‘ਉਡਾਣ’ ਯੋਜਨਾ ਤਹਿਤ ਵੀ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਲੋੜਵੰਦ ਮਹਿਲਾਵਾਂ ਅਤੇ ਬੱਚੀਆਂ ਨੂੰ ਸੈਨੇਟਰੀ ਪੈਡ ਮੁਫ਼ਤ ਦਿੱਤੇ ਜਾਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਵੀ ਪੁਨੀਤ ਪਿੰਟਾ ਚੇਅਰਮੈਨ ਪੰਜਾਬ ਟ੍ਰੇਡਰ ਬੋਰਡ ਐਕਸਾਈਜ ਐਂਡ ਟੈਕਸੇਸ਼ਨ , ਠਾਕੁਰ ਜਗਜੀਤ ਸਿੰਘ ਕਾਂਗਰਸੀ ਆਗੂ, ਸਿਵ ਕੁਮਾਰ ਯੂਥ ਪ੍ਰਧਾਨ ਧਾਰ ਕਲ੍ਹਾਂ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ, ਸੰਜੀਵ ਕੁਮਾਰ ਸੀ.ਡੀ.ਪੀ.ਓ. ਸੁਜਾਨਪੁਰ, ਰੀਤਿਕਾ ਕੌਂਸਲਰ ਵਾਰਡ ਨੰਬਰ 47 ਅਤੇ ਹੋਰ ਵਿਭਾਗੀ ਕਰਮਚਾਰੀ ਵੀ ਹਾਜ਼ਰ ਸਨ।

Advertisements

 ਸ. ਲਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਔਰਤਾਂ ਦੇ ਸਸ਼ਕਤੀਕਰਨ ਲਈ ਵਚਨਬੱਧ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਮਾਣ-ਸਤਿਕਾਰ ਨਾਲ ਜ਼ਿੰਦਗੀ ਜਿਊਣ ਦਾ ਮੌਕਾ ਦੇਣ ਲਈ ਉਡਾਣ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤਹਿਤ ਆਂਗਨਵਾੜੀ ਵਰਕਰਾਂ ਰਾਹੀਂ ਔਰਤਾਂ ਨੂੰ ਸੈਨੇਟਰੀ ਨੈਪਕਿਨਾਂ ਦੀ ਵੰਡ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਔਰਤਾਂ ਨੂੰ ਮਾਸਿਕ ਧਰਮ ਸਮੇਂ ਵੀ ਆਪਣੀ ਰੋਜ਼ਾਨਾ ਜ਼ਿੰਦਗੀ ਆਤਮ-ਵਿਸ਼ਵਾਸ ਤੇ ਮਾਣ ਨਾਲ ਜਿਉਣ ਦਾ ਮੌਕਾ ਮਿਲੇਗਾ ਅਤੇ ਉਹ ਨਿੱਜੀ ਸਫ਼ਾਈ ਦੇ ਮਹੱਤਵ ਨੂੰ ਸਮਝਣਗੀਆਂ। ਉਨ੍ਹਾਂ ਦੱਸਿਆ ਕਿ ਇਹ ਰਾਜ ਵਿਆਪੀ ਪ੍ਰਾਜੈਕਟ ਪੰਜਾਬ ਸਰਕਾਰ ਦਾ ਇੱਕ ਹੋਰ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਔਰਤਾਂ ਦੇ ਸਸ਼ਕਤੀਕਰਨ ਵਿੱਚ ਵੱਡੀ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਬੱਸਾਂ ਵਿੱਚ ਸਾਰੀਆਂ ਔਰਤਾਂ ਲਈ ਸਫ਼ਰ ਦੀ ਸਹੂਲਤ ਵੀ ਬਿਲਕੁਲ ਮੁਫ਼ਤ ਕੀਤੀ ਹੈ ਅਤੇ ਔਰਤਾਂ ਲਈ ਸਰਕਾਰੀ ਨੌਕਰੀਆਂ ਵਿੱਚ 33 ਫੀਸਦੀ ਰਾਖਵਾਂਕਰਨ ਵੀ ਯਕੀਨੀ ਬਣਾਇਆ ਹੈ। 

LEAVE A REPLY

Please enter your comment!
Please enter your name here