ਜਿਲੇ ਵਿੱਚ 111 ਨਵੇ ਪਾਜੇਟਿਵ ਮਰੀਜ, 3 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 4074 ਨਵੇ ਸੈਪਲ ਲੈਣ ਨਾਲ ਅਤੇ 3813 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  111  ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 26232 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 560647 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  530905 ਸੈਪਲ  ਨੈਗਟਿਵ,  ਜਦ ਕਿ 4888  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 442 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 904 ਹੈ । ਐਕਟਿਵ ਕੇਸਾ ਦੀ ਗਿਣਤੀ  1787 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 25414 ਹੈ । 

Advertisements

ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 03 ਮੌਤਾਂ ਨ। ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2290 ਦੇ ਮਰੀਜਾਂ ਲਈ ਉਪਲਬਧ  ਬੈਡਾਂ ਵਿੱਚੋ 123 ਬੈਡ ਖਾਲੀ ਜਦ ਕਿ ਲੈਵਲ- 03 ਦੇ ਮਰੀਜਾਂ ਲਈ ਉਪਲਬਧ 35 ਬੈਡਾ ਵਿੱਚੋ 08 ਬੈਡ ਖਾਲੀ ਹਨ । ਬਲੈਕ ਫੰਗਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਦੱਸਿਆ ਕਿ ਜਿਲੇ ਵਿਚ ਇਕ ਮਰੀਜ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਹੈ ।

LEAVE A REPLY

Please enter your comment!
Please enter your name here